ਮਣੀਪੁਰ 'ਚ ਫਸੇ ਪੰਜਾਬੀਆਂ ਲਈ CM ਭਗਵੰਤ ਮਾਨ ਨੇ ਚੁਕਿਆ ਅਹਿਮ ਕਦਮ 
Published : May 9, 2023, 9:08 pm IST
Updated : May 9, 2023, 9:42 pm IST
SHARE ARTICLE
CM bhagwant singh mann
CM bhagwant singh mann

ਮਦਦ ਲਈ ਮੋਬਾਈਲ ਨੰਬਰ 94179-36222 ਤੇ ਮੇਲ ਆਈ-ਡੀ sahotramanjeet@gmail.com ਕੀਤੀ ਜਾਰੀ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇੱਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿੱਚ ਹਿੰਸਾ ਦੀ ਲਪੇਟ ਵਿਚ ਆਏ ਸੂਬੇ ਮਨੀਪੁਰ ਤੋਂ ਸੁਰੱਖਿਅਤ ਕੱਢਿਆ ਗਿਆ। ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ ਜੋ ਮਨੀਪੁਰ ਵਿੱਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈਡੀ sahotramanjeet@gmail.com 'ਤੇ ਸੰਪਰਕ ਕਰ ਸਕਦੇ ਹਨ। ਮਨੀਪੁਰ ਵਿੱਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਨੀਪੁਰ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਮਨੀਪੁਰ ਹਿੰਸਾ ਵਿੱਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।    

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement