ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਕਦਮ ਚੁਕਾਂਗੇ : ਮੁੱਖ ਮੰਤਰੀ
Published : May 9, 2022, 6:54 am IST
Updated : May 9, 2022, 6:54 am IST
SHARE ARTICLE
image
image

ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਕਦਮ ਚੁਕਾਂਗੇ : ਮੁੱਖ ਮੰਤਰੀ

 

ਨਾਗਪੁਰ, 8 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੀ ਸ਼ਾਨ ਨੂੰ  ਬਹਾਲ ਕਰਨ ਲਈ ਹਰ ਇਕ ਖੇਤਰ ਵਿਚ ਸਾਰੇ ਕਦਮ ਚੁਕੇ ਜਾਣਗੇ | ਮੁੱਖ ਮੰਤਰੀ ਨੇ ਐਤਵਾਰ ਨੂੰ  ਇਥੇ ਪ੍ਰਮੁੱਖ ਅਖ਼ਬਾਰ ਲੋਕਮਤ ਦੀ ਗੋਲਡਨ ਜੁਬਲੀ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਨੂੰ  ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭਿ੍ਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਦੀ ਲਾਹਣਤ ਅਤੇ ਪ੍ਰਦੂਸ਼ਣ ਦੇ ਖ਼ਾਤਮੇ ਦੇ ਨਾਲ ਨਾਲ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਵਿਚ ਤੇਜ਼ੀ ਲਿਆਉਣ ਲਈ ਪੂਰੇ ਸੁਹਿਰਦ ਯਤਨ ਕੀਤੇ ਜਾਣਗੇ |
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ  ਬੜੀ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਾਰਨ ਸੂਬਾ ਕਦੇ ਫ਼ੌਜ ਵਿਚ ਅਪਣੇ ਯੋਧਿਆਂ ਦੇ ਸੂਰਮਗਤੀ ਲਈ, ਖੇਡਾਂ ਵਿਚ ਮਰਹੂਮ ਦਾਰਾ ਸਿੰਘ ਵਰਗੇ ਖਿਡਾਰੀਆਂ ਦੀ ਖੇਡ ਅਤੇ ਮਿੱਠੇ- ਸ਼ੀਰੇ ਪਾਣੀ ਲਈ ਜਾਣਿਆ ਜਾਂਦਾ ਪੰਜਾਬ ਬਹੁਤ ਪਛੜ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿਚ ਨਸ਼ਿਆਂ ਨੇ ਬਹੁਤ ਪੈਰ ਪਸਾਰੇ ਹਨ, ਪਰ ਸਾਡੀ ਸਰਕਾਰ ਇਨ੍ਹਾਂ ਸਾਰੀਆਂ ਲਾਹਨਤਾਂ ਨੂੰ  ਠੱਲ ਪਾ ਕੇ ਪੰਜਾਬ ਨੂੰ  ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ |
ਮੁੱਖ ਮੰਤਰੀ ਨੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ 'ਨਸ਼ਿਆਂ ਦੀਆਂ ਸਰਿੰਜਾਂ' ਨੂੰ  'ਟਿਫਨ ਬਾਕਸ' ਨਾਲ ਬਦਲਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਲਾਹੇਵੰਦ ਰੋਜ਼ਗਾਰ ਨਾਲ ਜੁੜਿਆ ਹੋਵੇ ਉਹ ਦਫ਼ਤਰ ਵਿਚ ਟਿਫਿਨ ਬਾਕਸ ਲੈ ਕੇ ਜਾਂਦਾ ਹੈ ਅਤੇ ਉਸ ਕੋਲ ਨਸ਼ਾ ਕਰਨ ਦਾ ਕੋਈ ਸਮਾਂ ਹੀ ਨਹੀਂ ਹੰੁਦਾ | ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਹਿਜ਼ 50 ਦਿਨਾਂ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ  ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਆਧਾਰਤ ਵਿਧੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ  ਹਰੀ ਝੰਡੀ ਦੇ ਦਿਤੀ ਹੈ |   
ਵੰਡਪਾਊ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ  ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੰਡੀਆਂ ਪਾਉਣ ਵਾਲੀਆਂ ਕੋਝੀਆਂ ਚਾਲਾਂ ਚਲਣ ਵਾਲਿਆਂ ਵਿਰੁਧ ਦੇਸ਼ ਨੂੰ  ਇਕਜੁਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੇਸ਼ ਕੀਤਾ ਗਿਆ ਲੋਕ ਭਲਾਈ ਅਤੇ ਵਿਕਾਸ ਆਧਾਰਤ ਏਜੰਡਾ ਹੀ ਫੁੱਟ ਪਾਊ ਰਾਜਨੀਤੀ ਨੂੰ  ਠੱਲ੍ਹ ਪਾਉਣ ਦਾ ਇਕੋ ਇਕ ਹਥਿਆਰ ਹੈ | ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਵਾਸੀਆਂ ਨੂੰ  ਇਕਜੁਟ ਹੋ ਕੇ ਸਮਾਜ ਵਿਚ ਅਜਿਹੇ ਫ਼ਿਰਕੂ ਬੀਜ ਬੀਜਣ ਵਾਲੀਆਂ ਪਾਰਟੀਆਂ ਦਾ ਸਫਾਇਆ ਕਰ ਦੇਣਾ ਚਾਹੀਦਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਬਰਤਾਨਵੀ ਸ਼ਾਸਨ ਦੇ 200 ਸਾਲਾਂ ਦੇ ਮੁਕਾਬਲੇ ਨਾਲੋਂ ਵੀ ਪੰਜਾਬ ਨੂੰ  ਬੇਰਹਿਮੀ ਨਾਲ ਲੁੱਟਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਦੀ ਸਰਕਾਰ ਨੂੰ  ਵੱਡੇ ਫ਼ਤਵੇ ਨਾਲ ਸੱਤਾ ਸੌਂਪ ਕੇ ਬਹੁਤ ਮਾਣ ਦਿਤਾ ਹੈ ਅਤੇ ਉਹ ਸੂਬੇ ਨੂੰ  ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਵਚਨਬੱਧ ਹਨ | ਮਾਨ ਨੇ ਕਿਹਾ ਕਿ ਇਸ ਫ਼ਤਵੇ ਨਾਲ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਵੀ ਜੁੜੀਆਂ ਹਨ ਅਤੇ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗਾ ਰਾਹ-ਦਸੇਰਾ ਮਿਲਿਆ ਹੈ ਜਿਨ੍ਹਾਂ ਕੋਲ ਅਜਿਹੀਆਂ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਮੁਹਾਰਤ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਭਿ੍ਸ਼ਟਾਚਾਰ ਵਿਰੋਧੀ ਹੈਲਪਲਾਈਨ, ਇਕ ਵਿਧਾਇਕ ਇਕ ਪੈਨਸ਼ਨ, ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ  ਵਿੱਤੀ ਸਹਾਇਤਾ ਵਰਗੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ ਜੋ ਪੰਜਾਬ ਨੂੰ  ਮੁੜ ਸੁਰਜੀਤ ਕਰਨ ਵਿਚ ਸਹਾਈ ਹੋਣਗੀਆਂ |  ਲੋਕਮਤ ਅਦਾਰੇ ਨੂੰ  ਗੋਲਡਨ ਜੁਬਲੀ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮਾਜਕ ਕਦਰਾਂ-ਕੀਮਤਾਂ ਤੇ ਆਧਾਰਤ ਪੱਤਰਕਾਰੀ ਨੂੰ  ਬਰਕਰਾਰ ਰੱਖਣ ਲਈ ਅਖ਼ਬਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੁੰਦਾ ਹੈ ਅਤੇ ਇਸ ਨੂੰ  ਜ਼ਮੀਨੀ ਪੱਧਰ 'ਤੇ ਜਮਹੂਰੀਅਤ ਨੂੰ  ਮਜ਼ਬੂਤ ਕਰਨ ਲਈ ਅਪਣਾ ਫ਼ਰਜ਼ ਬਾਖੂਬੀ ਨਿਭਾਉਣਾ ਚਾਹੀਦਾ ਹੈ | ਮਾਨ ਨੇ ਮੀਡੀਆ ਨੂੰ  ਕੁੱਝ ਪਾਰਟੀਆਂ ਦੇ ਫੁੱਟ ਪਾਊ ਸਿਆਸੀ ਏਜੰਡੇ ਵਿਰੁਧ ਲੋਕਾਂ ਨੂੰ  ਜਾਗਰੂਕ ਕਰਨ ਲਈ ਵੀ ਅਪੀਲ ਕੀਤੀ | ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਕਈ ਹੋਰ ਅਹਿਮ ਹਸਤੀਆਂ ਵੀ ਮੌਜੂਦ ਸਨ |           (ਏਜੰਸੀ)

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement