ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿਚ ਜਿਤਿਆ ਚਾਂਦੀ ਦਾ ਤਮਗ਼ਾ
Published : Jun 9, 2018, 4:26 am IST
Updated : Jun 9, 2018, 4:26 am IST
SHARE ARTICLE
Damneet Singh Mann
Damneet Singh Mann

ਬਰਨਾਲਾ ਸ਼ਹਿਰ ਦੇ ਅਥਲੀਟ ਦਮਨੀਤ ਸਿੰਘ ਮਾਨ ਨੇ ਜਪਾਨ ਦੇ ਸ਼ਹਿਰ ਗੀਫੂ ਵਿਖੇ ਚੱਲ ਰਹੀ 18ਵੀਂ ਏਸ਼ੀਅਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ......

ਚੰਡੀਗੜ੍ਹ,   (ਸ.ਸ.ਸ.) : ਬਰਨਾਲਾ ਸ਼ਹਿਰ ਦੇ ਅਥਲੀਟ ਦਮਨੀਤ ਸਿੰਘ ਮਾਨ ਨੇ ਜਪਾਨ ਦੇ ਸ਼ਹਿਰ ਗੀਫੂ ਵਿਖੇ ਚੱਲ ਰਹੀ 18ਵੀਂ ਏਸ਼ੀਅਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਮ ਚਮਕਾਇਆ ਹੈ। ਦਮਨੀਤ ਸਿੰਘ ਮਾਨ ਨੇ ਹੈਮਰ ਥਰੋਅ ਈਵੈਂਟ ਵਿੱਚ 74.06 ਮੀਟਰ ਥਰੋਅ ਸੁੱਟ ਕੇ ਚਾਂਦੀ ਦਾ ਤਮਗਾ ਜਿੱਤਿਆ।

ਇਸ ਈਵੈਂਟ ਵਿੱਚ ਭਾਰਤ ਦੇ ਹੀ ਇਕ ਹੋਰ ਅਥਲੀਟ ਆਸੀਸ਼ ਜਾਖੜ ਨੇ 76.86 ਮੀਟਰ ਥਰੋਅ ਸੁੱਟ ਕੇ ਸੋਨ ਤਮਗਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਥਲੀਟ ਦਮਨੀਤ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ 'ਤੇ ਵਧਾਈ ਦਿੱਤੀ। ਉਨ੍ਹਾਂ ਸੋਨ ਤਮਗਾ ਜਿੱਤਣ ਵਾਲੇ ਭਾਰਤ ਦੇ ਹੀ ਦੂਜੇ ਅਥਲੀਟ ਆਸੀਸ਼ ਜਾਖੜ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਮੁਲਕ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਪੱਧਰ ਦੇ ਮੁਕਾਬਲੇ ਵਿੱਚ ਪਹਿਲੀਆਂ ਦੋਵੇਂ ਪੁਜੀਸ਼ਨਾਂ ਭਾਰਤ ਦੇ ਹਿੱਸੇ ਆਈਆਂ ਹਨ।

ਖੇਡ ਮੰਤਰੀ ਨੇ ਦਮਨੀਤ ਦੇ ਕੋਚ ਅਤੇ ਜਪਾਨ ਵਿਖੇ ਈਵੈਂਟ ਦੌਰਾਨ ਉਸ ਦੇ ਨਾਲ ਗਏ ਡਾ.ਸੁਖਰਾਜ ਸਿੰਘ ਨੂੰ ਵੀ ਮੁਬਾਰਕਬਾਦ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਉਨ੍ਹਾਂ ਆਸ ਪ੍ਰਗਟਾਈ ਕਿ ਦਮਨੀਤ ਆਉਂਦੇ ਸਮੇਂ ਵਿੱਚ ਸੀਨੀਅਰ ਵਰਗ ਵਿੱਚ ਵੀ ਸੂਬੇ ਦੇ ਨਾਮ ਰੌਸ਼ਨ ਕਰੇਗਾ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਦੇਸ਼ ਲਈ ਤਮਗੇ ਜਿੱਤੇਗਾ।

ਜ਼ਿਕਰਯੋਗ ਹੈ ਕਿ ਦਮਨੀਤ ਸਿੰਘ ਮਾਨ ਜਿਸ ਨੇ ਪਿਛਲੇ ਮਹੀਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧੂ ਪੱਤੀ, ਬਰਨਾਲਾ ਤੋਂ ਬਾਰ੍ਹਵੀਂ ਪਾਸ ਕੀਤੀ ਹੈ, ਨੇ ਪਿਛਲੇ ਸਾਲ ਕੀਨੀਆ ਦੇ ਸ਼ਹਿਰ ਨੈਰੋਬੀ ਵਿਖੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੇ ਹੈਮਰ ਥਰੋਅ ਈਵੈਂਟ ਵਿੱਚ ਵੀ ਚਾਂਦੀ ਦਾ ਤਮਗਾ ਜਿੱਤਿਆ ਸੀ। ਦਮਨੀਤ ਦੇ ਪਿਤਾ ਸ.ਬਲਦੇਵ ਸਿੰਘ ਮਾਨ ਵੀ ਆਪਣੇ ਸਮੇਂ ਦੇ ਪ੍ਰਸਿੱਧ ਅਥਲੀਟ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement