Punjab News: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਫਰਿੱਜ ਵੇਚਣ ਨੂੰ ਲੈ ਕੇ ਹੋਇਆ ਸੀ ਝਗੜਾ
Published : May 9, 2024, 4:36 pm IST
Updated : May 9, 2024, 4:36 pm IST
SHARE ARTICLE
Elder Brother Killed Younger One Fridge Controversy in Kapurthala
Elder Brother Killed Younger One Fridge Controversy in Kapurthala

ਕਤਲ ਦੀ ਜਾਣਕਾਰੀ ਪਿਤਾ ਨੂੰ ਦੇਣ ਤੋਂ ਬਾਅਦ ਫਰਾਰ ਹੋਇਆ ਕੁਲਵਿੰਦਰ ਸਿੰਘ

Punjab News: ਕਪੂਰਥਲਾ ਦੇ ਕਸਬਾ ਨਡਾਲਾ 'ਚ ਇਕ ਵੱਡੇ ਭਰਾ ਨੇ ਅਪਣੇ ਛੋਟੇ ਭਰਾ ਦਾ ਕਤਲ ਕਰ ਦਿਤਾ ਅਤੇ ਲਾਸ਼ ਨੂੰ ਬੈੱਡ 'ਚ ਲੁਕਾ ਦਿਤਾ। ਦਸਿਆ ਜਾ ਰਿਹਾ ਹੈ ਕਿ ਦੋਸ਼ੀ ਕਾਤਲ ਨੇ ਅਪਣੇ ਭਰਾ ਦਾ ਕਤਲ ਕਰਨ ਤੋਂ ਬਾਅਦ ਅਪਣੇ ਪਿਤਾ ਨੂੰ ਫੋਨ 'ਤੇ ਸੂਚਿਤ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਭੁਲੱਥ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿਤਾ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦਸਿਆ ਕਿ ਕਤਲ ਦੇ ਦੋਸ਼ੀ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਅਤੇ 201 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦੋਸ਼ੀ ਦੀ ਭਾਲ ਵੀ ਸ਼ੁਰੂ ਕਰ ਦਿਤੀ ਗਈ ਹੈ।

ਜਾਣਕਾਰੀ ਮੁਤਾਬਕ ਨਡਾਲਾ ਦੀ ਹਿੰਮਤ ਸਿੰਘ ਕਲੋਨੀ 'ਚ ਅਜੀਤ ਸਿੰਘ ਨਾਂ ਦਾ ਵਿਅਕਤੀ ਰਹਿੰਦਾ ਹੈ। ਉਸ ਦੇ ਦੋ ਪੁੱਤਰ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਸੀ। ਪਿਤਾ ਅਜੀਤ ਸਿੰਘ ਜ਼ੀਰਕਪੁਰ ਦੀ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦੇ ਹਨ। ਦੋਵੇਂ ਭਰਾ ਕੁਲਵਿੰਦਰ ਸਿੰਘ (26) ਅਤੇ ਸੁਖਵਿੰਦਰ ਸਿੰਘ (22) ਨਸ਼ੇ ਦੇ ਆਦੀ ਸਨ। ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਾਮਾਨ ਵੇਚ ਦਿਤਾ।

ਇਸ ਤੋਂ ਬਾਅਦ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਭਾਨਪੁਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਦੇ ਬਾਕਸ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰ ਪਾਲ ਸਿੰਘ ਨੇ ਇਹ ਵੀ ਦਸਿਆ ਕਿ ਮੁਲਜ਼ਮ ਦਾ ਮੋਬਾਈਲ ਵੀ ਬੰਦ ਹੈ। ਉਨ੍ਹਾਂ ਇਹ ਵੀ ਦਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈਪੀਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(For more Punjabi news apart from Elder Brother Killed Younger One Fridge Controversy in Kapurthala , stay tuned to Rozana Spokesman)

Tags: kapurthala

Location: India, Punjab, Kapurthala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement