ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਨਤਕ ਤੇ ਇਮਾਰਤੀ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼
Published : Jun 9, 2020, 7:03 pm IST
Updated : Jun 9, 2020, 7:03 pm IST
SHARE ARTICLE
Capt. Amarinder Singh
Capt. Amarinder Singh

ਸੜਕਾਂ ਤੇ ਪੁਲਾਂ ਦੇ ਚੱਲ ਰਹੇ ਪ੍ਰਾਜੈਕਟਾਂ ਲਈ 200 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਜਨਤਕ ਤੇ ਇਮਾਰਤੀ ਨਿਰਮਾਣ ਦੇ ਅਹਿਮ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਸੂਬੇ ਵਿਚ ਚੱਲ ਰਹੇ ਸੜਕੀ ਤੇ ਪੁਲਾਂ ਦੇ ਕੰਮਾਂ ਨੂੰ ਮੌਜੂਦਾ ਤੇ ਅਗਲੇ ਵਿੱਤੀ ਵਰ੍ਹੇ ਵਿਚ ਪੂਰਾ ਕਰਨ ਲਈ 200 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਇਹ ਨਿਰਦੇਸ਼ ਸੂਬੇ ਦੇ ਅਹਿਮ ਪ੍ਰਾਜੈਕਟਾਂ ਬਾਰੇ ਬਣੀ ਕੈਬਨਿਟ ਦੀ ਉਚ ਤਾਕਤੀ ਕਮੇਟੀ ਦੀ ਵੀਡਿਓ ਕਾਨਫਰੰਸ ਮੀਟਿੰਗ ਵਿਚ ਦਿੱਤੇ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਸਣੇ ਪੰਜਾਬ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Manpreet Singh BadalManpreet Singh Badal

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 200 ਕਰੋੜ ਰੁਪਏ ਹੋਰ ਮਨਜ਼ੂਰ ਕਰਨ ਨਾਲ ਸੂਬੇ ਵਿਚ ਚੱਲ ਰਹੇ ਸੜਕੀ ਅਤੇ ਇਮਾਰਤੀ ਪ੍ਰਾਜੈਕਟਾਂ ਨੂੰ ਹੋਰ ਹੁਲਾਰਾ ਮਿਲੇਗਾ ਜਿਸ ਦਾ ਪਹਿਲਾ ਬਜਟ 854 ਕਰੋੜ ਰੁਪਏ ਦੀ ਲਾਗਤ ਦਾ ਸੀ। ਨਵੇਂ ਫੰਡ ਜਾਰੀ ਕਰਨ ਨਾਲ ਹੁਣ ਕੁੱਲ ਬਜਟ ਵੱਧ ਕੇ 1054 ਕਰੋੜ ਰੁਪਏ ਹੋ ਗਿਆ।

Sadhu Singh DharamsotSadhu Singh Dharamsot

ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ 356 ਕਰੋੜ ਰੁਪਏ ਦੀ ਲਾਗਤ ਦੇ ਚੱਲ ਰਹੇ ਇਮਾਰਤੀ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਸੂਬੇ ਵਿਚ ਕੌਮੀ ਹਾਈਵੇਜ਼ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਉਹ ਜੰਗਲਾਤ ਵਿਭਾਗ ਤੋਂ ਮਨਜ਼ੂਰੀ, ਜ਼ਮੀਨ ਐਕਵਾਇਰ ਅਤੇ ਵਰਤੋਂ ਲਈ ਤਬਦੀਲੀ ਆਦਿ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਉਤੇ ਧਿਆਨ ਕੇਂਦਰਤ ਕਰਨ।

Punjab GovtPunjab Govt

ਸੂਬੇ ਦੇ ਲੋਕਾਂ ਦੇ ਹਿੱਤ ਵਿਚ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਇਸ ਕੰਮ ਵਿਚ ਰੁਕਾਵਟਾਂ ਨੂੰ ਦੂਰ ਕਰਨ ਲਈ ਢੁੱਕਵੇਂ ਅਤੇ ਤੁਰੰਤ ਕਦਮ ਚੁੱਕਣ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement