ਮਾਫ਼ੀਏ ਖ਼ਤਮ ਕਰ ਟਰਾਂਸਪੋਰਟ ਯੂਨੀਅਨਾਂ ਨੂੰ ਬਣਾਵਾਂਗੇ ਲਾਹੇਵੰਦ ਧੰਦਾ: ਹਰਪਾਲ ਸਿੰਘ ਚੀਮਾ
Published : May 9, 2019, 5:57 pm IST
Updated : May 9, 2019, 5:57 pm IST
SHARE ARTICLE
Harpal Singh Cheema
Harpal Singh Cheema

ਕੈਪਟਨ ਸਰਕਾਰ ’ਤੇ ਲੱਖਾਂ ਟਰਾਂਸਪੋਰਟਰਾਂ ਨੂੰ ਵਿਹਲੇ ਕਰਨ ਦਾ ਲਗਾਇਆ ਦੋਸ਼

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ, ਕੈਂਟਰ ਯੂਨੀਅਨਾਂ, ਟਰਾਲਾ ਯੂਨੀਅਨਾਂ, ਟਰਾਲੀ ਯੂਨੀਅਨਾਂ ਅਤੇ ਢੋ-ਢੁਆਈ ਲਈ ਵਰਤੇ ਜਾਂਦੇ ਛੋਟੇ ਵਹੀਕਲਾਂ 'ਤੇ ਆਧਾਰਿਤ ਛੋਟਾ ਹਾਥੀ ਯੂਨੀਅਨਾਂ ਨੂੰ ਕੁਚਲ ਕੇ ਬੇਲਗ਼ਾਮ ਟਰਾਂਸਪੋਰਟ ਮਾਫ਼ੀਆ ਨੂੰ ਸਹਿ ਦੇਣ ਦਾ ਦੋਸ਼ ਲਗਾਇਆ ਹੈ। 

AAPAAP

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ 'ਚ ਟਰੱਕ ਯੂਨੀਅਨਾਂ ਸਮੇਤ ਸਾਰੀਆਂ ਛੋਟੀਆਂ ਵੱਡੀਆਂ ਟਰਾਂਸਪੋਰਟ ਯੂਨੀਅਨਾਂ ਨੂੰ ਬਹਾਲ ਕਰਕੇ ਆਧੁਨਿਕ ਤਰੀਕੇ ਨਾਲ ਅਪਗ੍ਰੇਡ ਕੀਤਾ ਜਾਵੇ। ਹਰਪਾਲ ਸਿੰਘ ਚੀਮਾ ਨੇ ਸਮੂਹ ਨਿੱਜੀ ਟਰਾਂਸਪੋਰਟਰਾਂ ਨਾਲ ਵਾਅਦਾ ਕੀਤਾ ਕਿ 'ਆਪ' ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲਾਂ ਟਰਾਂਸਪੋਰਟ ਮਾਫ਼ੀਆ ਨੂੰ ਨੱਥ ਪਾਵੇਗੀ,

ਜੋ ਸਿਆਸੀ ਸੱਤਾਧਾਰੀਆਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ, ਡੀਟੀਓ ਦਫ਼ਤਰਾਂ ਦੇ ਏਜੰਟਾਂ ਅਤੇ ਸਿਆਸੀ ਸਰਪ੍ਰਸਤੀ ਵਾਲੇ ਗੁੰਡਿਆਂ ਦੀ ਮਿਲੀਭੁਗਤ ਨਾਲ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ। 'ਆਪ' ਦੀ ਸਰਕਾਰ ਬਣਨ 'ਤੇ ਪਾਏਦਾਰ ਟਰਾਂਸਪੋਰਟ ਨੀਤੀ ਬਣਾਈ ਜਾਵੇਗੀ, ਜੋ 1992 ਤੋਂ ਰੱਦੀ ਦੀ ਟੋਕਰੀ 'ਚ ਸੁੱਟੀ ਪਈ ਹੈ। ਨਵੀਂ ਟਰਾਂਸਪੋਰਟ ਨੀਤੀ ਤਹਿਤ ਜਿੱਥੇ ਟਰਾਂਸਪੋਰਟ ਦੇ ਕਾਰੋਬਾਰ ਨੂੰ ਲਾਹੇਵੰਦ ਬਣਾਇਆ ਜਾਵੇਗਾ,

Harpal CheemaHarpal Cheema

ਉੱਥੇ ਯੂਨੀਅਨਾਂ ਨੂੰ ਸਰਕਾਰੀ ਮਾਨਤਾ ਦੇ ਕੇ ਆਧੁਨਿਕ ਪ੍ਰਬੰਧਨ ਦਿੱਤਾ ਜਾਵੇਗਾ, ਜੋ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਹੋਵੇਗਾ। ਚੀਮਾ ਨੇ ਕਿਹਾ ਕਿ ਇੰਸਪੈੱਕਟਰੀ ਰਾਜ ਅਤੇ ਹੇਠੋਂ ਉੱਤੋਂ ਤੱਕ ਫੈਲੇ ਭ੍ਰਿਸ਼ਟਾਚਾਰ ਨੇ ਟਰਾਂਸਪੋਰਟ ਦੇ ਕਾਰੋਬਾਰ ਨੂੰ ਘਾਟੇ ਦਾ ਧੰਦਾ ਬਣਾ ਦਿੱਤਾ ਹੈ। ਜਿਸ ਕਾਰਨ ਲੱਖਾਂ ਪਰਿਵਾਰ ਭੁੱਖੇ ਮਰਨ ਦੀ ਕਗਾਰ 'ਤੇ ਆ ਗਏ ਹਨ। ਟਰਾਂਸਪੋਰਟ ਕਾਰੋਬਾਰ ਦੀ ਇਸ ਤਰਸਯੋਗ ਹਾਲਤ ਲਈ ਪਹਿਲਾਂ ਬਾਦਲ ਅਤੇ ਹੁਣ ਕੈਪਟਨ ਸਰਕਾਰ ਇੱਕ ਦੂਜੇ ਤੋਂ ਵਧ ਕੇ ਜ਼ਿੰਮੇਵਾਰ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM
Advertisement