ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਲਈ ਨਹੀਂ ਲਿਆ ਸੀ ਸਮਾਂ: ਮਲਵਿੰਦਰ ਸਿੰਘ ਕੰਗ
Published : Jun 9, 2022, 7:50 pm IST
Updated : Jun 9, 2022, 7:50 pm IST
SHARE ARTICLE
Malvinder Singh Kang
Malvinder Singh Kang

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕਾਂਗਰਸ ਵੱਲੋਂ ਕੀਤਾ ਗਿਆ ਹੰਗਾਮਾ ਬੇਹੱਦ ਨਿੰਦਣਯੋਗ: 'ਆਪ'

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ ਅੱਗੇ ਕਾਂਗਰਸ ਵੱਲੋਂ ਹੰਗਾਮਾ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਦੋਸ਼ ਲਾਇਆ ਕਿ ਕਾਂਗਰਸ ਆਪਣੇ ਭ੍ਰਿਸ਼ਟ ਆਗੂਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਤਰਲੋ ਮੱਛੀ ਹੋ ਰਹੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ 'ਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਕਤ ਦੋਸ਼ ਲਾਉਂਦਿਆਂ  'ਆਪ' ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭ੍ਰਿਸ਼ਟਾਚਾਰੀਆਂ ਦੇ ਹੱਕ 'ਚ ਅੱਜ ਮੁੱਖ ਮੰਤਰੀ ਦੇ ਘਰ ਅੱਗੇ ਹੰਗਾਮਾ ਕੀਤਾ ਹੈ।

Malvinder Singh KangMalvinder Singh Kang

ਕੰਗ ਨੇ ਕਾਂਗਰਸੀ ਆਗੂਆਂ ਦੇ ਝੂਠ ਦਾ ਖੰਡਨ ਕਰਦਿਆਂ ਦੱਸਿਆ ਕਿ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਦਾ ਕੋਈ ਸਮਾਂ ਨਹੀਂ ਲਿਆ ਸੀ ਅਤੇ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਹੰਗਾਮਾ ਕਰਨ ਆ ਗਏ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦਾ ਹੰਗਾਮਾ ਇਸ ਤਰ੍ਹਾਂ ਜਿਵੇਂ  'ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ' ਕਿਉਂਕਿ ਮਾਨ ਸਰਕਾਰ ਵੱਲੋਂ ਭ੍ਰਿਸ਼ਟ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਕਾਰਨ ਹੁਣ ਕਾਂਗਰਸੀ ਆਗੂ ਡਰੇ ਹੋਏ ਹਨ। ਮੁੱਖ ਮੰਤਰੀ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤੋਂ ਵਿਰੋਧੀ ਬੇਚੈਨ ਹੋ ਗਏ ਹਨ।

Congress Protest Congress Protest

'ਆਪ' ਆਗੂ ਨੇ ਕਿਹਾ, ''ਕਾਂਗਰਸੀ ਆਗੂ ਨੇ ਆਪਣੇ ਭ੍ਰਿਸ਼ਟ ਸਾਥੀ ਧਰਮਸੋਤ  ਦੀ ਗ੍ਰਿਫ਼ਤਾਰੀ ਖਿਲਾਫ਼ ਹੰਗਾਮਾ ਕੀਤਾ ਅਤੇ ਇਹ ਸਭ ਹੋਰ ਭ੍ਰਿਸ਼ਟ ਆਗੂਆਂ ਦੀ ਢਾਲ ਬਣਨ ਲਈ ਕੀਤਾ ਗਿਆ ਹੈ, ਜਿਨ੍ਹਾਂ ਨੇ ਕਾਂਗਰਸ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਕਰਕੇ ਪੰਜਾਬ ਨੂੰ ਲੁੱਟਿਆ ਸੀ। ਪ੍ਰੰਤੂ ਹੁਣ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਨਿਰਣਾਇਕ ਫ਼ੈਸਲੇ ਕਰਨ ਵਾਲੀ 'ਆਪ' ਦੀ ਸਰਕਾਰ ਬਣ ਗਈ ਹੈ, ਜਿਹੜੀ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ੇਗੀ ਨਹੀਂ।''

Malvinder Singh KangMalvinder Singh Kang

ਮਲਵਿੰਦਰ ਸਿੰਘ ਕੰਗ ਨੇ ਮੁੱੜ ਦੁਹਰਾਇਆ ਕਿ 'ਆਪ' ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਜਾਰੀ ਰਹੇਗੀ ਅਤੇ ਕਾਂਗਰਸ ਦਾ ਇਹ ਰਾਜਨੀਤਿਕ ਡਰਾਮਾ ਭ੍ਰਿਸ਼ਟਾਚਾਰ ਅਤੇ ਮਾਫੀਆ ਗਠਜੋੜ ਨੂੰ ਤੋੜਨ ਤੋਂ ਡਰਾ ਨਹੀਂ ਸਕੇਗਾ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਨਾਲ ਸੂਬੇ ਦੀ ਵਿਵਸਥਾ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ ਤਾਂ ਜੋ ਸੂਬੇ ਨੂੰ ਮੁੜ ਤੋਂ 'ਰੰਗਲਾ ਪੰਜਾਬ' ਬਣਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement