
ਪਿੰਡ ਮਿਲਖ 'ਚ ਇਕ ਔਰਤ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
ਮੁੱਲਾਂਪੁਰ ਗ਼ਰੀਬਦਾਸ, 8 ਮਈ (ਰਵਿੰਦਰ ਸਿੰਘ ਸੈਣੀ): ਨੇੜਲੇ ਪਿੰਡ ਮਿਲਖ ਵਿਖੇ ਕੋਰੋਨਾ ਵਾਇਰਸ ਦੇ ਮਾਮਲੇ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਪੀੜਤ ਔਰਤ ਸੁਮਨ ਉਮਰ 24 ਸਾਲ ਦੀ ਹੈ, ਜਿਸ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਹੈ। ਇਸ ਔਰਤ ਨੇ 5 ਤਰੀਕ ਨੂੰ ਸੈਕਟਰ-16 ਦੇ ਹਸਪਤਾਲ ਵਿਖੇ ਲੜਕੀ ਨੂੰ ਜਨਮ ਦਿਤਾ ਸੀ, ਜਿਸ ਤੋਂ ਬਾਅਦ ਹੀ ਇਸ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।
ਇਸ ਮੌਕੇ ਸਿਹਤ ਵਿਭਾਗ ਦੇ ਡਾਕਟਰ ਸੁਨਾਲੀ, ਡਾ: ਰੁਪਿੰਦਰ ਸਿੰਘ ਤੇ ਸਿਹਤ ਵਿਭਾਗ ਦੀ ਟੀਮ ਵਲੋਂ 6 ਘਰਾਂ ਦੇ 30 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰਖਿਆ ਗਿਆ ਹੈ। ਇਸ ਮੌਕੇ ਐਸ.ਆਈ. ਹਰਵਿੰਦਰ ਸਿੰਘ, ਅਭਿਨਵ ਭਾਰਦਵਾਜ, ਗੁਰਮੀਤ ਕੌਰ, ਹਰਵਿੰਦਰ, ਦੀ ਟੀਮ ਵਲੋਂ ਲੋਕਾਂ ਦਾ ਚੈੱਕਅਪ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ.ਐਚ.ਓ. ਹਰਮਨਪ੍ਰੀਤ ਸਿੰਘ ਚੀਮਾ ਵਲੋਂ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਾਰੇ ਏਰੀਏ ਨੂੰ ਸੀਲ ਕਰ ਦਿਤਾ ਗਿਆ ਹੈ।