
ਇਸ ਦੇ ਨਾਲ ਹੀ ਪੁਲਿਸ ਚੌਕੀ ਦੋਦਾ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
Punjab News: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਵਿਚ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਦਸਿਆ ਕਿ ਉਸ ਦਾ ਪਤੀ ਗੁਰਮੀਤ ਸਿੰਘ (37) ਪੁੱਤਰ ਸੁਰਜੀਤ ਸਿੰਘ ਵਾਸੀ ਦੋਦਾ ਜਦੋਂ ਝੋਨੇ ਦੀ ਫ਼ਸਲ ਦੀ ਸਿੰਚਾਈ ਕਰ ਰਿਹਾ ਸੀ ਤਾਂ ਅਚਾਨਕ ਖੇਤ ਵਿਚ ਚੱਲ ਰਹੀ ਪਾਣੀ ਦੀ ਮੋਟਰ ਖਰਾਬ ਹੋਣ ਕਾਰਨ ਰੁਕ ਗਈ।
ਜਦੋਂ ਉਸ ਦਾ ਪਤੀ ਟਰਾਂਸਫਾਰਮਰ 'ਤੇ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ ਤਾਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ 'ਤੇ ਨੇੜਲੇ ਖੇਤਾਂ 'ਚ ਕੰਮ ਕਰਦੇ ਕਿਸਾਨਾਂ ਨੇ ਉਸ ਨੂੰ ਤੁਰੰਤ ਦੋਦਾ ਸਿਵਲ ਹਸਪਤਾਲ ਪਹੁੰਚਾਇਆ, ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪਹਿਲਾਂ ਬਠਿੰਡਾ ਅਤੇ ਫਿਰ ਲੁਧਿਆਣਾ ਵਿਖੇ ਇਲਾਜ ਲਈ ਲਿਜਾਇਆ ਗਿਆ | ਲੁਧਿਆਣਾ ਵਿਚ ਡਾਕਟਰਾਂ ਨੇ ਗੁਰਮੀਤ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਪੁਲਿਸ ਚੌਕੀ ਦੋਦਾ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।