
ਬਰਾੜ ਨੇ ਲੋਕਾਂ ਨੂੰ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ
ਲੁਧਿਆਣਾ- ਸਾਬਕਾ ਐੱਮ ਪੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨੇ ਪੰਜਾਬ ਅੰਦਰ ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਮਜਬੂਤ ਕੀਤਾ ਹੈ। ਇਸੇ ਤਰ੍ਹਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਮਜ਼ਬੂਤ ਅਗਵਾਈ ਦੇਣ ਤੋਂ ਇਲਾਵਾ, ਦੁਨੀਆ ਅੰਦਰ ਦੇਸ਼ ਦਾ ਆਧਾਰ ਵਧਾਇਆ ਹੈ। ਲੁਧਿਆਣਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਇੱਥੇ ਆਯੋਜਿਤ ਲੜੀਵਾਰ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ, ਬਰਾੜ ਨੇ ਲੋਕਾਂ ਨੂੰ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।
Maheshinder Grewal
ਕਿਉਂਕਿ ਦੋਵੇਂ ਪਾਰਟੀਆਂ ਨੇ ਨਾ ਸਿਰਫ਼ ਇੱਕ ਸਿਆਸੀ ਗੱਠਜੋੜ ਪ੍ਰਦਾਨ ਕੀਤਾ ਹੈ, ਸਗੋਂ ਇੱਕ ਸਮਾਜਿਕ ਮਜ਼ਬੂਤੀ ਵੀ ਦਿੱਤੀ ਹੈ। ਦੋ ਵਾਰ ਬਤੌਰ ਐੱਮ ਪੀ ਸੇਵਾ ਨਿਭਾਅ ਚੁੱਕੇ, ਸੂਬੇ ਦੇ ਸੀਨੀਅਰ ਸਿਆਸਤਦਾਨ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਕੌਮੀ ਪੱਧਰ ਤੇ ਕੋਈ ਆਗੂ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਜਾਂ ਕਿਸੇ ਹੋਰ ਲਈ ਆਪਣੀ ਵੋਟ ਨੂੰ ਖਰਾਬ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੰਧ ਤੇ ਲਿਖ ਚੁੱਕਿਆ ਹੈ ਅਤੇ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਵਾਲੇ ਨੇ, ਅਜਿਹੇ ਚ ਬਿਹਤਰ ਹੋਵੇਗਾ ਕਿ ਤੁਸੀਂ ਉਸੇ ਐੱਮਪੀ ਨੂੰ ਚੁਣੋ ਜਿਹੜਾ ਸੱਤਾਧਾਰੀ ਪਾਰਟੀ ਨਾਲ ਸਬੰਧਤ ਹੋਵੇ।
SAD-BJP Alliance Strengthened Peace in Punjab
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਮੋਦੀ ਨੂੰ ਪ੍ਰਧਾਨ ਮੰਤਰੀ ਨਾ ਬਣਨ ਦੇਣ ਦੀ ਕੋਸ਼ਿਸ਼ ਤੋਂ ਇਲਾਵਾ, ਦੇਸ਼ ਲਈ ਨਾ ਤਾ ਕੋਈ ਵਿਚਾਰਧਾਰਾ ਹੈ ਤੇ ਨਾ ਹੀ ਕੋਈ ਨੀਤੀ ਅਤੇ ਮੋਦੀ ਨੂੰ ਪ੍ਰਧਾਨ ਮੰਤਰੀ ਬਣਨ ਤੋਂ ਕੋਈ ਵੀ ਨਹੀਂ ਰੋਕ ਸਕਦਾ। ਗਰੇਵਾਲ ਨੇ ਕਿਹਾ ਕਿ ਉਹ ਲੋਕਾਂ ਵੱਲੋਂ ਦਿੱਤੇ ਗਏ ਸ਼ਾਨਦਾਰ ਸਮਰਥਨ ਤੋਂ ਬਹੁਤ ਉਤਸ਼ਾਹਿਤ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਕਿਨ੍ਹਾਂ ਲੋਕਾਂ ਨੇ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਇਆ ਅਤੇ ਕਿੰਨਾ ਨੇ ਉਨ੍ਹਾਂ ਨੂੰ ਸਜਾ ਦਿਲਵਾਈ। ਲੋਕ ਇਹ ਵੀ ਜਾਣਦੇ ਹਨ ਕਿ ਕਿਸ ਨੇ ਕਰਤਾਪੁਰ ਸਾਹਿਬ ਕਾਰੀਡੋਰ ਖੋਲ੍ਹਿਆ।
Maheshinder grewal
ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਤੇ ਪੰਜਾਬੀਆਂ ਕੋਲ ਕੇਂਦਰ ਚ ਕੋਈ ਦੋਸਤ ਹੈ, ਤਾਂ ਉਹ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ, ਜਿਨ੍ਹਾਂ ਵਿਅਕਤੀਗਤ ਤੌਰ ਤੇ ਪੁਖਤਾ ਕੀਤਾ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ। ਹੁਣ ਸਮਾਂ ਆ ਗਿਆ ਹੈ ਕਿ ਮੋਦੀ ਵੱਲੋਂ ਸਾਡੇ ਲਈ ਨਿਭਾਏ ਫਰਜ਼ ਦਾ ਲਾਹਾ ਮੋੜਿਆ ਜਾਵੇ।