ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
Published : May 9, 2024, 7:44 pm IST
Updated : May 9, 2024, 7:44 pm IST
SHARE ARTICLE
File Photo
File Photo

ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ

 

ਚੰਡੀਗੜ੍ਹ :  ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।

ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement