ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਮਿਲਣ ਦੇ ਐਨ ਮੌਕੇ ਆਇਆ ਵਿਲੱਖਣ ਫ਼ੈਸਲਾ
Published : May 9, 2021, 11:54 pm IST
Updated : May 9, 2021, 11:54 pm IST
SHARE ARTICLE
image
image

ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਮਿਲਣ ਦੇ ਐਨ ਮੌਕੇ ਆਇਆ ਵਿਲੱਖਣ ਫ਼ੈਸਲਾ

ਦੋ ਵਾਰ ਵੱਖ-ਵੱਖ ਥਾਣਿਆਂ ’ਚ ਅਣਪਛਾਤੀ ਪੁਲਿਸ ਵਿਰੁਧ ਹੋਏ ਸਨ ਮਾਮਲੇ ਦਰਜ

ਕੋਟਕਪੂਰਾ, 9 ਮਈ (ਗੁਰਿੰਦਰ ਸਿੰਘ) : ਪਿਛਲੇ ਦਿਨੀਂ ਹਾਈ ਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਦੀਆਂ ਪੜਤਾਲ ਰਿਪੋਰਟਾਂ ਰੱਦ ਕਰਨ ਅਤੇ ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਮੁੱਢੋਂ ਰੱਦ ਕਰਨ ਦੀਆਂ ਖ਼ਬਰਾਂ ਨੇ ਪੰਥਕ ਹਲਕਿਆਂ ਵਿਚ ਤਰਥੱਲੀ ਮਚਾ ਦਿਤੀ ਸੀ ਤੇ ਹੁਣ ਨਵੀਂ ਐਸਆਈਟੀ ਦਾ ਗਠਨ ਕਰਨ ਨਾਲ ਦੁਬਾਰਾ ਫਿਰ ਪੰਥਕ ਅਤੇ ਰਾਜਨੀਤਕ ਹਲਕਿਆਂ ਵਿਚ ਨਵੀਂ ਚਰਚਾ ਛਿੜ ਪਈ ਹੈ। 
ਰੋਜ਼ਾਨਾ ਸਪੋਕਸਮੈਨ ਦੇ ਇਨ੍ਹਾਂ ਕਾਲਮਾਂ ਵਿਚ ਦਸਿਆ ਜਾ ਚੁੱਕਾ ਹੈ ਕਿ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਵਾਲੇ ਮਾਮਲਿਆਂ ਦੀ ਜਾਂਚ ਕਰ ਰਹੀ ਬਾਦਲ ਸਰਕਾਰ ਵਲੋਂ ਗਠਤ ਕੀਤੀ ਆਈ.ਜੀ. ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਪਹਿਲੀ ਐਸਆਈਟੀ ਨੇ ਵੀ ਪੁਲਿਸ ਨੂੰ ਗੋਲੀਕਾਂਡ ਲਈ ਦੋਸ਼ੀ ਠਹਿਰਾਇਆ ਸੀ ਪਰ ਸੱਭ ਕੁੱਝ ਪਤਾ ਹੋਣ ਦੇ ਬਾਵਜੂਦ ਵੀ ਅਣਪਛਾਤੀ ਪੁਲਿਸ ਵਿਰੁਧ ਮਾਮਲਾ ਦਰਜ ਕਰ ਕੇ ਖ਼ਾਨਾਪੂਰਤੀ ਕਰ ਦਿਤੀ ਗਈ। ਜਦੋਂ 1 ਜੂਨ 2018 ਨੂੰ ਭਾਈ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਬਰਗਾੜੀ ਇਨਸਾਫ਼ ਮੋਰਚਾ ਲੱਗ ਗਿਆ ਤਾਂ ਉਸ ਸਮੇਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਤੋਂ ਬਾਅਦ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ ਇਕ ਵਾਰ ਫਿਰ ਪੁਲਿਸ ਦੇ ਗੋਲੀਕਾਂਡ ਤੋਂ ਪੀੜਤ ਅਜੀਤ ਸਿੰਘ ਦੇ ਬਿਆਨਾ ਦੇ ਆਧਾਰ ’ਤੇ 07-08-2018 ਨੂੰ ਅਣਪਛਾਤੀ ਪੁਲਿਸ ਵਿਰੁਧ ਮਾਮਲਾ ਦਰਜ ਕਰ ਦਿਤਾ। ਉਸ ਤੋਂ ਬਾਅਦ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਉਕਤ ਮਾਮਲੇ ਵਿਚ ਜਾਂਚ ਉਪਰੰਤ ਉੱਚ ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ। ਉਸ ਸਮੇਂ ਥਾਣੇ ਵਿਚ ਮੀਡੀਆ ਦੇ ਕੈਮਰਿਆਂ ਸਾਹਮਣੇ ਬੋਲਦਿਆਂ ਅਜੀਤ ਸਿੰਘ ਨੇ ਦਸਿਆ ਸੀ ਕਿ 14 ਅਕਤੂਬਰ 2015 ਨੂੰ ਸਵੇਰੇ ਕਰੀਬ 6:00 ਵਜੇ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਚਲਾਈ ਗਈ ਗੋਲੀ ਉਸ ਦੀ ਇਕ ਲੱਤ ਵਿਚੋਂ ਨਿਕਲ ਕੇ ਦੂਜੀ ਲੱਤ ਦੀ ਹੱਡੀ ’ਚ ਫਸ ਗਈ। ਉਹ ਇਲਾਜ ਕਰਾਉਂਦਾ ਰਿਹਾ, ਡੀਐਮਸੀ ਲੁਧਿਆਣਾ ਤਕ ਉਸ ਦਾ ਇਲਾਜ ਹੋਇਆ, ਸਾਰਾ ਖ਼ਰਚਾ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ, ਨਾ ਤਾਂ ਤਤਕਾਲੀਨ ਬਾਦਲ ਸਰਕਾਰ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਵਲੋਂ ਉਸ ਦੀ ਕੋਈ ਮਦਦ ਕੀਤੀ ਗਈ ਪਰ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਉਪਰੰਤ ਇਨਸਾਫ਼ ਦੀ ਕੁੱਝ ਆਸ ਬੱਝੀ ਹੈ।
ਅਜੀਤ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੇ ਪਹਿਲਾਂ ਵੀ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਪਰ ਸਿਟੀ ਥਾਣੇ ਵਿਖੇ ਦਰਜ ਅੇੈਫ਼ਆਈਆਰ ’ਚ ਇਹ ਲਿਖ ਕੇ ਮੇਰਾ ਕੇਸ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਮੈਂ ਪਹਿਲਾਂ ਪੁਲਿਸ ਕੋਲ ਬਿਆਨ ਦਰਜ ਨਹੀਂ ਕਰਵਾਏ। ਇਥੇ ਇਹ ਦਸਣਾ ਜ਼ਰੂਰੀ ਹੈ ਕਿ ਉਸ ਦਿਨ ਬੱਤੀਆਂ ਵਾਲਾ ਚੌਕ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਤੋਂ ਬਾਅਦ ਸਿਟੀ ਥਾਣਾ ਕੋਟਕਪੂਰਾ ਅਤੇ ਪੁਲਿਸ ਥਾਣਾ ਬਾਜਾਖ਼ਾਨਾ ਵਿਖੇ ਉਲਟਾ ਸੰਗਤਾਂ ਉਪਰ ਹੀ ਸੰਗੀਨ ਧਾਰਾਵਾਂ ਤਹਿਤ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement