
ਬੀਬੀ ਜਗੀਰ ਕੌਰ ਇਸਤਰੀ ਅਕਾਲੀ ਦਲ ਅਤੇ ਗੁਲਜ਼ਾਰ ਸਿੰਘ ਰਾਣੀਕੇ ਪਾਰਟੀ ਦੇ ਐਸ.ਸੀ ਵਿੰਗ ਦੇ ਦੁਬਾਰਾ ਪ੍ਰਧਾਨ ਬਣੇ
ਚੰਡੀਗੜ੍ਹ, 8 ਜੂਨ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
File Photo
ਜਿਨ੍ਹਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਨ੍ਹਾਂ ਵਿਚ ਭਾਈ ਗੋਬਿੰਦ ਸਿੰਘ ਲੋਂਗੋਵਾਲ, ਬਲਵਿੰਦਰ ਸਿੰਘ ਭੁੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ,
File Photo
ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਅਵਤਾਰ ਸਿੰਘ ਹਿਤ, ਸ਼ਰਨਜੀਤ ਸਿੰਘ ਢਿੱਲੋਂ, ਗੁਲਜ਼ਾਰ ਸਿੰਘ ਰਾਣੀਕੇ, ਸੁਰਜੀਤ ਸਿੰਘ ਰੱਖੜਾ,
File Photo
ਬਲਦੇਵ ਸਿੰਘ ਮਾਨ ਅਤੇ ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ।ਸ. ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਸ. ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
File Photo
ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।