ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਤੋਂ ਘਟਾ ਕੇ 2500 ਰੁਪਏ ਕੀਤੀ
Published : Jun 9, 2022, 8:12 pm IST
Updated : Jun 9, 2022, 8:12 pm IST
SHARE ARTICLE
Bhagwant Mann
Bhagwant Mann

ਸਾਡਾ ਟੀਚਾ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ: ਭਗਵੰਤ ਮਾਨ


 

ਚੰਡੀਗੜ - ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘‘ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਉਨਾਂ ਦੀ ਆਪਣੀ ਸਰਕਾਰ ਦਾ ਇਹ ਇਕ ਨਿਮਾਣਾ ਜਿਹਾ ਤੋਹਫ਼ਾ ਹੈ।’’

file photo 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੱਢ-ਕਦੀਮੋਂ ਖੇਤੀਬਾੜੀ ਆਧਾਰਤ ਅਰਥਚਾਰਾ ਰਿਹਾ ਹੈ ਅਤੇ ਇੱਥੋਂ ਦੀ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉਤੇ ਨਿਰਭਰ ਕਰਦਾ ਹੈ। ਉਨਾਂ ਝੋਰਾ ਪ੍ਰਗਟਾਇਆ ਕਿ ਅਜੋਕੇ ਦੌਰ ਵਿੱਚ ਕਿਸਾਨ ਇਹ ਨਹੀਂ ਚਾਹੁੰਦਾ ਕਿ ਉਸ ਦਾ ਪੁੱਤ ਖੇਤੀ ਕਰੇ ਕਿਉਂਕਿ ਖੇਤੀ ਵਿੱਚੋਂ ਕਮਾਈ ਘਟ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੀਆਂ ਲਾਗਤਾਂ ਘਟਾਉਣੀਆਂ ਪੈਣਗੀਆਂ ਤਾਂ ਕਿ ਖੇਤੀਬਾੜੀ ਲਾਹੇਵੰਦ ਧੰਦਾ ਬਣੇ।

TubeWell TubeWell

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਲਗਦੀ ਵੱਡੀ ਫੀਸ ਭਰਨ ਵਿੱਚ ਦਿੱਕਤਾਂ ਦਰਪੇਸ਼ ਸਨ, ਜਿਸ ਕਾਰਨ ਇਸ ਫੀਸ ਨੂੰ ਤਕਰੀਬਨ 50 ਫੀਸਦੀ ਘਟਾ ਦਿੱਤਾ ਹੈ। ਉਨਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸੂਬੇ ਦੇ ਮਿਹਨਤਕਸ਼ ਕਿਸਾਨਾਂ, ਜਿਨਾਂ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾ ਕੇ ਮੁਲਕ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਇਆ, ਨੂੰ ਲੋੜੀਂਦੀ ਰਾਹਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਇਸ ਦਿਸ਼ਾ ਵਿੱਚ ਹੋਰ ਕਦਮ ਚੁੱਕੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement