ਮੋਦੀ ਨੇ ਸੂਬਿਆਂ ਦੇ ਅਤੇ ਕੈਪਟਨ ਨੇ ਪੰਚਾਇਤਾਂ ਦੇ ਵਿੱਤੀ ਅਧਿਕਾਰਾਂ 'ਤੇ ਮਾਰਿਆ ਡਾਕਾ-ਹਰਪਾਲ ਚੀਮਾ
Published : Jun 9, 2020, 7:16 pm IST
Updated : Jun 9, 2020, 7:16 pm IST
SHARE ARTICLE
Harpal Singh Cheema
Harpal Singh Cheema

'ਆਪ' ਵੱਲੋਂ ਪੰਚਾਇਤੀ ਆਮਦਨ 'ਚ 30 ਫ਼ੀਸਦੀ ਸਰਕਾਰੀ ਕਟੌਤੀ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਚੰਡੀਗੜ੍ਹ, 9 ਜੂਨ 2020 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਵੱਲੋਂ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ 'ਚੋਂ 30 ਫ਼ੀਸਦੀ ਸਰਕਾਰੀ ਕਟੌਤੀ ਨੂੰ ਪੰਚਾਇਤਾਂ ਦੇ ਆਪਣੇ ਵਿੱਤੀ ਅਧਿਕਾਰਾਂ 'ਤੇ ਡਾਕਾ ਕਰਾਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਪੰਚਾਇਤਾਂ ਨੂੰ ਪੰਚਾਇਤੀ ਜ਼ਮੀਨਾਂ, ਛੱਪੜਾਂ ਅਤੇ ਦਰਖਤਾਂ ਜਾਂ ਦੁਕਾਨਾਂ ਆਦਿ ਤੋਂ ਹੋਣ ਵਾਲੀ ਹਰ ਪ੍ਰਕਾਰ ਦੀ ਆਮਦਨੀ 'ਚ ਕਟੌਤੀ ਦੀ ਦਰ 20 ਪ੍ਰਤੀਸ਼ਤ ਤੋਂ ਵਧਾ ਕੇ 30 ਪ੍ਰਤੀਸ਼ਤ ਕਰ ਦਿੱਤੀ ਹੈ।

Punjab Government Harpal Singh CheemaPunjab Government Harpal Singh Cheema

ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਤੇ ਲੌਕਡਾਊਨ ਦੌਰਾਨ ਕਾਂਗਰਸ ਦੀ ਸਰਕਾਰ ਵੱਲੋਂ ਪੰਚਾਇਤਾਂ ਦੇ ਵਿੱਤੀ ਅਧਿਕਾਰਾਂ 'ਤੇ ਠੀਕ ਉਸੇ ਤਰਾਂ ਡਾਕਾ ਮਾਰਿਆ ਗਿਆ ਹੈ, ਜਿਵੇਂ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਸਮੇਤ ਹੋਰ ਸੂਬਿਆਂ ਦੇ ਅਧਿਕਾਰ ਅਤੇ ਵਿੱਤੀ ਸੋਮੇ ਲੁੱਟਣ ਲੱਗੀ ਹੋਈ ਹੈ।

Punjab Government Sri Mukatsar Sahib Punjab

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਾਂ 'ਤੇ ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਦਾ ਢੰਡੋਰਾ ਪਿੱਟਣ ਵਾਲੀ ਕਾਂਗਰਸ ਸਪਸ਼ਟ ਕਰੇ ਕਿ ਕੀ ਸਰਕਾਰ ਵੱਲੋਂ ਸੰਮਤੀਆਂ ਦੀ ਆੜ 'ਚ ਪਿੰਡਾਂ ਦੀਆਂ ਪੰਚਾਇਤਾਂ ਦੀ ਆਮਦਨ 'ਚ ਸਿੱਧਾ 30 ਪ੍ਰਤੀਸ਼ਤ ਕੱਟ ਪੰਚਾਇਤੀ ਰਾਜ ਪ੍ਰਣਾਲੀ ਨੂੰ ਸੱਚਮੁੱਚ ਮਜ਼ਬੂਤ ਕਰਨ ਵਾਲਾ ਹੈ?

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤਾਂ ਦੀ ਆਮਦਨੀ 'ਤੇ ਸਰਕਾਰੀ ਡਾਕੇ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਵਿੱਤੀ ਅਤੇ ਬੌਧਿਕ ਦੋਵੇਂ ਪਾਸਿਓ ਦੀਵਾਲੀਆ ਹੋ ਚੁੱਕੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਪੰਜਾਬ ਇਸ ਮਾਰੂ ਫ਼ੈਸਲੇ ਨੂੰ ਵਿਧਾਨ ਸਭਾ ਤੋਂ ਲੈ ਕੇ ਸੰਸਦ ਤੱਕ ਚੁੱਕੇਗੀ ਅਤੇ ਕਾਂਗਰਸ ਹਾਈਕਮਾਨ ਨੂੰ ਵੀ ਕਟਹਿਰੇ 'ਚ ਖੜ੍ਹਾ ਕਰੇਗੀ।

Punjab cm captain amrinder singhPunjab cm captain amrinder singh

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement