ਜ਼ਮੀਨ ਖਾਤਰ ਕੀਤਾ ਸੀ ਭੈਣ ਦਾ ਕਤਲ, ਪੁਲਿਸ ਨੇ ਭਰਾ ਤੇ ਉਸ ਦੇ ਸਾਥੀ ਨੂੰ ਕੀਤਾ ਗ੍ਰਿਫ਼ਤਾਰ 
Published : May 9, 2021, 3:30 pm IST
Updated : May 9, 2021, 3:44 pm IST
SHARE ARTICLE
File Photo
File Photo

ਬੀਤੀ 22 ਅਪ੍ਰੈਲ ਨੂੰ ਭਰਾ ਨੇ ਹੀ ਆਪਣੇ ਸਾਥੀ ਨਾਲ ਮਿਲ ਕੇ ਆਪਣੀ ਭੈਣ ਨੂੰ 9 ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਟਾਂਡਾ ਉੜਮੁੜ (ਅੰਮ੍ਰਿਤਪਾਲ ਬਾਜਵਾ)- ਬੀਤੇ ਦਿਨੀਂ ਹੁਸ਼ਿਆਰਪੁਰ ਦੇ ਨੇੜੇ ਪਿੰਡ ਬੁਲੋਵਾਲ ਕੋਲ ਇਕ ਲੜਕੀ ਦੀ ਲਾਸ਼ ਮਿਲੀ ਸੀ ਜਿਸ ਨੂੰ ਤਕਰੀਬਨ 8 ਤੋਂ 9 ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਪ੍ਰੈਸ ਵਾਰਤਾ ਕਰ ਖੁਲਾਸਾ ਕੀਤਾ ਕਿ ਜ਼ਮੀਨ ਖਾਤਰ ਆਪਣੀ ਭੈਣ ਦਾ ਕਾਤਲ ਤੇ ਉਸ ਦੇ ਇਕ ਹੋਰ ਸਾਥੀ ਨੂੰ ਹੁਸ਼ਿਆਰਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ।

Harpreet Kaur Harpreet Kaur

ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਗੱਡੀਆਂ ਤੇ ਇਕ ਰਿਵਾਲਵਰ 32 ਬੋਰ ਦਾ ਬਰਾਮਦ ਕੀਤਾ ਹੈ। ਬੀਤੀ 22 ਅਪ੍ਰੈਲ ਨੂੰ ਭਰਾ ਨੇ ਹੀ ਆਪਣੇ ਸਾਥੀ ਨਾਲ ਮਿਲ ਕੇ ਆਪਣੀ ਭੈਣ ਨੂੰ 9 ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਥਾਣਾ ਬੁੱਲ੍ਹੋਵਾਲ ’ਚ ਮਾਮਲਾ ਦਰਜ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਸੀ।
ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਟਰੇਸ ਕਰਨ ਲਈ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ।

Photo

ਇਸ ਮਾਮਲੇ ’ਚ ਕਾਮਯਾਬੀ ਉਸ ਸਮੇਂ ਹਾਸਿਲ ਹੋਈ ਜਦੋਂ ਲੜਕੀ ਮਨਪ੍ਰੀਤ ਕੌਰ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਪੁੱਤਰ ਸ਼ੁਮਾਰ ਸਿੰਘ ਵਾਸੀ ਸ਼ੇਰਪੁਰ ਤਖਤੂਪੁਰਾ ਥਾਣਾ ਜੀਰਾ ਜ਼ਿਲ੍ਹਾ ਫਿਰੋਜ਼ਪੁਰ ਤੇ ਉਸ ਦਾ ਸਾਥੀ ਇਕਬਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਦੋਲੇਵਾਲ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆ ਕਿ ਉਨ੍ਹਾਂ ਨੇ ਹੀ ਮਨਪ੍ਰੀਤ ਕੌਰ ਦਾ ਕਤਲ ਕੀਤਾ ਹੈ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਮਨਪ੍ਰੀਤ ਕੌਰ ਨੇ ਪਰਿਵਾਰ ਦੀ ਮਰਜ਼ੀ ਬਗੈਰ ਪਵਨਦੀਪ ਸਿੰਘ ਵਾਸੀ ਖਡਿਆਲਾ ਸੈਣੀਆਂ ਥਾਣਾ ਬੁੱਲ੍ਹੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਵਿਆਹ ਕਰਵਾ ਲਿਆ ਸੀ ਤੇ ਬਾਅਦ ਵਿਚ ਉਸ ਦੀ ਉਸ ਦੇ ਪਤੀ ਨਾਲ ਅਣਬਣ ਹੋਣ ਕਰਕੇ ਉਸ ਦਾ ਤਲਾਕ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਸੀ

Photo
 

ਜਿਸ ਕਾਰਨ ਮਨਪ੍ਰੀਤ ਕੌਰ ਆਪਣੇ ਪੇਕੇ ਪਿੰਡ ਰਹਿਣਾ ਚਾਹੁੰਦੀ ਸੀ, ਪਰ ਭਰਾ ਹਰਪ੍ਰੀਤ ਸਿੰਘ ਇਹ ਨਹੀਂ ਚਾਹੁੰਦਾ ਸੀ ਕਿ ਉਹ ਵਾਪਸ ਪਿੰਡ ਆਵੇ, ਕਿਉਂਕਿ ਉਸ ਦੇ ਮਾਤਾ-ਪਿਤਾ ਨੇ ਤਿੰਨ ਕਿੱਲੇ ਜ਼ਮੀਨ ਮਨਪ੍ਰੀਤ ਕੌਰ ਦੇ ਨਾਂ ਕੀਤੀ ਹੋਈ ਸੀ, ਜਿਸ ਕਰਕੇ ਹਰਪ੍ਰੀਤ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਪਹਿਲਾਂ ਉਸ ਦੇ ਸਹੁਰੇ ਪਿੰਡ ਉਸ ਦੀ ਰੇਕੀ ਕੀਤੀ, ਫਿਰ ਪੂਰੀ ਸਾਜ਼ਿਸ਼ ਰਚ ਕੇ ਉਸ ਨੇ ਮਨਪ੍ਰੀਤ ਕੌਰ ਦਾ ਕਤਲ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement