ਪੜਤਾਲ ਦੇ ਨਾਮ 'ਤੇ ਪੈਨਸ਼ਨ ਯੋਜਨਾਵਾਂ ਦੇ ਲਾਭਾਂ 'ਚ ਬੇਲੋੜੀ ਦੇਰੀ ਨਾ ਕੀਤੀ ਜਾਵੇ : ਰਵਨੀਤ ਬਿੱਟੂ
Published : Jun 9, 2018, 5:30 am IST
Updated : Jun 9, 2018, 5:30 am IST
SHARE ARTICLE
Ravneet Bitu During Meeting
Ravneet Bitu During Meeting

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੈਨਸ਼ਨ ਕੇਸਾਂ ਵਿਚ ਮੁੜ ਪੜਤਾਲਾਂ ਦੇ ਨਾਮ 'ਤੇ ਬੇਲੋੜੀ ਦੇਰੀ ਨਾ ਕੀਤੀ ਜਾਵੇ...

ਲੁਧਿਆਣਾ,  (ਰਵੀ ਭਾਟੀਆ) : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੈਨਸ਼ਨ ਕੇਸਾਂ ਵਿਚ ਮੁੜ ਪੜਤਾਲਾਂ ਦੇ ਨਾਮ 'ਤੇ ਬੇਲੋੜੀ ਦੇਰੀ ਨਾ ਕੀਤੀ ਜਾਵੇ। ਕਿਸੇ ਵੀ ਯੋਗ ਲਾਭਪਾਤਰੀ ਨੂੰ ਪੈਨਸ਼ਨਰੀ ਅਤੇ ਹੋਰ ਲਾਭ ਮੁਹਈਆ ਕਰਾਉਣ ਵਿਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅੱਜ ਸਥਾਨਕ ਬਚਤ ਭਵਨ ਵਿਖੇ ਪੈਨਸ਼ਨ ਕੇਸਾਂ ਦੇ ਬਕਾਇਆ ਪਏ ਮਾਮਲਿਆਂ ਦਾ ਰਿਵਿਊ ਕਰਨ ਲਈ ਸੱਦੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ. ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਯੋਗ ਲਾਭਪਾਤਰੀਆਂ (ਬਜੁਰਗ, ਵਿਧਵਾ, ਅਨਾਥ ਬੱਚੇ, ਬੇਸਹਾਰਾ ਔਰਤਾਂ, ਦਿਵਿਆਂਗ ਵਿਅਕਤੀ ਅਤੇ ਹੋਰ) ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਦ੍ਰਿੜ ਯਤਨਸ਼ੀਲ ਹੈ।

ਪਰ ਕਈ ਵਾਰ ਸਰਕਾਰੀ ਪ੍ਰਕਿਰਿਆ ਦੌਰਾਨ ਇਹ ਲਾਭਪਾਤਰੀ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ ਜਾਂ ਦੇਰੀ ਕਾਰਨ ਮਾਨਸਿਕ ਤੌਰ ਉੱਪਰ ਪ੍ਰੇਸ਼ਾਨ ਰਹਿੰਦੇ ਹਨ, ਜੋ ਕਿ ਠੀਕ ਨਹੀਂ ਹੈ। ਪੜਤਾਲ ਦੇ ਨਾਮ ਉੱਪਰ ਅਜਿਹੇ ਮਾਮਲਿਆਂ ਵਿੱਚ ਦੇਰੀ ਨਾ ਕੀਤੀ ਜਾਵੇ, ਜੋ ਕਿ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਕਾਇਆ ਪਈਆਂ ਪੜਤਾਲਾਂ ਸਬੰਧੀ ਅਰਜੀਆਂ ਦਾ ਵੇਰਵਾ ਸੰਬੰਧਤ ਕੌਂਸਲਰਾਂ ਨਾਲ ਸਾਂਝਾ ਕਰ ਲੈਣ ਤਾਂ ਜੋ ਉਨ੍ਹਾਂ ਦੇ ਸਹਿਯੋਗ ਨਾਲ ਇਸ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰ ਲਿਆ ਜਾਵੇ।

