
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸੰਗਤਾਂ ਅੱਜ ਕਰੀਬ ਤਿੰਨ ਮਹੀਨਿਆਂ ਬਾਅਦ ਖੁਲ੍ਹੇ ਦਰਸ਼ਨ ਦੀਦਾਰ ਲਈ
ਅੰਮ੍ਰਿਤਸਰ, 8 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸੰਗਤਾਂ ਅੱਜ ਕਰੀਬ ਤਿੰਨ ਮਹੀਨਿਆਂ ਬਾਅਦ ਖੁਲ੍ਹੇ ਦਰਸ਼ਨ ਦੀਦਾਰ ਲਈ ਗੁਰੂ ਘਰ ਨਤਮਸਤਕ ਹੋਈਆਂ। ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਘਰ ਦੀ ਪ੍ਰਕਰਮਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸੰਗਤਾਂ ਨੂੰ ਸੁਚੇਤ ਕਰਨ ਲਈ ਸੇਵਾਦਾਰ ਤਾਇਨਾਤ ਕੀਤੇ ਜੋ ਉਨ੍ਹਾਂ ਨੂੰ ਸਮਾਜਿਕ ਦੂਰੀ ਬਣਾ ਕੇ ਚੱਲਣ ਲਈ ਬੇਨਤੀਆਂ ਕਰ ਰਹੇ ਸਨ। ਇਥੇ ਸੇਵਾਦਾਰਾਂ ਦੀਆਂ ਟੀਮਾਂ ਹਰ ਸ਼ਰਧਾਲੂ ਨੂੰ ਸਮਾਜਿਕ ਦੂਰੀ ਬਣਾ ਕੇ ਚੱਲਣ ਲਈ ਬੇਨਤੀਆਂ ਕੀਤੀਆਂ। ਭਾਵੇਂ ਅੱਜ ਓਪਨ ਪਲਾਜ਼ਾ ਸ਼੍ਰੀ ਦਰਬਾਰ ਸਾਹਿਬ ਘੰਟਾ ਘਰ,ਵਿਰਾਸਤੀ ਗਲੀਆਂ ਖੁਲ੍ਹੀਆਂ ਸਨ ਪਰ ਕਿਸੇ ਦੁਕਾਨਦਾਰ ਕੋਲ ਕੋਈ ਖ਼ਰੀਦਦਾਰ ਨਹੀ ਆਇਆ।