ਮੁੱਖ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਮਾਣ ਦੇ ਕੇ ਸਰਕਾਰ ਦੇ ਅੱਖ ਤੇ ਕੰਨ ਬਣਾਇਆ : ਟੀ.ਐਸ. ਸ਼ੇਰਗਿੱਲ
Published : Jun 9, 2018, 5:11 am IST
Updated : Jun 9, 2018, 5:24 am IST
SHARE ARTICLE
TS Shergill
TS Shergill

ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ.....

ਕੋਟ ਈਸੇ ਖਾਂ, (ਬਖਸ਼ੀ) : ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਨ ਅਤੇ ਇਨ੍ਹਾਂ ਸਕੀਮਾਂ ਦਾ ਲੋਕਾਂ ਤੱਕ ਵੱਧ ਤੋਂ ਵੱਧ ਫ਼ਾਇਦਾ ਪਹੁੰਚਾਉਣ ਲਈਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਗਾਰਡੀਅਨ ਆਫ਼ ਗਵਰਨੈਸ (ਜੀ.ਓ.ਜੀ) ਭਾਵ ਖੁਸ਼ਹਾਲੀ ਦੇ ਰਾਖੇ ਅਹਿਮ ਯੋਗਦਾਨ ਪਾ ਰਹੇ ਹਨ। ਖੁਸ਼ਹਾਲੀ ਦੇ ਰਾਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਵੀ ਮੱਦਦ ਕਰ ਰਹੇ ਹਨ। 

ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਅਤੇ ਜੀ.ਓ.ਜੀਜ਼ ਦੇ ਸੀਨੀਅਰ ਉੱਪ ਚੇਅਰਮੈਨ ਸੇਵਾ-ਮੁਕਤ ਲੈਫ.ਜਨ.ਟੀ.ਐਸ. ਸ਼ੇਰਗਿੱਲ ਨੇ ਅੱਜ ਕੋਟ ਈਸੇ ਖਾਂ ਵਿਖੇ ਜੀ.ਓ.ਜੀਜ਼ ਅਤੇ ਇਲਾਕੇ ਦੇ ਮੋਹਤਬਰਾਂ ਨਾਲ ਆਯੋਜਿਤ ਸੈਮੀਨਾਰ ਦੌਰਾਨ ਕੀਤਾ। ਇਸ ਮੌਕੇ ਜੀ.ਓ.ਜੀਜ਼ ਦੇ ਉੱਪ ਚੇਅਰਮੈਨ ਮੇਜਰ ਜਨ. ਐਸ.ਪੀ.ਐਸ. ਗਰੇਵਾਲ, ਐਸ.ਐਸ.ਪੀ ਰਾਜ ਜੀਤ ਸਿੰਘ, ਐਸ.ਡੀ.ਐਮ ਧਰਮਕੋਟ ਗੁਰਬਿੰਦਰ ਸਿੰਘ ਜੌਹਲ ਅਤੇ ਜ਼ਿਲ੍ਹਾ ਮੁਖੀ ਜੀ.ਓ.ਜੀ ਕਰਨਲ ਬਲਕਾਰ ਸਿੰਘ ਵੀ ਮੌਜੂਦ ਸਨ। 

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੇਵਾ-ਮੁਕਤ ਲੈਫ.ਜਨ.ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਸੈਨਿਕਾਂ ਨੂੰ ਵੱਡਾ ਮਾਣ ਦਿੰਦਿਆਂ ਉਨ੍ਹਾਂ ਨੂੰ ਸਰਕਾਰ ਦਾ ਅੱਖ ਤੇ ਕੰਨ ਬਣਾਇਆ ਗਿਆ ਹੈ, ਜਿਨ੍ਹਾਂ ਦਾ ਕੰਮ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਸਹੀ ਹੱਥਾਂ ਤੱਕ ਪਹੁੰਚ ਯਕੀਨੀ ਬਣਾਉਣਾ ਅਤੇ ਵੱਖ-ਵੱਖ ਗਰਾਂਟਾਂ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਜੀ.ਓ.ਜੀ. ਵੱਲੋਂ ਦਿੱਤੀ ਜਾਂਦੀ ਰਿਪੋਰਟ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਰਕਾਰ ਵੱਲੋਂ ਫ਼ੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

ਉਨ੍ਹਾਂ ਨੇ ਇਨ੍ਹਾਂ ਜੀ.ਓ.ਜੀਜ਼ ਨੂੰ ਆਪਣੇ ਨਾਲ 10-10 ਨੌਜਵਾਨ ਜੋੜ ਕੇ ਉਨ੍ਹਾਂ ਨੂੰ ਲਾਭਕਾਰੀ ਸਕੀਮਾਂ ਦੀ ਜਾਣਕਾਰੀ ਦੇ ਕੇ ਅੱਗੋਂ 10-10 ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਆਖਿਆ।  ਇਸ ਤੋਂ ਪਹਿਲਾਂ ਸੇਵਾ-ਮੁਕਤ ਲੈਫ. ਜਨ. ਟੀ.ਐਸ. ਸ਼ੇਰਗਿੱਲ ਦਾ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਪ ਚੇਅਰਮੈਨ ਜੀ.ਓ.ਜੀ ਮੇਜਰ ਜਨ. ਐਸ.ਪੀ.ਐਸ. ਗਰੇਵਾਲ ਨੇ ਆਖਿਆ ਕਿ ਜੀ.ਓ.ਜੀਜ਼ ਭ੍ਰਿਸ਼ਟਾਚਾਰ ਨੂੰ ਰੋਕਣ, ਗਰਾਂਟਾਂ ਦੇ ਸਹੀ ਇਸਤੇਮਾਲ ਨੂੰ ਯਕੀਨੀ ਬਣਾਉਣ ਅਤੇ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਹੱਥਾਂ ਤੱਕ ਪਹੁੰਚਾਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਕੰਮ ਕਰਦੇ ਹਨ। 

ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਗੁਰਬਿੰਦਰ ਸਿੰਘ ਜੌਹਲ ਨੇ ਜੀ ਆਇਆਂ ਆਖਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਜੀ.ਓ.ਜੀ ਆਪਣੀ ਡਿਊਟੀ ਬਾਖੂਬੀ ਨਿਭਾਅ ਰਹੇ ਹਨ। ਜ਼ਿਲ੍ਹਾ ਮੁਖੀ ਜੀ.ਓ.ਜੀ ਕਰਨਲ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 73 ਖੁਸ਼ਹਾਲੀ ਦੇ ਰਾਖਿਆਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ, ਜੋ ਕਿ ਲੋਕਾਂ ਨੂੰ ਵੱਖ-ਵੱਖ 26 ਸੇਵਾਵਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਪਵਨ ਕੁਮਾਰ ਗੁਲਾਟੀ, ਐਸ.ਪੀ ਪ੍ਰਿਥੀਪਾਲ ਸਿੰਘ, ਇਲਾਕੇ ਦੇ ਸਰਪੰਚ/ਪੰਚ ਅਤੇ ਸਾਬਕਾ ਸੈਨਿਕ ਹਾਜ਼ਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement