ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਮਗਰੋਂ ਪਟਵਾਰੀ ਯੂਨੀਅਨ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ
Published : May 9, 2022, 8:06 pm IST
Updated : May 9, 2022, 9:11 pm IST
SHARE ARTICLE
Cabinet Minister meeting with Revenue Kanungo Association and Revenue Patwar Union
Cabinet Minister meeting with Revenue Kanungo Association and Revenue Patwar Union

ਬ੍ਰਹਮ ਸ਼ੰਕਰ ਜਿੰਪਾ ਨੇ ਹੋਰ ਕਿਹਾ ਕਿ ਐਸ.ਐਸ.ਐਸ. ਬੋਰਡ ਰਾਹੀਂ ਭਰਤੀ 1090 ਪਟਵਾਰੀਆਂ ਨੂੰ ਜਲਦੀ ਹੀ ਸਿਖਲਾਈ 'ਤੇ ਭੇਜਿਆ ਜਾਵੇਗਾ।

ਪਟਿਆਲਾ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਰਾਜ 'ਚ ਹੜਤਾਲ 'ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਸੋਮਵਾਰ ਸ਼ਾਮ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ 'ਚ ਕੀਤਾ।

Cabinet Minister meeting with Revenue Kanungo Association and Revenue Patwar Union Cabinet Minister meeting with Revenue Kanungo Association and Revenue Patwar Union

ਮਾਲ ਮੰਤਰੀ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਵਾਰ ਯੂਨੀਅਨ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਯੂਨੀਅਨ ਆਗੂਆਂ ਦੀ ਮਾਲ ਮੰਤਰੀ ਨਾਲ ਇਹ ਮੀਟਿੰਗ ਕਰਵਾਉਣ 'ਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਬਲਤੇਜ ਪੰਨੂੰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਵਿਸ਼ੇਸ਼ ਵਿਸ਼ੇਸ਼ ਯੋਗਦਾਨ ਰਿਹਾ।

Cabinet Minister meeting with Revenue Kanungo Association and Revenue Patwar Union Cabinet Minister meeting with Revenue Kanungo Association and Revenue Patwar Union

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਸਕੱਤਰ ਮਾਲ ਅਨੁਰਾਗ ਅਗਰਵਾਲ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ। ਜਦਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਾਲਮੇਲ ਕਮੇਟੀ ਦੀ ਤਰਫ਼ੋਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਮੋਹਨ ਸਿੰਘ ਭੇਡਪੁਰਾ ਸਮੇਤ ਉਂਕਾਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ ਆਗੂ ਵੀ ਸ਼ਾਮਲ ਸਨ।

Bram Shanker Jimpa
Brahm Shankar Jimpa

ਮਾਲ ਮੰਤਰੀ ਨੇ ਪਟਵਾਰ ਯੂਨੀਅਨ ਆਗੂਆਂ ਦਾ ਵਿਸ਼ੇਸ ਧੰਨਵਾਦ ਕਰਦਿਆਂ ਕਿਹਾ ਕਿ ਪਟਵਾਰ ਯੂਨੀਅਨ ਨੇ ਲੋਕ ਹਿੱਤਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲਈ ਹੈ। ਉਨ੍ਹਾਂ ਦੱਸਿਆ ਕਿ ਯੂਨੀਅਨ ਨਾਲ ਸਦਭਾਵਨਾ ਦੇ ਮਾਹੌਲ 'ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਮਲੇਰਕੋਟਲਾ ਜ਼ਿਲ੍ਹੇ ਦੇ ਪਟਵਾਰੀ ਦੀਦਾਰ ਸਿੰਘ ਵਿਰੁੱਧ ਦਰਜ ਵਿਜੀਲੈਂਸ ਕੇਸ 'ਚ ਜਾਂਚ ਅਧਿਕਾਰੀ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਪਟਵਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਪੜਾਅਵਾਰ ਢੰਗ ਨਾਲ ਬਹੁਤ ਜਲਦ ਮੰਨ ਲਿਆ ਜਾਵੇਗਾ।

Bram Shanker JimpaBrahm Shankar Jimpa

ਇਸ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਮਾਨਵੀ ਹਿੱਤਾਂ ਦੇ ਮੱਦੇਨਜ਼ਰ ਜਿਹੜੇ ਪਟਵਾਰ ਸਰਕਲਾਂ ਦਾ ਉਨ੍ਹਾਂ ਕੋਲ ਵਾਧੂ ਚਾਰਜ ਹੈ, ਵਿਖੇ ਅੱਜ ਸ਼ਾਮ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ ਸਰਕਲਾਂ 'ਚ ਮੰਗਲਵਾਰ ਸਵੇਰੇ ਪਟਵਾਰੀਆਂ ਦੇ ਦਫ਼ਤਰ ਆਮ ਲੋਕਾਂ ਦੇ ਕੰਮਾਂ ਲਈ ਖੁੱਲ੍ਹ ਜਾਣਗੇ। ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਅੱਜ ਮਾਲ ਮੰਤਰੀ ਅਤੇ ਐਫ.ਸੀ.ਆਰ. ਵੱਲੋਂ ਸਦਭਾਵਨਾ ਦੇ ਮਾਹੌਲ 'ਚ ਮੀਟਿੰਗ ਕਰਕੇ ਉਨ੍ਹਾਂ ਦੀ ਗੱਲ ਸੁਣੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਮਾਲ ਮੰਤਰੀ ਸਮੇਤ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ। ਬ੍ਰਹਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਵਾਰੀਆਂ ਦੀਆਂ ਮੰਗਾਂ ਮੰਨਣ 'ਚ ਹੋਈ ਦੇਰੀ ਦੇ ਸਵਾਲ 'ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਗੁੱਸਾ ਪਟਵਾਰੀ ਉਨ੍ਹਾਂ ਦੀ ਸਰਕਾਰ 'ਤੇ ਨਹੀਂ ਕੱਢ ਸਕਦੇ ਪਰੰਤੂ ਮੌਜੂਦਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖ਼ੁਦ ਪਟਵਾਰੀਆਂ ਨਾਲ ਹਮਦਰਦੀ ਰੱਖਦੀ ਹੈ, ਇਸ ਲਈ ਪਟਵਾਰੀਆਂ ਦੀ ਕੋਈ ਵੀ ਮੰਗ ਬਕਾਇਆ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 50 ਦਿਨਾਂ 'ਚ ਜੋ ਕੰਮ ਕਰਕੇ ਦਿਖਾਇਆ ਹੈ, ਉਹ ਆਪਣੇ ਆਪ 'ਚ ਇੱਕ ਮਿਸਾਲ ਹੈ।

ਬ੍ਰਹਮ ਸ਼ੰਕਰ ਜਿੰਪਾ ਨੇ ਹੋਰ ਕਿਹਾ ਕਿ ਐਸ.ਐਸ.ਐਸ. ਬੋਰਡ ਰਾਹੀਂ ਭਰਤੀ 1090 ਪਟਵਾਰੀਆਂ ਨੂੰ ਜਲਦੀ ਹੀ ਸਿਖਲਾਈ 'ਤੇ ਭੇਜਿਆ ਜਾਵੇਗਾ। ਇਸ ਤੋਂ ਬਿਨ੍ਹਾਂ ਸੂਬੇ 'ਚ ਪਟਵਾਰੀਆਂ ਦੇ ਕੰਮ ਲਈ ਸੇਵਾ ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਸਮੇਤ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਪਟਵਾਰੀਆਂ ਦੇ ਬੈਠਣ ਲਈ ਵੀ ਪੱਕੇ ਪ੍ਰਬੰਧ ਕੀਤੇ ਜਾਣਗੇ। ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਇਕ ਸਵਾਲ ਦੇ ਜਵਾਬ 'ਚ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਵਿੱਚੋਂ ਇਸ ਭਿਆਨਕ ਬਿਮਾਰੀ ਦੇ ਖ਼ਾਤਮੇ ਲਈ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਜ਼ਿਲ੍ਹਾ ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ ਸਮੇਤ ਵੱਡੀ ਗਿਣਤੀ 'ਚ ਹੋਰ ਆਗੂ ਵੀ ਮੌਜੂਦ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement