ਵਿਜੀਲੈਂਸ ਬਿਊਰੋ ਵਲੋਂ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ
Published : May 9, 2023, 7:40 pm IST
Updated : May 9, 2023, 7:40 pm IST
SHARE ARTICLE
ASI taking bribe of Rs 5,000 caught red-handed
ASI taking bribe of Rs 5,000 caught red-handed

ਥਾਣਾ ਚਾਟੀਵਿੰਡ ਵਿਖੇ ਤਾਇਨਾਤ ਸੀ ਹਰਪਾਲ ਸਿੰਘ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲ੍ਹੇ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਉਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦਸਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦਾ ਪਿੰਡ ਗੁਰਵਾਲੀ ਨੇੜੇ ਇਕ ਕਾਰ ਵਿਚ ਹਾਦਸਾ ਹੋ ਗਿਆ ਸੀ ਅਤੇ ਕਾਰ ਸਵਾਰਾਂ ਵਿਚੋਂ ਇਕ ਨੇ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਹਾਦਸੇ ਵਿਚ ਨੁਕਸਾਨੀ ਗਈ ਕਾਰ ਨੂੰ ਥਾਣੇ ਵਿਚ ਲਿਆਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਛੁੱਟੀ ’ਤੇ ਆਏ ਫ਼ੌਜੀ ਦੀ ਨਹਿਰ ਵਿਚ ਡਿੱਗਣ ਕਾਰਨ ਮੌਤ, 17 ਮਈ ਨੂੰ ਜਾਣਾ ਸੀ ਵਾਪਸ  

ਬੁਲਾਰੇ ਨੇ ਦਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਅਤੇ ਉਸ ਦੇ ਰਿਸ਼ਤੇਦਾਰ ਕਸ਼ਮੀਰ ਸਿੰਘ ਦੀ ਮੌਜੂਦਗੀ ਵਿਚ ਰਿਸ਼ਵਤ ਵਜੋਂ 5,000 ਰੁਪਏ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Bhathal ਨੇ ਰਗੜੇ Simranjit Singh Mann ਅਤੇ Dalvir Goldy, ਇਕ ਨੂੰ ਮਾਰਿਆ ਮਿਹਣਾ,ਦੂਜੇ ਨੂੰ ਦਿੱਤੀ ਨਸੀਹਤ!

09 May 2024 9:03 AM

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM
Advertisement