ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
Published : May 9, 2021, 6:59 pm IST
Updated : May 9, 2021, 6:59 pm IST
SHARE ARTICLE
Funeral of martyred soldier Pargat Singh
Funeral of martyred soldier Pargat Singh

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਪਾਹੀ ਪਰਗਟ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਇਆ

ਚੰਡੀਗੜ/ਡੇਰਾ ਬਾਬਾ ਨਾਨਕ -  ਸਿਆਚੀਨ ਗਲੇਸੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਿਆ।

Pargat Singh Pargat Singh

ਇਸ ਮੌਕੇ ਪੰਜਾਬ ਸਰਕਾਰ ਤਰਫੋ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋ ਸਹੀਦ ਨੂੰ ਸਰਧਾ ਦੇ ਫੁੱਲ ਅਰਪਨ ਕੀਤੇ ਗਏ ਅਤੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸਨਰ ਮੁਹੰਮਦ ਇਸਫਾਕ ਤੇ ਐਸ ਡੀ ਐਮ ਅਰਸਦੀਪ ਸਿੰਘ ਲੁਬਾਣਾ ਵੀ ਹਾਜਰ ਸਨ। ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਸ. ਰੰਧਾਵਾ ਨੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਹੀਦ ਦੇਸ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ ਅਤੇ ਉਸ ਉਪਰ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਹੈ।

Funeral of martyred soldier Pargat SinghFuneral of martyred soldier Pargat Singh

ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੀਦ ਸਿਪਾਹੀ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਪਰਿਵਾਰ ਨੂੰ ਵਿਸਵਾਸ ਦਿਵਾਇਆ ਕਿ ਸੂਬਾ ਸਰਕਾਰ ਅਤੇ ਉਹ ਨਿੱਜੀ ਤੌਰ ਉਤੇ ਉਨਾਂ ਦੇ ਦੁੱਖ ਵਿੱਚ ਸਰੀਕ ਹਨ ਅਤੇ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦੇਣ ਦਾ ਵੀ ਵਿਸਵਾਸ ਦਿਵਾਇਆ।

ਜਿਕਰਯੋਗ ਹੈ ਕਿ 25 ਅਪਰੈਲ, 2021 ਨੂੰ ਸਿਆਚੀਨ ਗਲੇਸੀਅਰ ਵਿੱਚ ਭਿਆਨਕ ਬਰਫੀਲਾ ਤੂਫਾਨ ਆਇਆ ਸੀ ਜਿਸ ਵਿੱਚ 21 ਪੰਜਾਬ ਦੇ ਦੋ ਸਿਪਾਹੀ ਅਮਰਦੀਪ ਸਿੰਘ (ਬਰਨਾਲਾ) ਤੇ ਪ੍ਰਭਜੋਤ ਸਿੰਘ (ਮਾਨਸਾ) ਸਹੀਦ ਹੋ ਗਏ ਸਨ। ਪਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ ਕਮਾਂਡ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਉਹ ਕੱਲ (8 ਮਈ) ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸਹੀਦ ਹੋ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement