Ludhiana News : ਨਵ-ਵਿਆਹੁਤਾ ਦੇ ਦੋਸ਼ਾਂ ’ਤੇ ਸਹੁਰਿਆਂ ਖ਼ਿਲਾਫ਼ ਤੰਗ-ਪ੍ਰੇਸ਼ਾਨ ਕਰਨ ਦਾ ਕੇਸ ਦਰਜ 

By : BALJINDERK

Published : May 9, 2024, 5:52 pm IST
Updated : May 9, 2024, 5:52 pm IST
SHARE ARTICLE
ਕੇਸ ਦਰਜ
ਕੇਸ ਦਰਜ

Ludhiana News : ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਕਰਦੇ ਸੀ ਪ੍ਰੇਸ਼ਾਨ 

ਲੁਧਿਆਣਾ : ਵਿਆਹ ਤੋਂ ਤਿੰਨ ਮਹੀਨੇ ਬਾਅਦ ਘਰੇਲੂ ਹਿੰਸਾ ਦੀ ਸ਼ਿਕਾਇਤ ਨਵ-ਵਿਆਹੁਤਾ ਪਰਮਜੀਤ ਕੌਰ ਨਿਵਾਸੀ ਬਹਾਦਰਕੇ ਰੋਡ ਨੇ ਥਾਣਾ ਵੂਮੈਨ ਸੈੱਲ ਨੂੰ ਦਿੱਤੀ। ਉਸ ਨੇ ਪੁਲਿਸ ਦੇ ਕੋਲ ਆਪਣੇ ਸਹੁਰਿਆਂ ਖ਼ਿਲਾਫ਼ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਪਿੰਡ ਮੁਕੰਦਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਰਹਿਣ ਵਾਲੇ ਸੋਮਨਾਥ ਦੇ ਨਾਲ 2023 ਨੂੰ ਹੋਇਆ ਸੀ। ਵਿਆਹ ’ਚ ਮੇਰੇ ਪੇਕੇ ਵਾਲਿਆਂ ਨੇ ਆਪਣੀ ਹੈਸੀਅਤ ਤੋਂ ਵੱਧ ਇਸਤਰੀ ਧਨ ਦਿੱਤਾ ਸੀ। ਇਸ ਦੇ ਬਾਵਜੂਦ ਮੇਰੇ ਸਹੁਰੇ ਵਾਲੇ ਮੈਨੂੰ ਦਾਜ ਲਈ ਪਰੇਸ਼ਾਨ ਕਰਦੇ ਸਨ। ਜਾਂਚ ਅਧਿਕਾਰੀ ਸੁਰਿੰਦਰ ਕੁਮਾਰ ਨੇ ਪੀੜਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਕਰਨ ’ਤੇ ਪੀੜਤਾ ਦੇ ਪਤੀ ਸੋਮਨਾਥ, ਸੱਸ ਸੱਤਿਆ ਦੇਵੀ ਖ਼ਿਲਾਫ਼ ਦਾਜ ਖ਼ਾਤਰ ਪਰੇਸ਼ਾਨ ਕਰਨ ਦਾ ਕੇਸ ਦਰਜ ਕੀਤਾ ਹੈ।

(For more news apart from case of harassment registered against the in-laws on the charges newlyweds News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement