ਤਖ਼ਤ ਸ੍ਰੀ ਪਟਨਾ ਸਾਹਿਬ ਵਿਚ ਸ਼ੁਰੂ ਹੋਇਆ ਆਕਸੀਜਨ ਦਾ ਲੰਗਰ, ਜਥੇਦਾਰ ਰਣਜੀਤ ਸਿੰਘ ਨੇ ਕੀਤਾ ਉਦਘਾਟਨ
Published : May 9, 2021, 11:56 pm IST
Updated : May 9, 2021, 11:56 pm IST
SHARE ARTICLE
image
image

ਤਖ਼ਤ ਸ੍ਰੀ ਪਟਨਾ ਸਾਹਿਬ ਵਿਚ ਸ਼ੁਰੂ ਹੋਇਆ ਆਕਸੀਜਨ ਦਾ ਲੰਗਰ, ਜਥੇਦਾਰ ਰਣਜੀਤ ਸਿੰਘ ਨੇ ਕੀਤਾ ਉਦਘਾਟਨ

ਚੰਡੀਗੜ੍ਹ, 9 ਮਈ (ਭੁੱਲਰ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਵਲੋਂ ਆਕਸੀਜਨ ਦੇ ਲੰਗਰਾਂ ਦੀ ਸੇਵਾ ਸ਼ੁਰੂ ਕੀਤੀ ਗਈ ਜਿਸ ਦਾ ਉਦਘਾਟਨ ਜਥੇਦਾਰ ਰਣਜੀਤ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਹਿਬ ਦੇ ਜਰਨਲ ਸਕੱਤਰ ਸ. ਮਹਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਦਿਤੀ। ਜਥੇਦਾਰ ਬਘੌਰਾ ਨੇ ਕਿਹਾ ਕਿ ਪਿਛਲੇ ਸਾਲ ਦੇਸ਼ ਵਿਚ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ਬਹੁਤ ਸਾਰੀਆਂ ਜਾਨਾਂ ਗਈਆਂ ਹਨ ਪਰ ਕੇਂਦਰ ਸਰਕਾਰ ਇਸ ਬਿਮਾਰੀ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁਕਿਆ ਗਿਆ। ਇਸ ਬੀਮਾਰੀ ਦੇ ਇਲਾਜ ਲਈ ਹਸਪਤਾਲ ਵਿਚ ਆਕਸੀਜਨ ਦੀ ਕਮੀ ਪੂਰੀ ਨਹੀਂ ਹੋਈ ਜੋ ਕੇਂਦਰ ਸਰਕਾਰ ਲਈ ਇਕ ਸ਼ਰਮਨਾਕ ਗੱਲ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਕੁੱਝ ਸੰਸਥਾਵਾਂ ਸੰਤ ਮਹਾਂਪੁਰਸ਼ ਅਤੇ ਗੁਰੂ ਘਰਾਂ ਵਿਚੋਂ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਵੱਖ-ਵੱਖ ਗੁਰਦਵਾਰਿਆਂ ਵਿਚ ਆਕਸੀਜਨ ਪਲਾਂਟ ਲਗਾਉਣ ਲਈ ਖ਼ੁਦ ਕਦਮ ਚੁੱਕ ਰਹੀਆਂ ਹਨ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement