Punjab News: ਖਰੜ ਬਾਊਂਸਰ ਕਤਲ ਮਾਮਲੇ ਵਿਚ ਵੱਡੀ ਕਾਰਵਾਈ; ਮੁੱਲਾਂਪੁਰ ਵਿਚ ਮੁਕਾਬਲੇ ਦੌਰਾਨ 2 ਗੈਂਗਸਟਰ ਕਾਬੂ
Published : May 9, 2024, 2:04 pm IST
Updated : May 9, 2024, 2:15 pm IST
SHARE ARTICLE
Gangsters encounter in kharar bouncer murder case
Gangsters encounter in kharar bouncer murder case

ਗੈਂਗਸਟਰ ਵਿਕਰਮ ਰਾਣਾ ਅਤੇ ਕਿਰਨ ਸਿੰਘ ਜ਼ਖ਼ਮੀ

Punjab News: ਖਰੜ ਬਾਊਂਸਰ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਮੁਹਾਲੀ ਸਪੈਸ਼ਲ ਸੈੱਲ ਨੇ 2 ਗੈਂਗਸਟਰਾਂ ਨੂੰ ਮੁਕਾਬਲੇ ਮਗਰੋਂ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਨੇ ਪੁਲਿਸ ਉਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਸਪੈਸ਼ਲ ਸੈੱਲ ਵਲੋਂ ਜਵਾਬੀ ਕਾਰਵਾਈ ਕੀਤੀ ਗਈ।

ਇਸ ਦੌਰਾਨ ਗੈਂਗਸਟਰ ਵਿਕਰਮ ਰਾਣਾ ਉਰਫ਼ ਹੈਪੀ ਵਾਸੀ ਪਿੰਡ ਤਿਊੜ ਅਤੇ ਕਿਰਨ ਸਿੰਘ ਉਰਫ਼ ਧਨੋਆ ਵਾਸੀ ਖਰੜ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਲੱਤ ਵਿਚ ਗੋਲੀ ਲੱਗਣ ਨਾਲ ਦੋਵਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਬਾਅਦ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਬਾਊਂਸਰ ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ। ਮ੍ਰਿਤਕ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਸੀ।

ਇਸ ਤੋਂ ਬਾਅਦ ਬੰਬੀਹਾ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਗੈਂਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ, ‘ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਲਿਆ ਗਿਆ ਹੈ’। ਪੋਸਟ 'ਚ ਉਨ੍ਹਾਂ ਨੇ ਇਹ ਵੀ ਚਿਤਾਵਨੀ ਦਿਤੀ ਕਿ ਜਿੰਨਾ ਜ਼ਿਆਦਾ ਸਮਾਂ ਬੀਤਦਾ ਜਾਵੇਗਾ, ਓਨੀ ਹੀ ਦੁਸ਼ਮਣੀ ਵਧੇਗੀ। ਕਿਸੇ ਨੂੰ ਵੀ ਕਿਸੇ ਕਿਸਮ ਦੀ ਗਲਤਫਹਿਮੀ ਵਿਚ ਨਹੀਂ ਹੋਣਾ ਚਾਹੀਦਾ’।

(For more Punjabi news apart from Gangsters encounter in kharar bouncer murder case, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement