Jalalabad News : ਜਲਾਲਾਬਾਦ ’ਚ ਦੁਕਾਨ ਦੇ ਝਗੜੇ ਤੋਂ ਦੁਖੀ ਹੋ ਵਿਅਕਤੀ ਨੇ ਮਾਰੀ ਨਹਿਰ ’ਚ ਛਾਲ, 4 ਖ਼ਿਲਾਫ਼ ਮਾਮਲਾ ਦਰਜ  

By : BALJINDERK

Published : May 9, 2024, 6:50 pm IST
Updated : May 9, 2024, 6:52 pm IST
SHARE ARTICLE
file photo
file photo

Jalalabad News : ਸੁਸਾਇਡ ਨੋਟ 'ਚ ਲਿਖਿਆ ਖ਼ੁਦਕੁਸ਼ੀ ਕਰਨ ਦਾ ਦਰਦ  

ਜਲਾਲਾਬਾਦ - ਪਿੰਡ ਲੱਧੂਵਾਲਾ ਉਤਾੜ ਵਿਖੇ ਦੁਕਾਨਾਂ ਦੇ ਚੱਲ ਰਹੇ ਝਗੜੇ ਨੂੰ ਲੈ ਕੇ ਇਕ ਵਿਅਕਤੀ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਚਾਰ ਪ੍ਰਾਪਤ ਹੋਇਆ ਹੈ। ਥਾਣਾ ਵੈਰੋਕੇ ਦੀ ਪੁਲਿਸ ਨੇ ਇਸ ਮਾਮਲੇ ਦੇ ਦੋਸ਼ ’ਚ 1 ਔਰਤ ਸਮੇਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜੋ:Ludhiana News : ਨਵ-ਵਿਆਹੁਤਾ ਦੇ ਦੋਸ਼ਾਂ ’ਤੇ ਸਹੁਰਿਆਂ ਖ਼ਿਲਾਫ਼ ਤੰਗ-ਪ੍ਰੇਸ਼ਾਨ ਕਰਨ ਦਾ ਕੇਸ ਦਰਜ  

ਸ਼ਿਕਾਇਤਕਰਤਾ ਨਾਜਮ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਫੱਤਣ ਵਾਲਾ (ਸ੍ਰੀ ਮੁਕਤਸਰ ਸਾਹਿਬ) ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਪਿਤਾ ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਸਾਡੀਆਂ ਦੁਕਾਨਾਂ ਲੱਧੂਵਾਲਾ ਨਹਿਰਾਂ ’ਤੇ ਬਣਾਈਆਂ ਹੋਈਆਂ ਹਨ। ਇਨ੍ਹਾਂ ਦੁਕਾਨਾਂ ਦਾ ਝਗੜਾ ਰਣਦੀਪ ਸਿੰਘ ਵਗੈਰਾ ਨਾਲ ਚੱਲ ਰਿਹਾ ਹੈ। ਉਸ ਦੇ ਪਿਤਾ ਗੁਰਮੇਲ ਸਿੰਘ ਨੇ ਆਪਣੇ ਸੁਸਾਇਡ ਨੋਟ ’ਚ ਲਿਖਿਆ ਕਿ ਉਸਨੇ ਦੁਕਾਨ ਦੇ ਝਗੜੇ ਕਾਰਨ ਰਣਦੀਪ ਸਿੰਘ ਵਗੈਰਾ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਜਵੀਨਲੀਲਾ ਸਮਾਪਤ ਕਰ ਰਿਹਾ ਹਾਂ ਅਤੇ ਉਸਦੀ ਮੌਤ ਦੇ ਜ਼ਿੰਮੇਵਾਰ ਰਣਦੀਪ ਸਿੰਘ ਵਗੈਰਾ ਹੋਣਗੇ। 

ਇਹ ਵੀ ਪੜੋ:Haryana News :120 ਤੋਂ ਵੱਧ ਔਰਤਾਂ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਜੇਲੇਬੀ ਬਾਬਾ ਦੀ ਜੇਲ੍ਹ ’ਚ ਹੋਈ ਮੌਤ  

ਇਸ ਸਬੰਧੀ ਵੈਰੋਕੇ ਥਾਣੇ ਦੀ ਪੁਲਿਸ ਨੇ ਸ਼ਿਕਾਇਤਕਰਤਾ ਨਾਜਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਣਦੀਪ ਸਿੰਘ ਪੁੱਤਰ ਸੁਖਪਾਲ ਸਿੰਘ, ਹਰਵਿੰਦਰ ਕੌਰ ਪਤਨੀ ਰਣਦੀਪ ਸਿੰਘ ਵਾਸੀਆਨ ਫੱਤਣਵਾਲਾ, ਪਰਵਿੰਦਰ ਸਿੰਘ ਉਰਫ਼ ਲਵਲੀ ਪੁੱਤਰ ਦਿਲਬਾਗ ਸਿੰਘ ਵਾਸੀ ਲੱਕੜ ਵਾਲਾ ਥਾਣਾ ਸਦਰ ਮਲੋਟ ਅਤੇ ਟਿੱਕਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੋਬਿੰਦ ਨਗਰੀ ਸ੍ਰੀ ਮੁਕਤਸਰ ਸਾਹਿਬ ਖ਼ਿਲਾਫ਼ ਮੁਕੱਦਮਾ ਦਰਜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from person hurt by dispute in shop jumped canal In Jalalabad News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement