
ਸੁਰੱਖਿਆ ਪ੍ਰਬੰਧਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਜਾਇਜ਼ਾ
ਲੁਧਿਆਣਾ: ਪੰਜਾਬ ਪੁਲਿਸ ਵਲੋਂ ਅਪਰਾਧਾਂ ਨਾਲ ਨਜਿੱਠਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਸੀਨੀਅਰ ਰੈਂਕ ਅਫ਼ਸਰਾਂ ਦੀ ਅਗਵਾਈ ਵਿਚ ਸੂਬਾ ਪੱਧਰੀ 'ਆਪ੍ਰੇਸ਼ਨ ਵਿਜੀਲ' ਚਲਾਇਆ ਗਿਆ ਹੈ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਆਪਰੇਸ਼ਨ ਵਿਜੀਲ ਤਹਿਤ ਚੈਕਿੰਗ ਲਈ ਲੁਧਿਆਣਾ ਪਹੁੰਚੇ। ਗੌਰਵ ਯਾਦਵ ਨੇ ਸੱਭ ਤੋਂ ਪਹਿਲਾਂ ਬੱਸ ਸਟੈਂਡ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਕੈਨੇਡਾ ਅਤੇ ਚੀਨ ਨੇ ਇਕ-ਦੂਜੇ ਦੇ ਡਿਪਲੋਮੈਟ ਨੂੰ ਦੇਸ਼ ਛੱਡਣ ਲਈ ਕਿਹਾ
ਬੱਸ ਸਟੈਂਡ ’ਤੇ ਭਾਰੀ ਪੁਲਿਸ ਫੋਰਸ ਮੌਜੂਦ ਹੈ। ਦਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਤੋਂ ਬਾਅਦ ਅਧਿਕਾਰੀਆਂ ਵਲੋਂ ਮਹਾਨਗਰ ਦੇ ਕਈ ਹੋਰ ਸਥਾਨਾਂ 'ਤੇ ਵੀ ਤਲਾਸ਼ੀ ਲਈ ਗਈ। ਇਸ ਤੋਂ ਬਾਅਦ ਕਈ ਇਲਾਕਿਆਂ ਵਿਚ ਫਲੈਗ ਮਾਰਚ ਵੀ ਕੱਢਿਆ ਜਾਵੇਗਾ। ਡੀ.ਜੀ.ਪੀ. ਯਾਦਵ ਦੇ ਆਉਣ ਤੋਂ ਪਹਿਲਾਂ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਤਾਇਨਾਤ ਕਰ ਦਿਤੇ ਗਏ ਸਨ। ਇਹ ਮੁਹਿੰਮ ਸ਼ਾਮ 7 ਵਜੇ ਤਕ ਜਾਰੀ ਰਹੇਗੀ। ਸ਼ਹਿਰ ਵਿਚ ਕਰੀਬ 30 ਤੋਂ 35 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਆਉਣ-ਜਾਣ ਵਾਲੇ ਸਾਰੇ ਯਾਤਰੀਆਂ ਅਤੇ ਡਰਾਈਵਰਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਕਰਨਾਟਕ ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਕੀਤੀ 375 ਕਰੋੜ ਰੁਪਏ ਦੀ ਜ਼ਬਤੀ
ਡੀ.ਜੀ.ਪੀ. ਗੌਰਵ ਯਾਦਵ ਨੇ ਦਸਿਆ ਕਿ ਪੰਜਾਬ ਭਰ ਵਿਚ 900 ਦੇ ਕਰੀਬ ਨਾਕੇਬੰਦੀਆਂ ਕੀਤੀਆਂ ਗਈਆਂ ਹਨ। ਸਾਰੇ ਜ਼ਿਲ੍ਹਿਆਂ ਵਿਚ ਆਈਜੀ ਰੈਂਕ ਦੇ ਅਧਿਕਾਰੀ ਖ਼ੁਦ ਫੀਲਡ ਵਿਚ ਸਰਚ ਆਪਰੇਸ਼ਨ ਚਲਾ ਰਹੇ ਹਨ। ਇਸ ਤਲਾਸ਼ੀ ਦੌਰਾਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਵੀ ਫੜਿਆ ਜਾਵੇਗਾ। ਸੁਰੱਖਿਆ ਕਰਮੀਆਂ ਨੂੰ ਜਨਤਕ ਥਾਵਾਂ 'ਤੇ ਹਰ ਸਮੇਂ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਮੁਹਿੰਮ 2 ਦਿਨਾਂ ਤਕ ਜਾਰੀ ਰਹੇਗੀ।
ਇਹ ਵੀ ਪੜ੍ਹੋ: Linkedin ਨੇ 716 ਕਰਮਚਾਰੀਆਂ ਨੂੰ ਕੱਢਿਆ, ਛਾਂਟੀ ਨੂੰ ਦਸਿਆ ਮਜਬੂਰੀ
ਦੂਜੇ ਪਾਸੇ ਅੰਮ੍ਰਿਤਸਰ 'ਚ ਹੋਏ ਦੋ ਧਮਾਕਿਆਂ ਬਾਰੇ ਡੀ.ਜੀ.ਪੀ. ਨੇ ਕਿਹਾ ਕਿ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕੇਗਾ ਕਿ ਧਮਾਕਿਆਂ ਦਾ ਕਾਰਨ ਕੀ ਸੀ। ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਭਲਕੇ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਚੋਣ ਲਈ ਅਰਧ ਸੈਨਿਕ ਬਲ ਦੀਆਂ 60 ਕੰਪਨੀਆਂ ਤੋਂ ਇਲਾਵਾ ਸੂਬਾ ਪੁਲਿਸ ਵੀ ਤਾਇਨਾਤ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿਤਾ ਜਾਵੇਗਾ। ਸਪੈਸ਼ਲ ਡੀ.ਜੀ.ਪੀ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ, ਸਮਾਜ ਵਿਰੋਧੀ ਤੱਤਾਂ ਅਤੇ ਅਪਰਾਧਕ ਗਤੀਵਿਧੀਆਂ ਨੂੰ ਰੋਕਣ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਅਸੀ ਸਖ਼ਤ ਚੈਕਿੰਗ, ਫਲੈਗ ਮਾਰਚ ਅਤੇ ਰਣਨੀਤਕ ਤੈਨਾਤੀਆਂ ਕਰ ਰਹੇ ਹਾਂ।