ਕੋਰੋਨਾ ਯੋਧਿਆਂ ਤੋਂ ਕਰਵਾਈ 3.90 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੀ ਸ਼ੁਰੂਆਤ
Published : Jun 9, 2020, 10:19 pm IST
Updated : Jun 9, 2020, 10:19 pm IST
SHARE ARTICLE
1
1

ਜ਼ੀਰਾ ਗੇਟ ਤੋਂ ਮੱਲਾਂਵਾਲਾ ਤਕ 9 ਕਿਲੋਮੀਟਰ ਲੰਬੀ ਸੜਕ ਦੇ ਬਣਨ ਨਾਲ ਲੱਖਾਂ ਲੋਕਾਂ ਨੂੰ ਹੋਵੇਗਾ

ਫ਼ਿਰੋਜ਼ਪੁਰ, 9 ਜੂਨ (ਜਗਵੰਤ ਸਿੰਘ ਮੱਲ੍ਹੀ): ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ 3.90 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜ਼ੀਰਾ ਗੇਟ ਤੋਂ ਮੱਲਾਂਵਾਲਾ ਤਕ ਦੀ 9 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੋਰੋਨਾ ਵਾਇਰਸ ਦੇ ਵਿਰੁਧ ਲੜਾਈ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਸਮਾਜ ਸੇਵੀ ਸੰਸਥਾਵਾਂ ਤੋਂ ਕਰਵਾਈ। ਵਿਧਾਇਕ ਪਿੰਕੀ ਨੇ ਦਸਿਆ ਕਿ ਇਨ੍ਹਾਂ ਸੰਸਥਾਵਾਂ ਨੇ ਕਰਫ਼ਿਊ ਅਤੇ ਤਾਲਾਬੰਦੀ ਦੇ ਦੌਰਾਨ ਅਪਣਾ ਯੋਗਦਾਨ ਦੇ ਕੇ ਹਜ਼ਾਰਾਂ ਲੋਕਾਂ ਦੀ ਸੇਵਾ ਕੀਤੀ ਹੈ।1


   ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਦਾ ਮਕਸਦ ਹੀ ਇਸ ਲੜਾਈ ਨੂੰ ਫ਼ਰੰਟ ਲਾਈਨ ਵਰਕਰਾਂ ਤੋਂ ਅੱਗੇ ਲੈ ਜਾ ਕੇ ਇਸ ਲੜਾਈ ਵਿਚ ਯੋਗਦਾਨ ਪਾਉਣ ਵਾਲੇ ਹਰ ਵਿਅਕਤੀ ਦੇ ਨਾਲ ਜੋੜਨਾ ਹੈ।  ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਫ਼ਿਰੋਜ਼ਪੁਰ ਵਿਚ ਰੋਜ਼ਾਨਾ ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਵਲੋਂ 30 ਹਜ਼ਾਰ ਦੇ ਕਰੀਬ ਲੋਕਾਂ ਨੂੰ ਲੰਗਰ ਖੁਆਇਆ ਗਿਆ। ਇਸ ਤੋਂ ਇਲਾਵਾ ਹਜ਼ਾਰਾਂ ਦੀ ਤਾਦਾਦ ਵਿਚ ਲੋਕਾਂ ਨੂੰ ਰੋਜ਼ਾਨਾ ਰਾਸ਼ਨ ਵੀ ਵੰਡਿਆ ਗਿਆ।


  ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਸਿਆ ਕਿ ਇਹ ਸੜਕ ਬਣਾਉਣ ਦੇ ਲਈ ਲੋਕਾਂ ਦੀ ਇਕ ਪੁਰਾਣੀ ਮੰਗ ਪੂਰੀ ਹੋ ਜਾਵੇਗੀ। ਜ਼ੀਰਾ ਗੇਟ ਤੋਂ ਮੱਲਾਂਵਾਲਾ ਨੂੰ ਜਾਣ ਵਾਲੀ ਇਹ ਸੜਕ ਸਾਰੇ ਸ਼ਹਿਰ ਨੂੰ ਸਬਜ਼ੀ ਮੰਡੀ ਅਤੇ ਦਾਣਾ ਮੰਡੀ ਨਾਲ ਜੋੜਦੀ ਹੈ। ਫ਼ਿਰੋਜ਼ਪੁਰ ਸ਼ਹਿਰ ਤੋਂ ਹੋ ਕੇ ਮਖੂ ਤਕ ਜਾਣ ਵਾਲੇ ਲੋਕ ਇਸ ਸੜਕ ਦੀ ਵਰਤੋਂ ਕਰਦੇ ਹਨ। ਇਸ ਸੜਕ ਦੇ ਨਿਰਮਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement