ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਸੁਮੇਧ ਸੈਣੀ ਦਾ ਕੇਸ ਲੜਨ ਤੋਂ ਕੀਤੀ ਕੋਰੀ ਨਾਂਹ
Published : May 9, 2020, 8:53 am IST
Updated : May 9, 2020, 8:53 am IST
SHARE ARTICLE
File Photo
File Photo

ਕਿਹਾ, ਮੇਰੇ ਲਈ ਸਿੱਖ ਧਰਮ ਅਤੇ ਸਿੱਖ ਕੌਮ ਪਹਿਲਾਂ ਤੇ ਵਕਾਲਤ ਦਾ ਪੇਸ਼ਾ ਬਾਅਦ ਵਿਚ

ਚੰਡੀਗੜ੍ਹ, 8 ਮਈ (ਤੇਜਿੰਦਰ ਫ਼ਤਿਹਪੁਰ) : ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਅਤੇ ਨਾਮੀ ਵਕੀਲ ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦਾ ਕੇਸ ਲੜਨ ਤੋਂ ਕੋਰੀ ਨਾਹ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 44 ਸਾਲਾਂ ਤੋਂ ਵਕਾਲਤ ਕਰ ਰਿਹਾ ਹਾਂ ਅਤੇ ਮੈਂ ਹੁਣ ਤਕ ਹਜ਼ਾਰਾਂ ਕੇਸ ਲੜ ਚੁੱਕਾ ਹਾਂ ਪ੍ਰੰਤੂ ਬੀਤੇ ਦਿਨੀਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਿਰੁਧ ਹੋਏ ਪਰਚੇ ਤੋਂ ਬਾਅਦ ਸੁਮੇਧ ਸੈਣੀ ਇਕ ਵਕੀਲ ਹੋਣ ਦੇ ਨਾਤੇ ਮੇਰੇ ਕੋਲ ਪੁੱਜੇ ਸਨ ਅਤੇ ਮੈਨੂੰ ਉਨ੍ਹਾਂ ਨੇ ਅਪਣਾ ਕੇਸ ਲੜਨ ਲਈ ਆਖਿਆ।

File photoFile photo

ਵਕਾਲਤ ਮੇਰਾ ਪੇਸ਼ਾ ਹੋਣ ਕਰ ਕੇ ਮੈਂ ਇਹ ਕੇਸ ਲੜਨ ਨੂੰ ਤਿਆਰ ਹੋ ਗਿਆ, ਪ੍ਰੰਤੂ ਅੱਜ ਜਦੋਂ ਮੈਨੂੰ ਇਹ ਪਤਾ ਲੱਗਾ ਕਿ ਸੋਸ਼ਲ ਮੀਡੀਆ ‘ਤੇ ਕੁਝ ਸਿੱਖ ਵੀਰਾਂ ਅਤੇ ਜਥੇਬੰਦੀਆਂ ਵਲੋਂ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਮੈਂ ਇਹ ਕੇਸ ਲੜਨ ਤੋਂ ਸਾਫ਼ ਨਾਹ ਕਰ ਦਿਤੀ ਹੈ ਅਤੇ ਅਪਣੇ ਆਪ ਨੂੰ ਇਸ ਕੇਸ ਤੋਂ ਪੂਰੀ ਤਰ੍ਹਾਂ ਵੱਖ ਕਰ ਲਿਆ ਹੈ। ਇਸ ਕੇਸ ਬਾਬਤ ਸਾਰੇ ਦਸਤਾਵੇਜ਼ ਮੈਂ ਸੁਮੇਧ ਸੈਣੀ ਹੁਰਾਂ ਨੂੰ ਵਾਪਸ ਭੇਜ ਦਿਤੇ ਹਨ। 

ਐਡਵੋਕੇਟ ਸਤਨਾਮ ਸਿੰਘ ਕਲੇਰ ਨੇ ਕਿਹਾ ਕਿ ਮੈਨੂੰ ਸਿੱਖ ਕੌਮ ਨੇ ਬਹੁਤ ਮਾਣ ਦਿਤਾ ਹੈ। ਮੈਨੂੰ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਹੋਣ ਦੀ ਸੇਵਾ ਵੀ ਮਿਲੀ ਹੈ ਜੋ ਮੇਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਸੇਵਾ ਬਿਨਾਂ ਤਨਖਾਹ, ਭੱਤੇ, ਗੱਡੀਆਂ ਅਤੇ ਪਟਰੌਲ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਸਹੂਲਤ ਲੈਣ ਤੋਂ ਨਿਰਸਵਾਰਥ ਹੋ ਕੇ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੇਰੇ ਲਈ ਸਿੱਖ ਧਰਮ ਤੇ ਸਿੱਖ ਕੌਮ ਸੱਭ ਤੋਂ ਪਹਿਲਾ ਅਤੇ ਸਤਿਕਾਰਯੋਗ ਹੈ ਜਦਕਿ ਵਕਾਲਤ ਪੇਸ਼ਾ ਬਾਅਦ ਵਿਚ ਹੈ। ਐਡਵੋਕੇਟ ਕਲੇਰ ਨੇ ਕਿਹਾ ਕਿ ਜੇਕਰ ਮੇਰੇ ਕਰ ਕੇ ਕਿਸੇ ਦੀਆਂ ਵੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਸ ਲਈ ਮੈਂ ਦਿਲੋਂ ਮਾਫ਼ੀ ਮੰਗਦਾ ਹਾਂ।

 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement