ਮੁੱਖ ਮੰਤਰੀ ਨੇ PM ਨੂੰ ਆਕਸੀਜਨ ਦਾ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਦੀ ਕੀਤੀ ਅਪੀਲ
Published : May 9, 2021, 6:02 pm IST
Updated : May 9, 2021, 6:02 pm IST
SHARE ARTICLE
PM Modi, Captain Amarinder Singh
PM Modi, Captain Amarinder Singh

ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਹੈ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ ਆਕਸੀਜਨ ਦਾ ਕੁਲ ਕੋਟਾ ਵਧਾ ਕੇ 300 ਮੀਟਰਕ ਟਨ ਕਰਨ ਅਤੇ ਸੂਬੇ ਲਈ ਵੈਕਸੀਨ ਦੀ ਜ਼ਰੂਰੀ ਸਪਲਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿਉਂ ਜੋ ਸੂਬਾ ਇਸ ਵੇਲੇ ਆਕਸੀਜਨ ਅਤੇ ਵੈਕਸੀਨ, ਦੋਵਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿਚ ਕੋਵਿਡ ਦੀ ਸਥਿਤੀ ਜਾਣਨ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਿਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਅੱਗੇ ਇਹ ਮਸਲੇ ਉਠਾਏ।

         Oxygen containerOxygen 

ਬਾਅਦ ਵਿਚ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪ੍ਰਧਾਨ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਸੂਬੇ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਅਤੇ ਪੰਜਾਬ ਵਿਚ ਵੈਕਸੀਨ ਦੀਆਂ ਖੁਰਾਕਾਂ ਭੇਜਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਫੌਰੀ ਕਦਮ ਚੁੱਕੇਗੀ ਜਿਸ ਨਾਲ ਸੂਬੇ ਸਰਕਾਰ ਨੂੰ ਮਹਾਮਾਰੀ ਦੀ ਦੂਜੀ ਘਾਤਕ ਲਹਿਰ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਵਿਚ ਸਹਾਇਤਾ ਮਿਲੇਗੀ।  

         Corona vaccineCorona vaccine

ਵੈਕਸੀਨ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਅਜੇ ਤੱਕ 18-45 ਸਾਲ ਦੀ ਉਮਰ ਵਰਗ ਲਈ ਟੀਕਾਕਰਨ ਦੇ ਤੀਜੇ ਪੜਾਅ ਨੂੰ ਸ਼ੁਰੂ ਨਹੀਂ ਕਰ ਸਕਿਆ ਜੋ ਹੁਣ ਇਕ ਲੱਖ ਖੁਰਾਕਾਂ ਦੀ ਸਪਲਾਈ ਤੋਂ ਬਾਅਦ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕੀਤੀ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਵੀ ਵੈਕਸੀਨ ਦੀਆਂ ਖੁਰਾਕਾਂ ਦੀ ਕਮੀ ਹੈ ਅਤੇ ਭਾਵੇਂ 1.63 ਲੱਖ ਖੁਰਾਕਾਂ ਅੱਜ ਪਹੁੰਚਣ ਦੀ ਉਮੀਦ ਹੈ ਜੋ ਸੂਬੇ ਦੀਆਂ ਲੋੜਾਂ ਮੁਤਾਬਕ ਕਾਫੀ ਨਹੀਂ ਹਨ।

         pm modiPm modi

ਮੁੱਖ ਮੰਤਰੀ ਨੇ ਮੋਦੀ ਨੂੰ ਜਾਣੂੰ ਕਰਵਾਇਆ ਕਿ ਕੋਵਿਡ ਨਾਲ ਗੰਭੀਰ ਬਿਮਾਰ ਮਰੀਜਾਂ ਦੇ ਕੇਸ ਵਧਣ ਕਰਕੇ ਸੂਬੇ ਨੂੰ 300 ਮੀਟਰਕ ਟਨ ਆਕਸੀਜਨ ਦੀ ਫੌਰੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਬਹੁਤੇ ਮਰੀਜ਼ ਦਿੱਲੀ-ਐਨ.ਸੀ.ਆਰ. ਸਮੇਤ ਹੋਰ ਸੂਬਿਆਂ ਤੋਂ ਆ ਰਹੇ ਹਨ। ਸੂਬੇ ਦੀ ਮੌਤ ਦਰ ਜਿਆਦਾ ਹੈ ਅਤੇ ਐਲ-2 ਤੇ ਐਲ-3 ਸਿਹਤ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ) ਵਿਚ ਪਿਛਲੇ ਤਿੰਨ ਹਫ਼ਤਿਆਂ ਤੋਂ ਕੇਸਾਂ ਵਿਚ ਵੱਡਾ ਵਾਧਾ ਹੋਇਆ ਹੈ ਜਿਸ ਕਰਕੇ ਆਕਸੀਜਨ ਦੀ ਮੰਗ ਵਧ ਰਹੀ ਹੈ।

         Delhi Covid-19 patients in home isolation can apply online to get oxygen oxygen

ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਤੱਕ ਆਕਸੀਜਨ ਦੀ ਮੰਗ 197 ਮੀਟਰਕ ਟਨ ਸੀ ਜੋ 8 ਮਈ ਨੂੰ ਵਧ ਕੇ 295.5 ਮੀਟਰਕ ਟਨ ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਟੈਂਕਰਾਂ ਦੀ ਘਾਟ ਨਾਲ ਸਥਿਤੀ ਹੋਰ ਗੰਭੀਰ ਹੋ ਗਈ ਅਤੇ ਐਲ.ਐਮ.ਓ. ਕੋਟਾ ਵਧਾਉਣ ਅਤੇ ਪੰਜਾਬ ਲਈ ਹੋਰ ਟੈਂਕਰਾਂ ਦੀ ਸਪਲਾਈ ਲਈ ਕੇਂਦਰ ਦੀ ਮਦਦ ਦੀ ਲੋੜ ਹੈ ਤਾਂ ਕਿ ਇਸ ਸੰਕਟ ਉਤੇ ਕਾਬੂ ਪਾਇਆ ਜਾ ਸਕੇ।

         captain governmentcaptain Government

ਬਾਅਦ ਵਿਚ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਿਹਤ ਸਕੱਤਰ ਹੁਸਨ ਲਾਲ ਨੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਕਿ ਭਾਵੇਂ ਕਿ ਸੂਬੇ ਨੇ ਭਾਰਤ ਸਰਕਾਰ ਦੀ ਐਡਵਾਈਜ਼ਰੀ ਦੇ ਮੁਤਾਬਕ ਹਸਪਤਾਲਾਂ ਵੱਲੋਂ ਆਕਸੀਜਨ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਹਨ ਪਰ ਮੰਗ ਵਧਣ ਦੇ ਮੱਦੇਨਜ਼ਰ ਆਕਸੀਜਨ ਦਾ ਕੋਟਾ 300 ਮੀਟਰਕ ਟਨ ਤੱਕ ਵਧਾਉਣ ਦੀ ਲੋੜ ਹੈ।

         oxygenoxygen

ਇਸੇ ਤਰ੍ਹਾਂ ਪੰਜਾਬ ਨੂੰ ਸਿਰਫ ਚਾਰ ਆਕਸੀਜਨ ਟੈਂਕਰ ਹੀ ਦਿੱਤੇ ਗਏ ਹਨ ਜਿਨ੍ਹਾਂ ਵਿੱਚੋਂ ਦੋ ਟੈਂਕਰ ਅਜੇ ਕਾਰਜਸ਼ੀਲ ਨਹੀਂ ਹੋਏ। ਸਿਹਤ ਸਕੱਤਰ ਨੇ ਕਿਹਾ ਕਿ ਸੂਬੇ ਦੀ 227 ਮੀਟਰਕ ਟਨ ਆਕਸੀਜਨ ਦੀ ਵੰਡ ਵਿੱਚੋਂ 40 ਫੀਸਦੀ ਕੋਟਾ ਬੋਕਾਰੋ (ਝਾਰਖੰਡ) ਤੋਂ ਅਲਾਟ ਕੀਤਾ ਗਿਆ ਹੈ ਜਿੱਥੇ ਆਕਸੀਜਨ ਦੀ ਆਵਾਜਾਈ ਲਈ ਤਿੰਨ ਤੋਂ ਪੰਜ ਦਿਨ ਦਾ ਸਮਾਂ ਲੱਗਦਾ ਹੈ ਜਿਸ ਕਰਕੇ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੁਲ 20 ਟੈਂਕਰਾਂ ਦੀ ਕੀਤੀ ਮੰਗ ਦੇ ਵਿਰੁੱਧ ਹੰਗਾਮੀ ਆਧਾਰ ਉਤੇ ਘੱਟੋ-ਘੱਟ 8 ਹੋਰ ਟੈਂਕਰ ਅਲਾਟ ਕੀਤੇ ਜਾਣ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement