
ਜ਼ਮੀਨ ਦੀ ਕੀਮਤ ਕਰੀਬ 24 ਲੱਖ ਰੁਪਏ ਦੱਸੀ ਜਾਂਦੀ ਹੈ
Moga News : ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਬਰਨਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਦੀ 12 ਏਕੜ 7 ਮਰਲੇ ਜ਼ਮੀਨ ਨੂੰ ਧੋਖਾਧੜੀ ਕਰਕੇ ਵੇਚ ਦਿੱਤਾ ਹੈ। ਜ਼ਮੀਨ ਦੀ ਕੀਮਤ ਕਰੀਬ 24 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਰਣਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਾਘਾ ਪੁਰਾਣਾ ਦੇ ਰਹਿਣ ਵਾਲੇ ਸੁਲੱਖਣ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਉਸ ਦੀ 12 ਏਕੜ 7 ਮਰਲੇ ਜ਼ਮੀਨ ਧੋਖੇ ਨਾਲ ਵੇਚ ਦਿੱਤੀ। ਜਿਸ ਦੀ ਕੀਮਤ 24 ਲੱਖ ਰੁਪਏ ਦੇ ਕਰੀਬ ਸੀ।
ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ
ਜਾਂਚ ਅਧਿਕਾਰੀ ਨੇ ਦੱਸਿਆ ਕਿ ਕੇ.ਐਸ.ਐਸ.ਪੀ ਦੀਆਂ ਹਦਾਇਤਾਂ ਤਹਿਤ ਥਾਣਾ ਬਾਘਾ ਪੁਰਾਣਾ ਵਿੱਚ ਸੁਲੱਖਣ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।