Amritsar News : ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

By : BALJINDERK

Published : May 9, 2024, 2:14 pm IST
Updated : May 9, 2024, 3:49 pm IST
SHARE ARTICLE
ਐਡਵੋਕੇਟ ਧਾਮੀ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਜਾਰੀ ਕਰਦੇ ਹੋਏ
ਐਡਵੋਕੇਟ ਧਾਮੀ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਜਾਰੀ ਕਰਦੇ ਹੋਏ

Amritsar News : ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ

Amritsar News : ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ’ਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।

ਇਹ ਵੀ ਪੜੋ:Donald Trump : ਡੋਨਾਲਡ ਟਰੰਪ ਦਾ ਪੁੱਤਰ ਬੈਰਨ ਟਰੰਪ ਫਲੋਰੀਡਾ ਦੇ ਪ੍ਰਤੀਨਿਧੀ ਵਜੋਂ ਰਿਪਬਲਿਕਨ ਕਨਵੈਨਸ਼ਨ 'ਚ ਹੋਣਗੇ ਸ਼ਾਮਲ 

ਇਸ  ਸੰਬਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਹੁੰਦੀ ਹੈ। ਸੰਗਤ ਦੀ ਇਸ ਭਾਵਨਾ ਦਾ ਸਤਿਕਾਰ ਕਰਦਿਆਂ ਐਪ ਜਾਰੀ ਕੀਤੀ ਗਈ ਹੈ, ਕਿਉਂਕਿ ਮੌਜੂਦਾ ਸਮੇਂ ਹਰ ਵਿਅਕਤੀ ਮੋਬਾਈਲ ਆਦਿ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਐਪਲ ਦੇ ਫੋਨ ਰੱਖਣ ਵਾਲਿਆਂ ਲਈ ਅੱਜ ਜਾਰੀ ਕੀਤੀ ਇਸ ਗੁਰਬਾਣੀ ਐਪ ਤੋਂ ਪਹਿਲਾਂ ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ ਹੈ, ਜਿਸ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਧਿਕਾਰਤ ਐਪ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਣ ਸਰਵਣ ਕਰਨ।

(For more news apart from Advocate Dhami released Apple-based app broadcasting Gurbani Kirtan from Sri Harmandir Sahib  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement