ਸੁਪਰੀਮ ਕੋਰਟ ਨੇ ਲਾਈ ਨਰਿੰਦਰ ਮੋਦੀ ਸਰਕਾਰ ਦੀ ਨਾਕਾਮੀ 'ਤੇ ਮੋਹਰ : ਭਗਵੰਤ ਮਾਨ
Published : May 9, 2021, 6:16 pm IST
Updated : May 9, 2021, 6:16 pm IST
SHARE ARTICLE
Bhagwant Mann, Narendra Modi
Bhagwant Mann, Narendra Modi

ਮਰੀਜ ਦੇ ਘਰ ਤੱਕ ਮੁਫ਼ਤ ਆਕਸੀਜਨ ਪਹੁੰਚਾਵੇ ਸਰਕਾਰ

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਬੰਧੀ ਕੇਸਾਂ ਦੀ ਸੁਣਵਾਈ ਕਰਦਿਆਂ ਦੇਸ਼ ਦੀ ਸਰਵ ਉਚ ਅਦਾਲਤ (ਸੁਪਰੀਮ ਕੋਰਟ) ਨੇ ਕੇਂਦਰ ਵਿੱਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਨਾਕਾਮੀ 'ਤੇ ਮੋਹਰ ਲਾਈ ਹੈ।

 Bhagwant MannBhagwant Mann

ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ 'ਚ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਸੁਚੱਜੀਆਂ ਸਿਹਤ ਸੇਵਾਵਾਂ ਦਾ ਪ੍ਰਬੰਧ ਨਾ ਕਰਨ ਖ਼ਿਲਾਫ਼ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀਆਂ ਕਰਨ ਦੇ ਨਾਲ ਨਾਲ ਸੂਬਿਆਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਆਕਸੀਜਨ ਦੀ ਸਪਲਾਈ ਵਿੱਚ ਨਾਕਾਮ ਹੋਣ ਕਾਰਨ ਸਖਤ ਫੈਸਲਾ ਲਿਆ ਹੈ।

corona viruscorona virus

ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਦੀ ਤਿਆਰੀ ਵਿੱਚ ਘਾਟ ਕਾਰਨ ਲੋਕਾਂ ਨੂੰ ਜਾਨਾਂ ਗੁਆਉਣੀਆਂ ਪਈਆਂ, ਨਾ ਤਾਂ ਸਰਕਾਰ ਆਪ ਆਕਸੀਜਨ ਮੁਹੱਈਆ ਕਰਵਾ ਸਕੀ ਅਤੇ ਨਾ ਕਾਲਾਬਜ਼ਾਰੀ ਤੇ ਕਾਬੂ ਪਾ ਸਕੀ । ਇਸ ਲਈ ਆਕਸੀਜਨ ਦੀ ਤਰਕਸ਼ੀਲ ਅਤੇ ਬਰਾਬਰੀ ਦੀ ਵੰਡ ਯਕੀਨੀ ਬਣਾਉਣ ਲਈ ਸੁਪਰੀਮ ਕੋਰਟ ਨੂੰ ਟਾਸਕ ਫੋਰਸ ਦਾ ਗਠਨ ਕਰਨਾ ਪਿਆ । 

Supreme Court, Pm Modi Supreme Court, Pm Modi

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰੀ ਸਿਹਤ ਸਹੂਲਤਾਂ ਦੇ ਹਾਲਾਤ ਏਨ੍ਹੇ ਮਾੜੇ ਨਾ ਹੁੰਦੇ ਤਾਂ ਲੋਕਾਂ ਨੂੰ ਇਹ ਦਿਨ ਨਾ ਦੇਖਣੇ ਪੈਂਦੇ ਅਤੇ ਨਾ ਹੀ ਸੁਪਰੀਮ ਕੋਰਟ ਨੂੰ ਦੇਸ਼ ਦੇ ਲੋਕਾਂ ਨੂੰ ਬਚਾਉਣ ਲਈ ਅੱਗੇ ਆਉਣਾ ਪੈਂਦਾ ਹੈ। ਇਸ ਲਈ ਸੁਪਰੀਮ ਕੋਰਟ ਦੇ ਮਾਣਯੋਗ ਜੱਜਾਂ ਦਾ ਧੰਨਵਾਦ ਕਰਨਾ ਬਣਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੋਰੋਨਾ ਮਰੀਜ ਨੂੰ ਉਸ ਦੇ ਘਰ ਤੱਕ ਮੁਫ਼ਤ ਆਕਸੀਜਨ ਪਹੁੰਚਾਵੇ।

 CM Punjab and Bhagwant MannCM Punjab and Bhagwant Mann

ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਪੰਜਾਬ 'ਚ ਭਾਵੇਂ ਕੋਈ ਮਰੇ, ਕੋਈ ਜੀਵੇ, ਪਰ ਕੈਪਟਨ ਅਮਰਿੰਦਰ ਸਿੰਘ ਉਦਾਸੀਨ ਹੋ ਕੇ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਹਨ । ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਤਕ ਇੱਕ ਮਰੀਜ਼ ਦਾ ਵੀ ਜਾ ਕੇ ਹਾਲ ਨਹੀਂ ਪੁੱਛਿਆ ਤੇ ਨਾ ਕਿਸੇ ਹਸਪਤਾਲ ਵਿੱਚ ਪੈਰ ਪਾਏ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਵਿੱਚ ਉਚ ਪੱਧਰੀ ਸਹੂਲਤਾਂ ਵਾਲਾ ਇੱਕ ਵੀ ਹਸਪਤਾਲ ਸੂਬੇ 'ਚ ਤਿਆਰ ਨਹੀਂ ਕੀਤਾ, ਜਿਥੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਮੰਤਰੀ ਜਾ ਕੇ ਇਲਾਜ ਕਰਵਾ ਸਕਣ। ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਠੰਡੀਆਂ ਵਾਦੀਆਂ ਵਿਚੋਂ ਬਾਹਰ ਕੇ ਸੂਬੇ ਦੇ ਲੋਕਾਂ ਲਈ ਦਵਾਈਆਂ, ਆਕਸੀਜਨ ਅਤੇ ਇਲਾਜ ਦੇ ਸੁਚੱਜੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement