Amritsar News : ਜੰਮੂ ਕਸ਼ਮੀਰ ਦੇ ਪੁੰਛ ਹਮਲੇ ’ਚ ਜ਼ਖ਼ਮੀ ਲੋਕ ਅੰਮ੍ਰਿਤਸਰ ਹਸਪਤਾਲ ’ਚ ਹੋਏ ਦਾਖ਼ਲ 
Published : May 9, 2025, 1:08 pm IST
Updated : May 9, 2025, 1:08 pm IST
SHARE ARTICLE
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਕੱਤਰ ਪ੍ਰਤਾਪ ਸਿੰਘ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਕੱਤਰ ਪ੍ਰਤਾਪ ਸਿੰਘ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

Amritsar News : ਜ਼ਖ਼ਮੀਆਂ ਨੂੰ ਮਿਲਣ ਪਹੁੰਚੇ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ 

People injured in Jammu and Kashmir's Poonch attack admitted to Amritsar hospital Latest News in Punjabi : ਭਾਰਤ ਪਾਕਿਸਤਾਨ ਵਿਚਾਲੇ ਵਧੇ ਤਨਾਵ ਦੌਰਾਨ ਪਾਕਿਸਤਾਨ ਵਲੋਂ ਕਸ਼ਮੀਰ ਦੇ ਪੁੰਛ ਗੁਰਦੁਆਰੇ ਨਜ਼ਦੀਕ ਕੀਤੇ ਹਮਲੇ ਦੌਰਾਨ ਜ਼ਖ਼ਮੀ ਹੋਏ ਕੁੱਝ ਲੋਕ ਅੰਮ੍ਰਿਤਸਰ ਅਮਨਦੀਪ ਹਸਪਤਾਲ ਵਿਚ ਦਾਖ਼ਲ ਕਰਵਾਏ ਗਏ ਹਨ ਅਤੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਉਨ੍ਹਾਂ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਪਹੁੰਚੇ। 

ਜਾਣਕਾਰ ਅਨੁਸਾਰ ਜੰਮੂ ਕਸ਼ਮੀਰ ਵਿਚ ਹੋਈ ਗੋਲੀਬਾਰੀ ਦੌਰਾਨ ਪੁੰਛ ਇਲਾਕੇ ਵਿਚ ਗੁਰਮੀਤ ਸਿੰਘ ਤੇ ਉਨ੍ਹਾਂ ਦਾ ਬੇਟਾ ਜ਼ਖ਼ਮੀ ਹੋਇਆ ਸੀ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਹਾਲਚਾਲ ਜਾਨਣ ਉਹ ਇੱਥੇ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪ੍ਰੇਸ਼ਾਨੀ ਤਾਂ ਨਹੀਂ ਆ ਰਹੀ, ਇਸ ਬਾਰੇ ਵੀ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ। 

ਪ੍ਰਤਾਪ ਸਿੰਘ ਨੇ ਕਿਹਾ ਕਿ ਸਵੇਰੇ ਜਾਣਕਾਰੀ ਮਿਲੀ ਸੀ ਕਿ ਕਸ਼ਮੀਰ ਦੇ ਪੁਲਿਸ ਇਲਾਕੇ ਵਿਚ ਗੁਰਦੁਆਰਾ ਸਾਹਿਬ ਵਿਚ ਫਿਰ ਤੋਂ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਉਥੋਂ ਫ਼ੋਨ ਆਉਣ ਤੋਂ ਬਾਅਦ ਉੱਥੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੁਰੱਖਿਅਤ ਰੱਖਣ ਲਈ ਐਸਜੀਪੀਸੀ ਵਲੋਂ ਪਾਲਕੀ ਸਹਿਬ ਵਾਲੀ ਬੱਸ ਰਵਾਨਾ ਕਰ ਦਿਤੀ ਗਈ ਹੈ ਅਤੇ ਉਥੋਂ ਪਾਵਨ ਸਰੂਪ ਲਿਆ ਕੇ ਗੁਰਦੁਆਰਾ ਬਾਠ ਸਾਹਿਬ ਵਿਚ ਸੁਸ਼ੋਭਿਤ ਕੀਤਾ ਜਾਵੇਗਾ।

ਇਸ ਦੌਰਾਨ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਅਮਨਦੀਪ ਹਸਪਤਾਲ ਵਿਖੇ ਜ਼ਖ਼ਮੀਆਂ ਦਾ ਹਾਲ-ਚਾਲ ਜਾਨਣ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਹੀ ਅਪਣੀਆਂ ਨਾਕਾਮ ਹਰਕਤਾਂ ਕਰ ਰਿਹਾ ਹੈ ਅਤੇ ਕਸ਼ਮੀਰ ਦੇ ਪੁੰਛ ਇਲਾਕੇ ਵਿਚ ਜਿਸ ਤਰੀਕੇ ਨਾਲ ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਉਹ ਅਤਿ ਨਿੰਦਨਯੋਗ ਹੈ। 

ਉਨ੍ਹਾਂ ਦਸਿਆ ਕਿ ਪਾਕਿਸਤਾਨ ਨੇ ਅੰਮ੍ਰਿਤਸਰ ਗੁਰੂ ਨਗਰੀ ਵਿਚ ਵੀ ਛੇ ਦੇ ਕਰੀਬ ਮਿਸਾਇਲਾਂ ਸੁੱਟੀਆਂ ਲੇਕਿਨ ਭਾਰਤੀ ਹਵਾਈ ਸੈਨਾ ਵਲੋਂ ਉਸ ਦਾ ਮੂੰਹ ਤੋੜਵਾਂ ਜਵਾਬ ਦਿਤਾ ਗਿਆ ਅਤੇ ਭਾਰਤੀ ਹਵਾਈ ਸੈਨਾਂ ਨੇ ਪਾਕਿਸਤਾਨ ਦੇ ਅੰਦਰ ਜਾ ਕੇ ਉਨ੍ਹਾਂ ਦੀ ਏਅਰਬੇਸ ਖ਼ਤਮ ਕੀਤੇ। ਜਿਸ ਲਈ ਅਸੀਂ ਅਪਣੀ ਭਾਰਤੀ ਸੈਨਾ ਨੂੰ ਸਲਿਊਟ ਕਰਦੇ ਹਾਂ ਅਤੇ ਜੋ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਸ਼ ਦੀ ਸੁਰੱਖਿਆ ਲਈ ਗਾਈਡਲਾਈਨਸ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਗਾਈਡਲਾਈਨਸ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement