
ਆਮ ਆਦਮੀ ਪਾਰਟੀ ਨੇ ਫ਼ਤਿਹ ਕਿਟ ਖ਼ਰੀਦ ’ਚ ਬੇਨਿਯਮੀਆਂ ਬਾਰੇ ਲੋਕਪਾਲ ਨੂੰ ਕੀਤੀ ਸ਼ਿਕਾਇਤ
ਚੰਡੀਗੜ੍ਹ, 8 ਜੂਨ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਫਤਿਹ ਕਿੱਟ‘ ਖਰੀਦਣ ਵਿੱਚ ਕੀਤੇ ਭਿ੍ਰਸਟਾਚਾਰ ਦੀ ਸ਼ਿਕਾਇਤ ਪੰਜਾਬ ਦੇ ਲੋਕਪਾਲ ਨੂੰ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਮਹਾਮਾਰੀ ਦੇ ਦੌਰ ਵਿੱਚ ਪੰਜਾਬ ਦੇ ਖਜਾਨੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਲਈ ਜ਼ਿੰਮੇਵਾਰ ਰਾਜਨੀਤਿਕ ਅਤੇ ਪ੍ਰਸਾਸਨਿਕ ਵਿਅਕਤੀਆਂ ਖਿਲਾਫ ਕਾਨੂੰਨੀ ਕਰਵਾਈ ਕੀਤੀ ਜਾਵੇ।
ਆਪ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ‘ਫ਼ਤਿਹ ਕਿੱਟ’ ਖਰੀਦ ਮਾਮਲੇ ਵਿੱਚ ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਵਿਨੋਦ ਕੁਮਾਰ ਸਰਮਾ ਨੂੰ ਇੱਕ ਲਿਖਤੀ ਸ਼ਿਕਾਇਤ ਦੇ ਕੇ ਕਥਿਤ ਘਪਲੇ ਨਾਲ ਪ੍ਰਭਾਵਿਤ ਹੋ ਰਹੇ ਪੰਜਾਬ ਵਾਸੀਆਂ ਦੇ ਹੱਕਾਂ ਦੀ ਸੁਰੱਖਿਆ ਲਈ ਤੁਰੰਤ ਦਖਲ ਅੰਦਾਜੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰੰਜਾ ਬਸਰਕਾਰ ਨੇ ‘ਆਫਤ ਨੂੰ ਅਵਸਰ‘ ਦੇ ਰੂਪ ਵਿੱਚ ਵਰਤਦਿਆਂ ‘ਫਤਿਹ ਕਿੱਟ‘ ਦੀ ਖਰੀਦ ਵਿੱਚ ਕਰੋੜਾ ਰੁਪਿਆਂ ਦਾ ਗਬਨ ਕੀਤਾ ਹੈ, ਜਿਹੜੀ ਕਿ ਕੋਰੋਨਾ ਪੀੜਤ ਦੇ ਇਲਾਜ ਲਈ ਵਰਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਰੋਨਾ ਦੇ ਇਸ ਗੰਭੀਰ ਹਮਲੇ ਦੇ ਕਾਰਨ ‘ਕੋਵਿਡ ਫਤਿਹ ਕਿੱਟ‘ ਯੋਜਨਾ ਦੇ ਤਹਿਤ ਕੋਵਿਡ 19 ਦੇ ਇਲਾਜ ਲਈ ਜਰੂਰੀ ਸਮੱਗਰੀ ਅਤੇ ਜਰੂਰੀ ਇਲਾਜ ਕਿੱਟ ਲਈ ਕਈ ਵਾਰ ਟੈਂਡਰ ਜਾਰੀ ਕੀਤੇ, ਸਮਝੌਤੇ ਕੀਤੇ ਅਤੇ ਫਿਰ ਸਮਝੌਤੇ ਰੱਦ ਕੀਤੇ। ਫਤਿਹ ਕਿੱਟ ਖਰੀਦਣ ਦੀ ਟੈਂਡਰ ਪ੍ਰਕਿ੍ਰਆ ਵਿੱਚ ਇੱਕ ਕਥਿਤ ਵੱਡੇ ਘੁਟਾਲੇ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿ੍ਰਆ ਤੋਂ ਪਤਾ ਚੱਲਦਾ ਹੈ ਕਿ ਸਰਕਾਰ ਵੱਲੋਂ ਇਸ ਪ੍ਰਕਿ੍ਰਆ ਤੋਂ ਅਣਉਚਿਤ ਆਰਥਿਕ ਲਾਭ ਲੈਣ ਦੀ ਲਾਲਸਾ ਨਾਲ ਕਈ ਜÇਆਦਾ ਕੀਮਤ ਵਾਲੇ ਟੈਂਡਰ ਮੰਨਜੂਰ ਕੀਤੇ ਗਏ ਹਨ, ਜਿਸ ਨਾਲ ਰਾਜ ਦੇ ਖਜਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਇਹ ਨੁਕਸਾਨ ਵਿਸੇਸ ਰੂਪ ਨਾਲ ਕੋਵਿਡ 19 ਮਹਾਮਾਰੀ ਦੇ ਸਮੇਂ ਵਿੱਚ ਹੋਇਆ ਹੈ। ਇਹ ਨਹੀਂ ਭੁਲਣਾ ਚਾਹੀਦਾ ਕਿ ਸੰਕਟ ਦੇ ਸਮੇਂ ਵਿੱਚ ਸਰਕਾਰ ਹੀ ਆਪਣੇ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਕਰਨ ਲਈ ਜÇੰਮੇਵਾਰ ਹੁੰਦੀ ਹੈ ਅਤੇ ਸਰਕਾਰ ਨੂੰ ਸੂਬੇ ਦੇ ਲੋਕਾਂ ਦੀ ਹਰ ਪੱਖ ਤੋਂ ਸਹਾਇਤਾ ਕਰਨੀ ਚਾਹੀਦੀ ਹੈ, ਪਰ ਪੰਜਾਬ ਦੀ ਕਾਂਗਰਸ ਸਰਕਾਰ ਮਾਨਵ ਜਾਤੀ ‘ਤੇ ਆਏ ਇਸ ਗੰਭੀਰ ਸੰਕਟ ਦੇ ਸਮੇਂ ਵਿੱਚ ਵੀ ਆਰਥਿਕ ਲਾਭ ਲੈਣ ਵਿੱਚ ਮਸਤ ਹੈ।
ਰਾਘਵ ਚੱਢਾ ਨੇ ਕਿਹਾ ਕਿ ਗੰਭੀਰ ਸੰਕਟ ਅਤੇ ਦੁੱਖ ਦੀ ਘੜੀ ਵਿੱਚ ਵੱਡੇ ਪੱਧਰ ‘ਤੇ ਘੁਟਾਲੇ ਕਰਨਾ ਮੌਜੂਦਾ ਕਾਂਗਰਸ ਸਰਕਾਰ ਦੀ ਵੱਡੀ ਉਦਾਸੀਨਤਾ ਨੂੰ ਪੇਸ ਕਰਦਾ ਹੈ। ਐਨੇ ਵੱਡੇ ਪੱਧਰ ‘ਤੇ ਘੁਟਾਲੇ ਦੀ ਯੋਜਨਾ ਬਣਾਉਣ ਵਿੱਚ ਰਾਜਨੀਤਿਕ ਕਾਰਜਪ੍ਰਣਾਲੀ ਦੀ ਅਹਿਮ ਮਿਲੀਭੁਗਤ ਦੀ ਸੰਭਾਵਨਾ ਨੂੰ ਖਾਰਜ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਪ੍ਰਾਪਤ ਹੋਏ ਠੋਸ ਤੱਥਾਂ ਨੂੰ ਦੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਇਸ ਭਿ੍ਰਸਟਾਚਾਰ ਦੇ ਪੂਰੇ ਮਾਮਲੇ ਨੂੰ ਮੌਜੂਦਾ ਪੰਜਾਬ ਸਰਕਾਰ ਦੀ ਸਹਾਇਤਾ ਨਾਲ ਯੋਜਨਾਬੰਦ ਤਰੀਕੇ ਨਾਲ ਅੰਜਾਮ ਦਿੱਤਾ ਗਿਆ ਹੈ, ਜਿਸ ਦੀ ਤੱਥਾਂ ਅਤੇ ਸਬੂਤਾਂ ਨਾਲ ਪੁਸਟੀ ਕੀਤੀ ਜਾ ਸਕਦੀ ਹੈ। ਇਹ ਤੱਥ ਅਤੇ ਸਬੂਤ ਖੋਜੀ ਪ੍ਰਤੀਨਿਧੀਆਂ ਵੱਲੋਂ ਆਮ ਲੋਕਾਂ ਨਾਲ ਕੀਤੀ ਗੱਲਬਾਤ ਅਤੇ ਜਾਂਚ ਪੜਤਾਲ ਨਾਲ ਸਾਹਮਣੇ ਆਏ ਹਨ। ਇਸ ਲਈ ਇਨਾਂ ਘੁਟਾਲਿਆਂ ਦੀ ਵਿਸੇਸ ਜਾਂਚ ਕਰਵਾਉਣ ਦੀ ਜਰੂਰਤ ਹੈ।