CS ਵੱਲੋਂ ਸਰਬਪੱਖੀ ਵਿਕਾਸ ਲਈ ਸੂਬੇ ਦੇ ਪ੍ਰਾਜੈਕਟਾਂ 'ਚ ਤੇਜ਼ੀ ਲਿਆਉਣ ਲਈ ਕਮੇਟੀ ਬਣਾਉਣ ਦੇ ਨਿਰਦੇਸ਼
Published : Jun 9, 2020, 7:34 pm IST
Updated : Jun 9, 2020, 7:34 pm IST
SHARE ARTICLE
Chief Secretary with others
Chief Secretary with others

ਨੈਸ਼ਨਲ ਹਾਈਵੇਅ ਅਥਾਰਟੀ ਦੇ ਚੇਅਰਮੈਨ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਐਨ.ਐਚ.ਏ.ਆਈ. ਪ੍ਰਾਜੈਕਟਾਂ ਦਾ ਜਾਇਜ਼ਾ

ਚੰਡੀਗੜ੍ਹ: ਸੂਬੇ ਵਿਚ ਬਿਹਤਰੀਨ ਸੜਕੀ ਸੰਪਰਕ ਅਤੇ ਸਰਬਪੱਖੀ ਆਰਥਿਕ ਵਿਕਾਸ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ: ਸੁਖਬੀਰ ਸਿੰਘ ਸੰਧੂ ਨਾਲ ਸੂਬੇ ਵਿਚ ਸੜਕ ਪ੍ਰਾਜੈਕਟਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਵਿਚਾਰ-ਵਟਾਂਦਰਾ ਕੀਤਾ।

NHAINHAI

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਤਾਲਮੇਲ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ, ਜੋ ਐਨ.ਐਚ.ਏ.ਆਈ. ਦੇ ਪ੍ਰਾਜੈਕਟਾਂ ਨਾਲ ਸਬੰਧਤ ਮਸਲਿਆਂ ਦੇ ਜਲਦੀ ਹੱਲ ਅਤੇ ਇਨ੍ਹਾਂ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਹਰ ਦੋ ਹਫ਼ਤਿਆਂ ਬਾਅਦ ਮੀਟਿੰਗ ਕਰੇਗੀ।

Road project Road project

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਦੀ ਅੰਮ੍ਰਿਤਸਰ ਨਾਲ ਅਲਾਈਨਮੈਂਟ ਬਾਰੇ ਚਰਚਾ ਕਰਦਿਆਂ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਪ੍ਰਾਜੈਕਟ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਇਸ ਪ੍ਰਾਜੈਕਟ ਦਾ ਕੰਮ ਅਕਤੂਬਰ-ਨਵੰਬਰ ਤੱਕ ਅਲਾਟ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਜ਼ਮੀਨ ਗ੍ਰਹਿਣ ਸਮੇਤ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਲਈ ਹਰ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ।

Road project Road project

ਉਨ੍ਹਾਂ ਦੱਸਿਆ ਕਿ ਦਿੱਲੀ-ਕਟੜਾ ਐਕਸਪ੍ਰੈਸਵੇਅ ਅਤੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ ਨਾਲ ਪੰਜਾਬ ਦੇ ਮੁੱਖ ਸ਼ਹਿਰ ਲੁਧਿਆਣਾ, ਜਲੰਧਰ, ਪਟਿਆਲਾ ਅਤੇ ਅੰਮ੍ਰਿਤਸਰ ਜੁੜਨਗੇ, ਜਿਸ ਨਾਲ ਸੂਬੇ ਦੇ ਪ੍ਰਮੁੱਖ ਸਨਅਤੀ ਅਤੇ ਆਰਥਿਕ ਕੇਂਦਰਾਂ ਦੀ ਦੇਸ਼ ਦੀਆਂ ਵੱਖ-ਵੱਖ ਬੰਦਰਗਾਹਾਂ ਅਤੇ ਅਹਿਮ ਸ਼ਹਿਰਾਂ ਨਾਲ ਸੰਪਰਕ ਵਧੇਗਾ।  ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਐਨ.ਐਚ.ਏ.ਆਈ.  ਵੱਲੋਂ ਮੌਜੂਦਾ ਚਹੁੰ-ਮਾਰਗੀ ਕੌਮੀ ਸ਼ਾਹਰਾਹਾਂ ਨੂੰ ਇਨ੍ਹਾਂ ਸ਼ਹਿਰਾਂ ਨੂੰ ਆਪਸ ਵਿਚ ਜੋੜਨ ਲਈ ਸਿਗਨਲ ਮੁਕਤ ਬਣਾਉਣ ਲਈ ਅਧਿਐਨ ਕੀਤਾ ਜਾ ਰਿਹਾ ਹੈ।  

NHAINHAI

ਮੀਟਿੰਗ ਦੌਰਾਨ ਰਾਜ ਵਿਚ 12 ਨਵੇਂ ਪ੍ਰਾਜੈਕਟਾਂ ਦੀ ਅਲਾਈਨਮੈਂਟ, ਜਿਨ੍ਹਾਂ ਵਿਚ ਜ਼ੀਰਕਪੁਰ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨਾ ਵੀ ਸ਼ਾਮਲ ਹੈ, ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਨੂੰ ਜ਼ਮੀਨ ਗ੍ਰਹਿਣ, ਵਾਤਾਵਰਨ, ਜੰਗਲਾਤ ਵਿਭਾਗ ਦੀ ਪ੍ਰਵਾਨਗੀ ਅਤੇ ਉਸਾਰੀ ਤੋਂ ਪਹਿਲਾਂ ਦੀਆਂ ਹੋਰ ਗਤੀਵਿਧੀਆਂ ਤੋਂ ਇਲਾਵਾ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਤੋਂ ਪ੍ਰਾਜੈਕਟਾਂ ਨੂੰ ਜਲਦੀ ਪ੍ਰਵਾਨਗੀ ਲਈ ਬੇਨਤੀ ਕੀਤੀ।

highwayhighway

ਇਸ ਦੌਰਾਨ 12 ਨਵੇਂ ਪ੍ਰਾਜੈਕਟਾਂ ਮੋਗਾ-ਬਾਜਾਖਾਨਾ, ਬਠਿੰਡਾ-ਮੰਡੀ ਡੱਬਵਾਲੀ, ਅੰਮ੍ਰਿਤਸਰ-ਊਨਾ, ਅੰਮ੍ਰਿਤਸਰ-ਰਮਦਾਸ, ਮਲੋਟ-ਅਬੋਹਰ-ਸਾਧੂਵਾਲੀ, ਖਰੜ-ਬਨੂੜ-ਤੇਪਲਾ, ਅੰਮ੍ਰਿਤਸਰ ਬਾਈਪਾਸ, ਬਠਿੰਡਾ ਬਾਈਪਾਸ, ਜ਼ੀਰਕਪੁਰ ਬਾਈਪਾਸ-ਅੰਬਾਲਾ-ਪੰਚਕੂਲਾ, ਛੱਤ ਜੰਕਸ਼ਨ ਤੋਂ ਸਿੰਘਪੁਰਾ ਚੌਕ ਤੱਕ ਐਲੀਵੇਟਿਡ ਰੋਡ, ਫਗਵਾੜਾ-ਹੁਸ਼ਿਆਰਪੁਰ ਅਤੇ ਮਲੋਟ-ਡੱਬਵਾਲੀ ਬਾਰੇ ਚਰਚਾ ਕੀਤੀ ਗਈ।

HighWayHighWay

 ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਉਸਾਰੀ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਸਬੰਧੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੱਢਣ ਦਾ ਭਰੋਸਾ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿਚ ਲੰਬੇ ਸਮੇਂ ਤੋਂ ਲਟਕ ਰਹੇ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ।

MettingMetting

ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਜੰਗਲਾਤ) ਸ੍ਰੀਮਤੀ ਰਵਨੀਤ ਕੌਰ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਪੀ.ਐਸ.ਪੀ.ਸੀ.ਐਲ.) ਸ੍ਰੀ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ (ਮਕਾਨ ਅਤੇ ਸ਼ਹਿਰੀ ਵਿਕਾਸ) ਸ੍ਰੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ (ਪੀ.ਡਬਲਯੂ.ਡੀ.) (ਬੀ ਐਂਡ ਆਰ) ਸ੍ਰੀ ਵਿਕਾਸ ਪ੍ਰਤਾਪ, ਚੀਫ਼ ਇੰਜਨੀਅਰ (ਐਨ.ਐਚ.) ਪੰਜਾਬ ਸ੍ਰੀ ਟੀ ਐਸ ਚਾਹਲ, ਸੀ.ਜੀ.ਐਮ. (ਤਕਨੀਕੀ) ਐਨ.ਐਚ.ਏ.ਆਈ. ਸ੍ਰੀ ਮਨੀਸ਼ ਰਸਤੋਗੀ, ਖੇਤਰੀ ਅਫ਼ਸਰ (ਐਨ.ਐਚ.ਏ.ਆਈ.) ਚੰਡੀਗੜ•• ਸ੍ਰੀ ਆਰ.ਪੀ. ਸਿੰਘ, ਜੀ.ਐਮ. (ਤਕਨੀਕੀ) ਭਾਰਤਮਾਲਾ ਐਨ.ਐਚ.ਏ.ਆਈ. ਸ੍ਰੀ ਰੋਹਿਨ ਗੁਪਤਾ ਅਤੇ ਪੀ.ਡੀ. (ਐਨ.ਐਚ.ਏ.ਆਈ.) ਲੁਧਿਆਣਾ ਐਕਸਪ੍ਰੈਸ਼ ਵੇਅ ਸ੍ਰੀ ਅਨਿਲ ਕੁਮਾਰ ਸ਼ਰਮਾ ਸ਼ਾਮਲ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement