Punjab News: ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਕਾਰਵਾਈ; ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
Published : May 9, 2024, 12:10 pm IST
Updated : May 9, 2024, 12:10 pm IST
SHARE ARTICLE
Counter Intelligence, Jalandhar busts an inter-state weapon smuggling racket
Counter Intelligence, Jalandhar busts an inter-state weapon smuggling racket

6 ਗੈਰ ਕਾਨੂੰਨੀ ਪਿਸਤੌਲ ਅਤੇ 7 ਮੈਗਜ਼ੀਨ ਬਰਾਮਦ

Punjab News: ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖੂਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 2 ਤਸਕਰਾਂ ਨੂੰ 6 ਗੈਰ ਕਾਨੂੰਨੀ ਪਿਸਤੌਲ ਅਤੇ 7 ਮੈਗਜ਼ੀਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਸਾਂਝੀ ਕੀਤੀ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਪੂਰੀ ਯੋਜਨਾਬੰਦੀ ਨਾਲ ਕੰਮ ਕਰ ਰਿਹਾ ਸੀ ਅਤੇ ਇਸ ਨੇ ਪਿਛਲੇ 6 ਮਹੀਨਿਆਂ ਵਿਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।

ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਪੁਲਿਸ ਵਲੋਂ ਅਸਲਾ ਐਕਟ ਤਹਿਤ SSOC ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਕਰਨ ਲਈ ਜਾਂਚ ਜਾਰੀ ਹੈ।

ਡੀਜੀਪੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਚ ਸ਼ਾਮਲ ਸਾਰੇ ਲੋਕਾਂ ਵਿਰੁਧ ਸਖ਼ਤ ਕਾਰਵਾਈ ਕਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 (For more Punjabi news apart from Counter Intelligence, Jalandhar busts an inter-state weapon smuggling racket, stay tuned to Rozana Spokesman)

Tags: jalandhar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement