ਵਿਜੀਲੈਂਸ ਬਿਊਰੋ ਵਲੋਂ ਆਰ.ਟੀ.ਏ. ਦਫ਼ਤਰ ਬਠਿੰਡਾ 'ਚ ਵੱਡੇ ਘਪਲੇ ਦਾ ਪਰਦਾਫਾਸ਼
Published : May 9, 2023, 6:59 pm IST
Updated : May 9, 2023, 6:59 pm IST
SHARE ARTICLE
VIGILANCE BUREAU UNEARTH BIG SCAM IN RTA OFFICE BATHINDA
VIGILANCE BUREAU UNEARTH BIG SCAM IN RTA OFFICE BATHINDA

1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ ਅਤੇ ਉਸ ਦਾ ਸਾਥੀ ਕਾਬੂ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿਚ ਇਕ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਵਪਾਰਕ ਵਾਹਨਾਂ ਦੇ ਦਸਤਾਵੇਜ਼ ਲੈਣ ਅਤੇ ਪਾਸਿੰਗ ਨਾਲ ਸਬੰਧਤ ਫਾਈਲਾਂ ਨੂੰ ਮਨਜ਼ੂਰ ਕਰਨ ਲਈ ਏਜੰਟਾਂ ਤੇ ਲੋਕਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਅਧਿਆਪਕ ਭਰਤੀ ਰਿਕਾਰਡ 'ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ 5 ਮੁਲਾਜ਼ਮ ਗ੍ਰਿਫ਼ਤਾਰ

ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਲੇਖਾਕਾਰ ਦਿਨੇਸ਼ ਕੁਮਾਰ ਅਤੇ ਉਸ ਦੇ ਪ੍ਰਾਈਵੇਟ ਸਾਥੀ ਰਾਜੂ ਸਿੰਘ ਰਾਜੀ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਦੋਸ਼ੀਆਂ ਨੂੰ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਆਰ.ਟੀ.ਏ. ਦਫ਼ਤਰ ਵਿਚ ਵੱਖ-ਵੱਖ ਵਾਹਨਾਂ ਨਾਲ ਸਬੰਧਤ ਫਾਈਲਾਂ/ਦਸਤਾਵੇਜ਼ਾਂ ਆਦਿ ਨੂੰ ਪ੍ਰਾਪਤ ਕਰਨ ਤੇ ਨਵਿਆਉਣ ਲਈ ਉਸ ਦੀਆਂ 10 ਫਾਈਲਾਂ ਨੂੰ ਕਲੀਅਰ ਜਾਂ ਐਂਡੋਰਸ ਕਰਨ ਲਈ 1,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ।

ਇਹ ਵੀ ਪੜ੍ਹੋ: ਛੁੱਟੀ ’ਤੇ ਆਏ ਫ਼ੌਜੀ ਦੀ ਨਹਿਰ ਵਿਚ ਡਿੱਗਣ ਕਾਰਨ ਮੌਤ, 17 ਮਈ ਨੂੰ ਜਾਣਾ ਸੀ ਵਾਪਸ  

ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਆਰ.ਟੀ.ਏ. ਦਫ਼ਤਰ ਦੇ ਕਰਮਚਾਰੀ ਫਾਈਲਾਂ ਨੂੰ ਮਨਜ਼ੂਰੀ ਦੇਣ ਜਾਂ ਕਲੀਅਰ ਕਰਨ ਲਈ 100 ਰੁਪਏ ਪ੍ਰਤੀ ਫਾਈਲ ਦੀ ਮੰਗ ਕਰ ਰਹੇ ਹਨ ਅਤੇ ਇਸ ਦਫ਼ਤਰ ਵਿਚ ਆਮ ਲੋਕਾਂ ਅਤੇ ਵੱਖ-ਵੱਖ ਏਜੰਟਾਂ ਵਲੋਂ ਰੋਜ਼ਾਨਾ 100 ਦੇ ਕਰੀਬ ਫਾਈਲਾਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਤਰਾਂ ਉਹ ਮੋਟੀਆਂ ਰਿਸ਼ਵਤਾਂ ਦੀ ਵਸੂਲੀ ਕਰਦੇ ਹੋਏ ਹਰ ਮਹੀਨੇ ਦਸਤਾਵੇਜ਼ ਲੈਣ ਬਦਲੇ ਲੱਖਾਂ ਰੁਪਏ ਵਸੂਲ ਰਹੇ ਸਨ।

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਸੰਧਵਾਂ ਵਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਇਸ ਦਫ਼ਤਰ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement