ਰੋਪੜ-ਫਗਵਾੜਾ ਮੁੱਖ ਸੜਕ 'ਤੇ ਮੱਲਾ-ਸੋਢੀਆਂ ਨੇੜੇ ਵਾਪਰਿਆ ਹਾਦਸਾ
ਫਗਵਾੜਾ: ਰੋਪੜ-ਫਗਵਾੜਾ ਮੁੱਖ ਸੜਕ 'ਤੇ ਮੱਲਾ-ਸੋਢੀਆਂ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।ਇਥਸਵੇਰੇ 6 ਵਜੇ ਦੇ ਕਰੀਬ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਇੱਕ ਟਿੱਪਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਕੰਡਕਟਰ ਦੀ ਥਾਈਂ ਮੌਤ ਹੋ ਗਈ ਜਦਕਿ ਅਠਾਰਾਂ ਯਾਤਰੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਯਾਤਰੀਆਂ ਦੀਆਂ ਚੀਕਾਂ ਸੁਣ ਕੇ ਸਥਾਨਕ ਲੋਕ ਮਦਦ ਲਈ ਆਏ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਅਤੇ ਜ਼ਖ਼ਮੀਆਂ ਨੂੰ ਬੰਗਾ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸਾ ਇੰਨਾ ਗੰਭੀਰ ਸੀ ਕਿ ਬੱਸ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