ਉਨ੍ਹਾਂ ਕਿਹਾ ਕਿ ਕੌਂਸਲਰ ਲੋਕਾਂ ਦੇ ਨੁਮਾਇੰਦੇ ਹਨ ਅਤੇ ਉਨ੍ਹਾਂ ਨੂੰ ਜਵਾਬਦੇਹ ਵੀ ਹਨ। ਕੌਂਸਲਰਾਂ ਦੀ ਇਸ ਕੰਮ ਵਿਚ ਸਹਾਇਤਾ ਲਈ ਜਾ ਸਕਦੀ ਹੈ। ਸ੍ਰ. ਬਿੱਟੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਕਾਇਆ ਪਈਆਂ ਅਰਜੀਆਂ ਦਾ ਵਾਰਡ ਵਾਈਜ਼ ਵੇਰਵਾ ਕੌਂਸਲਰਾਂ ਨਾਲ ਸਾਂਝਾ ਕਰ ਲੈਣ। ਇਸ ਤੋਂ ਇਲਾਵਾ ਕੌਂਸਲਰਾਂ ਨੂੰ ਮਿਲਣ ਲਈ ਹਫ਼ਤੇ ਦਾ ਇਕ ਦਿਨ ਨਿਸਚਿਤ ਕਰ ਲਿਆ ਜਾਵੇ।

ਜ਼ਿਲ੍ਹਾ ਸਮਾਜਿਕ ਸੁਰਖਿਆ ਅਫ਼ਸਰ ਸ੍ਰੀਮਤੀ ਇੰਦਰਪ੍ਰੀਤ ਕੌਰ ਨੇ ਸਪਸ਼ਟ ਕੀਤਾ ਕਿ ਜਦੋਂ ਕਿਸੇ ਯੋਗ ਲਾਭਪਾਤਰੀ ਦੀ ਪੈਨਸ਼ਨ ਮਨਜ਼ੂਰ ਹੋ ਜਾਂਦੀ ਹੈ ਤਾਂ ਉਸ ਦੀ ਪੈਨਸ਼ਨ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਉਪਰੰਤ ਹੀ ਜਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਦੀਆਂ ਹਦਾਇਤਾਂ ਉਪਰ ਹੀ ਪੜਤਾਲਾਂ ਕਾਰਨ ਪੈਨਸ਼ਨਾਂ ਦਾ ਕੰਮ ਰੁਕਿਆ ਹੋਇਆ ਹੈ। ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੇ ਸੁਝਾਅ ਦਿਤਾ ਕਿ ਕੌਂਸਲਰਾਂ ਅਤੇ ਸਮਾਜਿਕ ਸੁਰਖਿਆ ਵਿਭਾਗ ਦੇ ਅਧਿਕਾਰੀਆਂ ਦੀ ਸਮੇਂ-ਸਮੇਂ ਉਪਰ ਹੁੰਦੀ ਰਹਿਣੀ ਚਾਹੀਦੀ ਹੈ ਤਾਂ ਜੋ ਬਕਾਇਆ ਕੰਮ ਜਲਦ ਹੁੰਦੇ ਰਹਿਣ।

ਇਸ ਮੌਕੇ ਹਾਜ਼ਰ ਕੌਂਸਲਰਾਂ ਨੇ ਪੈਨਸ਼ਨ ਅਤੇ ਪੜਤਾਲਾਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਲਾਭਪਾਤਰੀਆਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਕੌਂਸਲਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ, ਸੀ. ਡੀ. ਪੀ. ਓਜ਼, ਸੀਨੀਅਰ ਕਾਂਗਰਸੀ ਆਗੂ ਸ੍ਰ. ਕਮਲਜੀਤ ਸਿੰਘ ਕੜਵਲ ਅਤੇ ਹੋਰ ਹਾਜ਼ਰ ਸਨ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement