Punjab News: ਡਾ. ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦੀ ਦੇਹ ਪਿੰਡ ਪਹੁੰਚੀ 
Published : May 9, 2024, 4:07 pm IST
Updated : May 9, 2024, 4:07 pm IST
SHARE ARTICLE
File Photo
File Photo

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੀੜਤ ਪਰਿਵਾਰ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲੇਗੀ ਪੈਨਸ਼ਨ 

Punjab News: ਰਾਜਾਸਾਂਸੀ - ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸੰਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚ ਗਈ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ ਕਿ ਕੇਵਲ 10 ਦਿਨ ਬਾਅਦ ਹੀ 31 ਮਾਰਚ ਨੂੰ ਅਣਕਿਆਸੇ ਹਲਾਤਾਂ 'ਚ ਉਸ ਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾ ਕੇ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।  

ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਇੱਕ ਰਿਸ਼ਤੇਦਾਰ ਨੇ ਨਿਭਾਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰਜੰਟ ਸਿੰਘ ਦੀ ਵਿਧਵਾ ਨੂੰ 1500 ਰੁਪਏ ਜਦ ਕਿ ਅੰਗਹੀਣ ਪਿਤਾ ਨੂੰ 1000 ਰੁਪਏ, ਕੁੱਲ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।ਗੁਰਜੰਟ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਬਜ਼ੁਰਗ ਤੇ ਅੰਗਹੀਣ ਪਿਤਾ ਕਾਬਲ ਸਿੰਘ ਤੇ ਮਾਤਾ ਕਸ਼ਮੀਰ ਕੌਰ ਨੇ ਰੋਂਦੇ ਹੋਏ ਦੱਸਿਆ ਕਿ ਗੁਰਜੰਟ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਆਪਣੇ ਹਿੱਸੇ ਦੀ ਜ਼ਮੀਨ ਵੇਚ ਕੇ ਦੁਬਈ ਰਾਹੀਂ ਕਿਸੇ ਹੋਰ ਦੇਸ਼ 'ਚ ਜਾਣ ਦੀ ਕੋਸ਼ਿਸ਼ ਵਿਚ ਸੀ ਕਿ ਅਚਾਨਕ ਉਨ੍ਹਾਂ ਨੂੰ ਕਿਸੇ ਦੂਰ ਦੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਗੁਰਜੰਟ ਦੀ ਉਸ ਦੀ ਦੁਬਈ ਵਿਚਲੀ ਰਿਹਾਇਸ਼ ਵਾਲੀ ਬਿਲਡਿੰਗ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਗਰਭਵਤੀ ਪਤਨੀ ਤੋਂ ਇਲਾਵਾ ਇੱਕ ਮਾਸੂਮ ਬੱਚਾ ਛੱਡ ਗਿਆ ਹੈ।      

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਜੰਟ ਦੇ ਮਾਤਾ-ਪਿਤਾ ਤੋਂ ਇਲਾਵਾ ਚਾਚਾ ਗੁਰਦੇਵ ਸਿੰਘ ਸ਼ੂਹਰਾ,ਹਰਜੀਤ ਸਿੰਘ ਸੰਧੂ , ਭਰਾ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਗੁਰਜੰਟ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement