Lok Sabha Elections 2024: ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਨੇ ਖਡੂਰ ਸਾਹਿਬ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ
Published : May 9, 2024, 3:19 pm IST
Updated : May 9, 2024, 3:19 pm IST
SHARE ARTICLE
Congress candidate Kulbir Zira files nomination from Khadur Sahib
Congress candidate Kulbir Zira files nomination from Khadur Sahib

ਜ਼ੀਰਾ ਨੇ ਅਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖਲ ਕੀਤੇ।

Lok Sabha Elections 2024: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੇ ਵੀਰਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਵਿਚ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸਾਬਕਾ ਵਿਧਾਇਕ ਜ਼ੀਰਾ ਨੇ ਅਪਣੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤਕ ਅਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।

ਖਡੂਰ ਸਾਹਿਬ ਸੀਟ ਤੋਂ ਜ਼ੀਰਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨਾਲ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ।

(For more Punjabi news apart from Congress candidate Kulbir Zira files nomination from Khadur Sahib, stay tuned to Rozana Spokesman)

Location: India, Punjab, Tarn Taran

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement