
ਖ਼ਾਲਿਸਤਾਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੋਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਕਾਫ਼ੀ ਔਖੀ
ਖ਼ਾਲਿਸਤਾਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੋਂ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਕਾਫ਼ੀ ਔਖੀ ਹੈ। ਇਸੇ ਦੌਰਾਨ ਅੰਦਰੂਨੀ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਦਰਬਾਰ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕੋਲੋਂ ਜਥੇਦਾਰ ਦੇ ਖ਼ਾਲਿਸਤਾਨ ਬਾਰੇ ਬਿਆਨ ਉਤੇ ਸਪਸ਼ਟੀਕਰਨ ਮੰਗ ਲਿਆ ਹੈ। ਇਹ ਜਾਣਕਾਰੀ ਮਿਲ ਰਹੀ ਹੈ ਕਿ ਅੱਜ ਭਲਕ ਵਿਚ ਹੀ ਇਹ ਦੋਵੇਂ ਲੀਡਰ ਭਾਜਪਾ ਦੇ ਦਿੱਲੀ ਦਰਬਾਰ ਵਿਚ ਪੇਸ਼ ਹੋਣ ਜਾ ਰਹੇ ਹਨ।