ਦਿੱਲੀ ਕਮੇਟੀ ਵਲੋਂ ਗੁਰੂ ਤੇਗ਼ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਅੱਜ ਤੋਂ
Published : May 9, 2021, 11:57 pm IST
Updated : May 9, 2021, 11:57 pm IST
SHARE ARTICLE
image
image

ਦਿੱਲੀ ਕਮੇਟੀ ਵਲੋਂ ਗੁਰੂ ਤੇਗ਼ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਅੱਜ ਤੋਂ

ਨਵੀਂ ਦਿੱਲੀ, 9 ਮਈ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਵਲੋਂ ਇਥੇ ਗੁਰਦਵਾਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਤ ਕੀਤੇ ਗੁਰੂ ਤੇਗ਼ ਬਹਾਦਰ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ (ਡ੍ਰਾਈ ਰਨ) ਕੀਤੀ ਗਈ ਤੇ ਐਲਾਨ ਕੀਤਾ ਕਿ 400 ਬੈੱਡਾਂ ਵਾਲਾ ਇਹ ਸੈਂਟਰ ਅੱਜ 10 ਮਈ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ। 
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 300 ਬੈੱਡ ਅੱਜ ਤੋਂ ਉਪਲਭਧ ਹੋਣਗੇ ਜਦਕਿ 100 ਬੈੱਡ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਇਹ ਕੇਂਦਰ 250 ਬੈੱਡਾਂ ਦਾ ਬਣਾਉਣ ਦਾ ਵਿਚਾਰ ਕੀਤਾ ਸੀ ਪਰ ਦਿੱਲੀ ਸਰਕਾਰ ਨੇ ਇਸ ਨੂੰ ਵਧਾ ਕੇ 400 ਬੈੱਡਾਂ ਦਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਥੇ ਮਰੀਜ਼ਾਂ ਨੂੰ ਆਕਸੀਜਨ ਤੋਂ ਇਲਾਵਾ ਦਵਾਈਆਂ ਤੇ ਖਾਣਾ ਮਿਲੇਗਾ ਜੋ ਸੱਭ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਇਥੇ ਡਾਕਟਰ, ਨਰਸਾਂ ਤੇ ਹੋਰ ਸਟਾਫ਼ ਤਾਇਨਾਤ ਕੀਤਾ ਹੈ ਅਤੇ ਇਸ ਸੈਂਟਰ ਨੁੂੰ ਐਲ.ਐਨ.ਜੇ.ਪੀ ਹਸਪਤਾਲ ਨਾਲ ਜੋੜਿਆ ਹੈ ਤਾਂ ਜੋ ਲੋੜ ਪੈਣ ’ਤੇ ਮਰੀਜ਼ ਨੂੰ ਆਈ.ਸੀ.ਯੂ ਇਲਾਜ ਦੀ ਸਹੂਲਤ ਮਿਲ ਸਕੇ ਤੇ ਦਿੱਲੀ ਕਮੇਟੀ ਨੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੇ ਰਹਿਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਤੇ ਹੋਰ ਸਹੂਲਤਾਂ ਵੀ ਦਿਤੀਆਂ ਜਾ ਰਹੀਆਂ ਹਨ। 
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement