Kapurthala News : ਵੱਡੇ ਭਰਾ ਨੇ ਛੋਟੇ ਭਰਾ ਦਾ ਕਤਲ ਕਰਕੇ ਬੈਡ 'ਚ ਛੁਪਾ ਦਿੱਤੀ ਲਾਸ਼ ,ਨਸ਼ੇ ਦੇ ਆਦੀ ਸਨ ਦੋਵੇਂ ਭਰਾ
Published : May 9, 2024, 10:29 pm IST
Updated : May 9, 2024, 10:29 pm IST
SHARE ARTICLE
brother killed
brother killed

ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਆਪਣੇ ਪਿਤਾ ਨੂੰ ਫੋਨ 'ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ

Kapurthala News : ਕਪੂਰਥਲਾ ਦੇ ਕਸਬਾ ਨਡਾਲਾ 'ਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈਡ 'ਚ ਛੁਪਾ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਆਰੋਪੀ ਨੇ ਆਪਣੇ ਪਿਤਾ ਨੂੰ ਫੋਨ 'ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਜੋਂ ਹੋਈ ਹੈ।      

ਇਸ ਮਗਰੋਂ ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਪੁਲੀਸ ਨੂੰ ਸੂਚਿਤ ਕੀਤਾ। ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। 

ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦੇ ਦੱਸਿਆ ਕਿ ਆਰੋਪੀ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਜੀਤ ਸਿੰਘ ਨਡਾਲਾ ਦੀ ਹਿੰਮਤ ਸਿੰਘ ਕਲੋਨੀ ਵਿੱਚ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਸਨ। ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦੇ ਹਨ। 

ਦੋਵੇਂ ਭਰਾ ਕੁਲਵਿੰਦਰ ਸਿੰਘ (26 ਸਾਲ) ਅਤੇ ਸੁਖਵਿੰਦਰ ਸਿੰਘ (22 ਸਾਲ) ਨਸ਼ੇ ਦੇ ਆਦੀ ਸਨ। ਆਪਣੇ ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਮਾਨ ਵੇਚ ਦਿੱਤਾ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਹੈ। 

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement