
24 ਘੰਟਿਆਂ 'ਚ 86,498 ਨਵੇਂ ਮਾਮਲੇ, 2123 ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ, 8 ਜੂਨ : ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ ਲਗਾਤਾਰ ਮੱਠੀ ਹੋ ਰਹੀ ਹੈ | ਪਿਛਲੇ ਕਈ ਦਿਨਾਂ ਤੋਂ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ | ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਕਰੀਬ 63 ਦਿਨਾਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ 1 ਲੱਖ ਤੋਂ ਹੇਠਾਂ ਦਰਜ ਕੀਤੇ ਗਏ ਹਨ | ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 86,498 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਦੌਰਾਨ 2123 ਮਰੀਜ਼ਾਂ ਦੀ ਮੌਤ ਹੋਈ ਹੈ | ਇਸ ਤੋਂ ਪਹਿਲਾਂ 1 ਅਪ੍ਰੈਲ 2021 ਨੂੰ ਦੇਸ਼ 'ਚ 81 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਸਨ, ਜਿਸ ਤੋਂ ਬਾਅਦ ਕੋਰੋਨਾ ਲਗਾਤਾਰ ਵਧਦਾ ਜਾ ਰਿਹਾ ਸੀ | ਕੇਂਦਰੀ ਸਿਹਤ ਮੰਤਰਾਲੇ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ, ਭਾਰਤ 'ਚ ਕੋਰੋਨਾ ਦੇ 86,498 ਨਵੇਂ ਮਾਮਲੇ ਆਉਣ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2,89,96,473 ਹੋ ਗਈ | ਉਥੇ ਹੀ 2123 ਨਵੀਆਂ ਮੌਤਾਂ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ 3,51,309 ਹੋ ਗਈ ਹੈ | (ਪੀਟੀਆਈ)