 
          	ਕੋਵਿਡ 19 ਦੀਆਂ ਡਿਊਟੀਆਂ ਦੇ ਬਾਵਜੂਦ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਪੁਲੀਸ ਦੀ ਕਰੜੀ ਨਜ਼ਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਨੂੰ ਸਰਹੱਦ ਪਾਰ ਤੋਂ ਨਸ਼ਾ ਅੱਤਵਾਦ ਫੈਲਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ। ਉਨਾਂ ਨੇ ਦਿ੍ਰੜਤਾ ਜ਼ਾਹਰ ਕਰਦਿਆਂ ਆਖਿਆ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਪੰਜਾਬ ਪੁਲੀਸ ਪੂਰੀ ਤਰਾਂ ਮੁਸਤੈਦ ਹੈ ਅਤੇ ਸਰਹੱਦ ਪਾਰ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
 Captain Amrinder Singh
Captain Amrinder Singh
ਪੁਲੀਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀਆਂ ਨੂੰ ਕਾਬੂ ਕਰਨ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਸਾਨੂੰ ਸਭ ਕੁਝ ਦਿਸ ਰਿਹਾ ਹੈ ਕਿ ਪਾਕਿਸਤਾਨ ਕਰ ਕੀ ਰਿਹਾ ਹੈ?’’ ਲੋਕਾਂ ਨੂੰ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਫਰੋਸ ਭਾਵੇਂ ਕੋਵਿਡ ਦੀਆਂ ਡਿਊਟੀਆਂ ਵਿੱਚ ਕਿੰਨੀ ਵੀ ਰੁੱਝੀ ਕਿਉਂ ਨਾ ਹੋਵੇ, ਸਰਹੱਦ ’ਤੇ ਪੂਰੀ ਨਿਗਾ ਰੱਖ ਰਹੀ ਹੈ।
 Photo
Photo
ਉਨਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੁਲੀਸ ਫੋਰਸ ਨੂੰ ਵਧਾਈ ਦਿੱਤੀ ਜਿਨਾਂ ਨੇ ਤਾਜ਼ਾ ਗਿ੍ਰਫਤਾਰੀਆਂ ਦੇ ਨਾਲ-ਨਾਲ ਹਿਜ਼ਬੁਲ ਮੁਜਾਹੀਦੀਨ ਖਿਲਾਫ਼ ਜੰਮੂ ਕਸ਼ਮੀਰ ਵੱਲੋਂ ਚਲਾਏ ਆਪਰੇਸ਼ਨਾਂ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਉਨਾਂ ਨੇ ਹਿਲਾਲ ਦੀ ਗਿ੍ਰਫਤਾਰੀ ਦਾ ਹਵਾਲਾ ਦਿੱਤਾ ਜੋ ਹਿਜ਼ਬੁਲ ਮੁਜਾਹੀਦੀਨ ਦਾ ਸਰਗਰਮ ਕਾਰਕੁੰਨ ਸੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਦਾ ਕਮਾਂਡਰ ਨਾਇਕੂ ਜਿਸ ਨੂੰ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਹਲਾਕ ਕਰ ਦਿੱਤਾ ਸੀ, ਦਾ ਨੇੜਲਾ ਸਾਥੀ ਸੀ।
 Photo
Photo
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕੋਵਿਡ ਸੰਕਟ ਦੇ ਬਾਵਜੂਦ ਪਾਕਿਸਤਾਨ ਵੱਲੋਂ ਨਸ਼ੇ, ਹਥਿਆਰ ਅਤੇ ਨਸ਼ਾ ਦਾ ਪੈਸਾ ਧੱਕਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵਾਂਗੇ ਕਿਉਂ ਜੋ ਗੁਆਂਢੀ ਮੁਲਕ ਸੂਬੇ ਨੂੰ ਅਸਥਿਰ ਕਰਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ। ਉਨਾਂ ਕਿਹਾ,‘‘ਅਸੀਂ ਅਜਿਹਾ ਵਾਪਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ।’’
 Photo
Photo
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਅਤੇਂ ਸੀਮਾ ਸੁਰੱਖਿਆ ਬਲ (ਸੀਮਾ ‘ਤੇ ਸੁਰੱਖਿਆ ਦੀ ਪਹਿਲੀ ਕਤਾਰ) ਵੱਲੋਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਮਾਤ ਦੇਣ ਲਈ ਪੂਰੀ ਤਰਾਂ ਮੁਸਤੈਦੀ ਵਰਤੀ ਜਾ ਰਹੀ ਹੈ। ਉਨਾਂ ਨਾਲ ਹੀ ਕਿਹਾ ਕਿ ਪੰਜਾਬ ਦੀ ਪੁਲੀਸ ਲਗਾਤਾਰ ਚੌਕਸੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਅਜਿਹੇ ਘਿਨਾਉਣੇ ਕਾਰਿਆਂ ਨੂੰ ਸਿਰੇ ਨਾ ਚੜਨ ਦਿੱਤਾ ਜਾਵੇ।
 Photo
Photo
ਮੁੱਖ ਮੰਤਰੀ ਨੇ ਕਿਹਾ ਕਿ ‘‘ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਨੇ ਸੋਚਿਆ ਹੋਵੇਗਾ ਕਿ ਪੁਲੀਸ ਕਰਮੀਆਂ ਦੀ ਕੋਵਿਡ-19 ਡਿਊਟੀ ਅਤੇ ਸਰੋਤਾਂ ਦੀ ਵੰਡ ਹੋਣ ਕਾਰਨ ਪੈਦਾ ਹੋਏ ਖਲਾਅ ਦਾ ਲਾਭ ਲੈਦਿਆਂ ਉਹ ਪੰਜਾਬ ‘ਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਅਸ਼ਾਂਤੀ ਪੈਦਾ ਕਰ ਦੇਣਗੇ। ਭਾਵੇਂ ਅੱਧੀ ਪੁਲੀਸ ਫੋਰਸ ਕਰਫਿਊ/ਲੌਕਡਾਊਨ ਦੀ ਡਿਊਟੀ ਅਤੇ ਮਾਨਵਤਾ ਭਲਾਈ ਲਈ ਕੰਮ ਕਰ ਰਹੀ ਹੈ ਪਰ ਉਹ ਨਾਲ ਦੀ ਨਾਲ ਸੀਮਾ ‘ਤੇ ਵਾਪਰ ਰਹੀਆਂ ਗਤੀਵਿਧੀਆਂ ‘ਤੇ ਵੀ ਗਹਿਰੀ ਨਿਗਾ ਰੱਖ ਰਹੀ ਹੈ‘‘।
 Captain Amrinder Singh
Captain Amrinder Singh
ਉਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਦੇਸ਼ ਵਿਰੋਧੀ ਅਨਸਰਾਂ ਨੂੰ ਫੜ ਕੇ ਸ਼ਲਾਖਾਂ ਪਿੱਛੇ ਸੁੱਟਿਆ ਭੇਜਿਆ ਜਾਵੇ ਜਿੱਥੇ ਉਨਾਂ ਦੀ ਅਸਲੀ ਥਾਂ ਹੈ।
ਸੂਬੇ ਦੇ ਲੋਕਾਂ ਨਾਲ ਪੰਜਾਬ ਅੰਦਰ ਨਸ਼ਿਆਂ ਦੇ ਧੰਦੇ ਦਾ ਲੱਕ ਤੋੜ ਦੇਣ ਬਾਰੇ ਕੀਤੇ ਆਪਣੇ ਵਾਅਦੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਉਰਫ ਚੀਤਾ ਦੀ ਗਿ੍ਰਫਤਾਰੀ ਨੇ ਇਸ ਨੂੰ ਪ੍ਰਭਾਵੀ ਰੂਪ ਵਿੱਚ ਕਰ ਦਿਖਾਇਆ ਹੈ।
 Photo
Photo
ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2017 ‘ਚ ਪੰਜਾਬ ਅੰਦਰ ਉਨਾਂ ਦੀ ਸਰਕਾਰ ਬਣਨ ਤੋਂ ਬਾਅਦ ਪੁਲੀਸ ਵੱਲੋਂ ਦਹਿਸ਼ਤਗਰਦੀ ਤਾਕਤਾਂ ਨੂੰ ਨੱਥ ਪਾਉਣ ਲਈ ਪੂਰੀ ਚੌਕਸੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਅਜਿਹੇ 32 ਗ੍ਰੋਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ 155 ਦਹਿਸ਼ਤਗਰਦਾਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਹਥਿਆਰਾਂ, ਜਿਨਾਂ ਵਿੱਚ ਵਿਦੇਸ਼ਾਂ ‘ਚ ਬਣੇ ਹਥਿਆਰ ਅਤੇ ਚੀਨ ਵਿੱਚ ਬਣੇ ਡਰੋਨ ਸ਼ਾਮਲ ਹਨ, ਦੀ ਬਰਾਮਦਗੀ ਕੀਤੀ ਜਾ ਚੁੱਕੀ ਹੈ।
 
                     
                
 
	                     
	                     
	                     
	                     
     
     
                     
                     
                     
                     
                    