
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਘੱਲ ਕਲਾ ਜਿਲਾ ਮੋਗਾ ਵਿਖੇ ਤਾਇਨਾਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਘੱਲ ਕਲਾ ਜਿਲਾ ਮੋਗਾ ਵਿਖੇ ਤਾਇਨਾਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
Bribe
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਚਮਕੌਰ ਸਿੰਘ ਅਤੇ ਉਸ ਨਾਲ ਬਤੌਰ ਡਰਾਈਵਰ ਵਜੋ ਕੰਮ ਕਰਦੇ ਪ੍ਰਾਇਵੇਟ ਵਿਅਕਤੀ ਗੁਰਚਰਨ ਸਿੰਘ ਨੂੰ ਸ਼ਿਕਾਇਤ ਕਰਤਾ ਪਰਮਜੀਤ ਸਿੰਘ ਵਾਸੀ ਪਿੰਡ ਦੁੱਨੇਕੇ ਜ਼ਿਲ੍ਹਾ ਮੋਗਾ ਦੀ ਸ਼ਿਕਾਇਤ 'ਤੇ 2500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
Bribe
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਵਲੋਂ ਉਸ ਦੇ ਰਿਹਾਇਸ਼ੀ ਪਲਾਟ ਦੀ ਨਿਸ਼ਾਨਦੇਹੀ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਵਿਚ ਤੈਅ ਹੋਇਆ ਹੈ।
Bribe
ਉਨ੍ਹਾਂ ਅੱਗੇ ਕਿਹਾ ਕਿ ਉਸ ਵਲੋ ਪਹਿਲੀ ਕਿਸਤ ਦੇ 2500 ਰੁਪਏ ਉਕਤ ਕਾਨੂੰਗੋ ਨੂੰ ਅਦਾ ਕੀਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 2500 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
Bribe
ਉਨ੍ਹਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।