ਕੇਂਦਰ ਸਰਕਾਰ ਵਲੋਂ ਡੀਜ਼ਲ ਪਟਰੌਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਜੱਜਲ ਵਲੋਂ ਸਖ਼ਤ ਨਿਖੇਧੀ
ਰਾਮਾ ਮੰਡੀ, 9 ਮਈ (ਅਰੋੜਾ): ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਜਗਦੇਵ ਸਿੰਘ ਜੱਜਲ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਤੇ ਕੇਂਦਰ ਸਰਕਾਰ ਦੀ ਕਰੜੇ ਸਬਦਾਂ ਵਿੱਚ ਨਿੰਦਾ ਕੀਤੀ ਹੈ ।
ਉਹਨਾਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿੱਥੇ ਪੂਰੀ ਦੁਨੀਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ ਉੱਥੇ ਦੇ ਸਭ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭਾਰੀ ਟੈਕਸ ਲਗਾ ਕੇ ਇੱਕ ਵਾਰ ਫ਼ੇਰ ਭਾਰਤ ਦੀ ਜਨਤਾ ਨੂੰ ਝਟਕਾ ਦਿੱਤਾ ਹੈ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਿਥੇ ਮਹਾਂਮਾਰੀ ਦੇ ਮੁਸ਼ਕਿਲ ਦੌਰ ਵਿੱਚ ਹਰ ਭਾਰਤੀ ਲਾਕ ਡਾਊਨ ਅਤੇ ਕਰਫਿਊ ਦਾ ਪਾਲਣ ਕਰਦੇ ਹੋਏ ਬਿਨਾਂ ਕੰਮਕਾਰ ਤੋਂ ਘਰ ਬੈਠ ਕੇ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ।
ਉੱਥੇ ਹੀ ਕੇਂਦਰ ਸਰਕਾਰ ਵੱਲੋਂ ਡੀਜਲ , ਪੈਟਰੋਲ ਦੀਆਂ ਕੀਮਤਾਂ'ਚ ਵਾਧਾ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਤੇ ਮਾੜਾ ਅਸਰ ਨਾ ਦਿੱਤਾ।ਉਹ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਹ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕਰਦੇ ਹੋਏ ਡੀਜ਼ਲ ਪੈਟਰੋਲ ਕੀਮਤਾਂ ਘੱਟ ਕਰੇ ਕਿਉਂਕਿ ਸਰਕਾਰ ਦੇ ਤੇਲ ਕੀਮਤ ਵਾਧੇ ਨਾਲ ਹਰ ਵਰਗ ਬੁਰੀ ਤਰ੍ਹਾਂ ਪ੍ਰਵਾਭਿਤ ਹੋਵੇਗਾ।