ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ : 4161 ਮਾਸਟਰ ਕਾਡਰ ਅਧਿਆਪਕਾਂ ਦੇ ਨਿਯੁਕਤੀ ਪੱਤਰ ਕੀਤੇ ਰੱਦ
Published : May 9, 2023, 9:19 am IST
Updated : May 9, 2023, 9:19 am IST
SHARE ARTICLE
photo
photo

ਨਵੀਂ ਮੈਰਿਟ ਸੂਚੀ ਕੀਤੀ ਜਾਵੇਗੀ ਜਾਰੀ

 

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿਤਾ ਜਾਵੇਗਾ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਦਸਿਆ ਕਿ ਨਵੇਂ ਨਿਯੁਕਤੀ ਪੱਤਰ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ।
ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਿੱਖਿਆ ਵਿਭਾਗ ਨੇ 4661 ਅਸਾਮੀਆਂ ਲਈ ਛੇ ਮਿਤੀਆਂ ਨੂੰ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿਤੇ ਹਨ।

ਇਨ੍ਹਾਂ ਮਿਤੀਆਂ ਵਿੱਚ 5, 7, 8, 9, 10 ਅਤੇ 16, 2023 ਨੂੰ ਜਾਰੀ ਕੀਤੇ ਨਿਯੁਕਤੀ ਪੱਤਰ ਸ਼ਾਮਲ ਹਨ। ਵਿਭਾਗ ਨੇ ਇਹ ਅਧਿਆਪਕ ਭਰਤੀ ਪ੍ਰਕਿਰਿਆ ਇੱਕ ਸਾਲ ਪਹਿਲਾਂ ਸ਼ੁਰੂ ਕੀਤੀ ਸੀ।ਭਰਤੀ ਦਾ ਇਸ਼ਤਿਹਾਰ 8 ਜਨਵਰੀ 2022 ਨੂੰ ਕੱਢਿਆ ਗਿਆ ਸੀ। ਇਸ ਤੋਂ ਬਾਅਦ ਲਿਖਤੀ ਪ੍ਰੀਖਿਆ ਹੋਈ। ਫਿਰ ਦਸਤਾਵੇਜ਼ਾਂ ਦੀ ਛਾਂਟੀ ਤੋਂ ਲੈ ਕੇ ਹੋਰ ਰਸਮੀ ਕਾਰਵਾਈਆਂ ਸਨ। ਵਿਭਾਗ ਨੂੰ 16 ਦਸੰਬਰ 2022 ਨੂੰ ਮੈਰਿਟ ਸੂਚੀ ਮਿਲੀ। ਇਸ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਇਸ ਤੋਂ ਬਾਅਦ ਕੁਝ ਲੋਕਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ। ਉਹਨਾਂ ਨੇ ਦਲੀਲ ਦਿਤੀ ਕਿ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਇਸ ਤੋਂ ਬਾਅਦ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

ਇਸ ਮਾਮਲੇ ਵਿਚ ਪਟੀਸ਼ਨਰ ਸੁਨੀਤਾ ਰਾਣੀ ਅਤੇ ਹੋਰਨਾਂ ਨੇ ਹਾਈ ਕੋਰਟ ਨੂੰ ਦਸਿਆ ਕਿ ਸਾਬਕਾ ਸੈਨਿਕ ਅਤੇ ਖੇਡ ਵਰਗ ਵਿਚ ਅਸਾਮੀਆਂ ਖ਼ਾਲੀ ਪਈਆਂ ਹਨ। ਇਨ੍ਹਾਂ ਦੋਵਾਂ ਸ਼੍ਰੇਣੀਆਂ ਨੂੰ ਬਿਨਾਂ ਰਾਖਵੇਂਕਰਨ ਭਰਨ ਦਾ ਫੈਸਲਾ ਕੀਤਾ ਗਿਆ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਖ਼ਾਲੀ ਅਸਾਮੀਆਂ ਨੂੰ ਅਣ-ਰਿਜ਼ਰਵ ਕਰਦੇ ਸਮੇਂ ਰਾਖਵਾਂਕਰਨ ਨੀਤੀ ਦਾ ਪਾਲਣ ਨਹੀਂ ਕੀਤਾ ਗਿਆ । ਇਸ ਫ਼ੈਸਲੇ ਨਾਲ ਰਾਖਵੀਂ ਸ਼੍ਰੇਣੀ ਦੇ ਬਿਨੈਕਾਰਾਂ ਦਾ ਦਾਅਵਾ ਖ਼ਤਮ ਹੋ ਜਾਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਖਾਮੀਆਂ ਦਸਦਿਆਂ ਇਸ ਨੂੰ ਖਾਰਜ ਕਰਨ ਦੀ ਅਪੀਲ ਕੀਤੀ। 

ਹਾਲਾਂਕਿ, ਪੰਜਾਬ ਸਰਕਾਰ ਨੇ ਯੋਗ ਬਿਨੈਕਾਰਾਂ ਦੀ ਉਪਲਬਧਤਾ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਦੋਵਾਂ ਸ਼੍ਰੇਣੀਆਂ ਦੇ ਹੱਕਦਾਰ ਹੋਣ ਦਾ ਫ਼ੈਸਲਾ ਲੈਣ ਦੀ ਗੱਲ ਕੀਤੀ ਸੀ। ਹਾਈ ਕੋਰਟ ਨੇ ਸਾਰਿਆਂ ਦਾ ਪੱਖ ਸੁਣਨ ਤੋਂ ਬਾਅਦ ਓਪਨ ਕੈਟਾਗਰੀ ਦੀ ਮੈਰਿਟ ਸੂਚੀ ਤਿਆਰ ਕਰ ਕੇ ਭਰਨ ਦੇ ਹੁਕਮ ਦਿੱਤੇ ਸਨ।

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement