Operation Sindoor: “ਅਤਿਵਾਦੀਆਂ ਨੇ ਸਾਡੇ ਦੇਸ਼ ’ਚ ਆ ਕੇ ਸਾਡੀਆਂ ਧੀਆਂ-ਭੈਣਾਂ ਨੂੰ ਵਿਧਵਾ ਕੀਤਾ”, ਆਪਰੇਸ਼ਨ ਸਿੰਦੂਰ 'ਤੇ ਬੋਲੇ ਬਿੱਟੂ 
Published : May 9, 2025, 8:56 am IST
Updated : May 9, 2025, 8:56 am IST
SHARE ARTICLE
Ravneet Singh Bittu
Ravneet Singh Bittu

ਅਸੀਂ ਜੰਗ ਨਹੀਂ ਚਾਹੁੰਦੇ ਸੀ

Operation Sindoor: ਪਾਕਿਸਤਾਨ ਨੇ ਅਜਿਹਾ ਕਾਇਰਤਾਪੂਰਨ ਕੰਮ ਕੀਤਾ ਹੈ ਜਿਸ ਦਾ ਭਾਰਤ ਨੇ ਢੁਕਵਾਂ ਜਵਾਬ ਦਿੱਤਾ ਜਾ ਰਿਹਾ ਹੈ। ਜ਼ਿਆਦਾਤਰ ਗੋਲੀਬਾਰੀ ਪੰਜਾਬ ਅਤੇ ਜੰਮੂ ਵਿੱਚ ਹੁੰਦੀ ਹੈ। ਪੰਜਾਬ ਦੇ ਲੋਕ ਬਹਾਦਰ ਹਨ ਅਤੇ ਇਸੇ ਲਈ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। 

ਅਸੀਂ ਕੋਈ ਜੰਗ ਨਹੀਂ ਚਾਹੁੰਦੇ ਪਰ ਅਤਿਵਾਦੀਆਂ ਨੇ ਸਾਡੇ ਦੇਸ਼ ਵਿਚ ਆ ਕੇ ਸਾਡੀਆਂ ਧੀਆਂ ਭੈਣਾਂ ਦੇ ਸਿੰਦੂਰ ਉਜਾੜ ਦਿੱਤੇ, ਉਨ੍ਹਾਂ ਨੂੰ ਵਿਧਵਾ ਕਰ ਦਿੱਤਾ। ਜਿਸ ਦਾ ਹੁਣ ਭਾਰਤ ਵਲੋਂ ਜਵਾਬ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਾਰਤ ਵਲੋਂ ਪਾਕਿਸਤਾਨ ਦੇ ਰਿਹਾਇਸ਼ੀ ਜਾਂ ਭੀੜ-ਭੜੱਕੇ ਵਾਲੇ ਇਲਾਕਿਆਂ 'ਤੇ ਹਮਲਾ ਨਹੀਂ ਕੀਤਾ ਜਾ ਰਿਹਾ। ਸਿਰਫ਼ ਪਾਕਿ ਵਿਚ ਅਤਿਵਾਦੀਆਂ ਦੇ ਟਿਕਾਣਿਆ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਾਕਿਸਤਾਨ ਅਤਿਵਾਦ ਨੂੰ ਉਤਸ਼ਾਹਿਤ ਕਰ ਰਿਹਾ ਹੈ, ਅਸੀਂ ਇਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਪਰ ਪਾਕਿਸਤਾਨ ਵੱਲੋਂ ਮਿਜ਼ਾਈਲਾਂ ਦਾਗੀਆਂ ਜਾ ਰਹੀਆਂ ਹਨ ਅਤੇ ਭਾਰਤ ਵਲੋਂ ਉਨ੍ਹਾਂ ਨੂੰ ਢੁਕਵਾਂ ਜਵਾਬ ਦਿੱਤਾ ਜਾ ਰਿਹਾ ਹੈ।

ਹਾਲ ਹੀ ਵਿੱਚ, ਜਿਸ ਤਰ੍ਹਾਂ ਪਹਿਲਗਾਮ ਵਿਚ ਉਨ੍ਹਾਂ ਨੇ ਆਪਣੀਆਂ ਪਤਨੀਆਂ ਦੇ ਸਾਹਮਣੇ ਪਤੀਆਂ ਨੂੰ ਮਾਰਿਆ, ਇਸ ਲਈ ਇਸ ਆਪ੍ਰੇਸ਼ਨ ਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਹੈ। ਇਸ ਨਾਲ ਔਰਤਾਂ ਦਾ ਸਤਿਕਾਰ ਵਧਿਆ ਹੈ ਅਤੇ ਸਾਡੀ ਫ਼ੌਜ ਦੀਆਂ ਔਰਤਾਂ ਨੇ ਜਿਸ ਤਰ੍ਹਾਂ ਪ੍ਰੈੱਸ ਕਾਨਫਰੰਸ ਕੀਤੀ ਹੈ, ਉਹ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਵੱਖੋ-ਵੱਖਰੇ ਵਿਚਾਰ ਅਤੇ ਵੱਖਰੀ ਰਾਜਨੀਤੀ ਹੋ ਸਕਦੀ ਹੈ, ਪਰ ਜਦੋਂ ਦੇਸ਼ ਦੀ ਗੱਲ ਆਉਂਦੀ ਹੈ, ਤਾਂ ਸਾਰੇ ਇੱਕਜੁੱਟ ਹੋ ਜਾਂਦੇ ਹਨ। ਸਾਰੀਆਂ ਵਿਰੋਧੀ ਧਿਰਾਂ ਕੇਂਦਰ ਸਰਕਾਰ ਦੇ ਨਾਲ ਹਨ।

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement